Kangana Ranaut on Ajnala Incident News: ਪੰਜਾਬ ਪੁਲਿਸ 'ਤੇ ਹੋਏ ਦੂਜੇ ਹਮਲੇ ਨੇ ਪੁਲਿਸ ਦੀ ਚਿੰਤਾ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਇਸ ਮਾਮਲੇ 'ਚ ਬਾਲੀਵੁੱਡ ਨੇ ਵੀ ਐਂਟਰੀ ਕੀਤੀ ਹੈ। ਬਾਲੀਵੁੱਡ ਕਲਾਕਾਰ ਕੰਗਨਾ ਰਣੌਤ ਨੇ ਕਿਹਾ, ਅੱਜ ਪੰਜਾਬ ਵਿੱਚ ਜੋ ਵੀ ਹੋ ਰਿਹਾ ਹੈ, ਮੈਂ ਉਹ ਦੋ ਸਾਲ ਪਹਿਲਾਂ ਹੀ ਦੱਸ ਦਿੱਤਾ ਸੀ। ਫਿਰ ਵੀ ਮੇਰੇ (Kangana Ranaut on Ajnala Incident) ਖਿਲਾਫ਼ ਕੇਸ ਦਰਜ ਕੀਤੇ ਗਏ। ਗ੍ਰਿਫਤਾਰੀ ਵਾਰੰਟ ਵੀ ਜਾਰੀ ਕੀਤਾ ਗਿਆ ਸੀ। "


COMMERCIAL BREAK
SCROLL TO CONTINUE READING

ਮੇਰੀ ਕਾਰ 'ਤੇ ਵੀ ਹਮਲਾ ਕੀਤਾ ਗਿਆ ਪਰ ਜੋ ਮੈਂ ਕਿਹਾ ਸੀ ਉਹ ਹੀ ਹੋਇਆ। ਹੁਣ  (Kangana Ranaut on Ajnala Incident) ਸਮਾਂ ਆ ਗਿਆ ਹੈ ਕਿ ਖਾਲਿਸਤਾਨੀ ਸਿੱਖ ਆਪਣੀ ਸਥਿਤੀ ਅਤੇ ਨੀਅਤ ਸਾਫ਼ ਕਰਨ। ਦੱਸ ਦੇਈਏ ਕਿ ਕਿਸਾਨ ਅੰਦੋਲਨ ਦੌਰਾਨ ਕੰਗਨਾ ਰਣੌਤ ਨੇ ਕਿਸਾਨਾਂ ਨੂੰ ਲੈ ਕੇ ਟਿੱਪਣੀ ਕੀਤੀ ਸੀ। ਜਿਸ ਤੋਂ ਬਾਅਦ ਕਿਸਾਨਾਂ ਨੇ ਰੋਪੜ ਨੇੜੇ ਕੰਗਨਾ ਰਣੌਤ ਦੀ ਕਾਰ ਨੂੰ ਘੇਰ ਲਿਆ ਸੀ।


ਇਹ ਵੀ ਪੜ੍ਹੋ: ਅਜਨਾਲਾ ਘਟਨਾ ਲਈ ਕਿਸ ਨੂੰ ਠਹਿਰਾਇਆ ਗਿਆ ਜ਼ਿੰਮੇਵਾਰ ? ਸੁਣੋ ਬਿਕਰਮ ਮਜੀਠੀਆ ਨੇ ਕੀ ਕਿਹਾ

ਕੰਗਨਾ ਰਣੌਤ ਨੇ 2 ਸਾਲ ਪਹਿਲਾਂ ਦਿੱਲੀ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਸਖ਼ਤ ਟਿੱਪਣੀ ਕੀਤੀ ਸੀ। ਇਸ 'ਚ ਕੰਗਨਾ ਨੇ ਬਜ਼ੁਰਗ ਔਰਤ ਨੂੰ 100-100 ਰੁਪਏ ਲੈ ਕੇ ਧਰਨੇ 'ਚ ਸ਼ਾਮਲ ਹੋਣ ਵਾਲੀ ਔਰਤ ਕਿਹਾ। 


ਕੰਗਨਾ ਨੇ ਇਹ ਟਵੀਟ ਬਠਿੰਡਾ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ ਰਹਿਣ ਵਾਲੀ 87 ਸਾਲਾ ਮਹਿਲਾ ਕਿਸਾਨ ਮਹਿੰਦਰ ਕੌਰ ਦੇ ਸੰਬੰਧ ਵਿੱਚ ਕੀਤਾ ਸੀ। ਜਿਸ ਤੋਂ ਬਾਅਦ ਮਹਿੰਦਰ ਕੌਰ ਨੇ ਬਠਿੰਡਾ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਇਸ ਮਾਮਲੇ 'ਚ ਬਠਿੰਡਾ ਅਦਾਲਤ ਤੋਂ ਕੰਗਨਾ ਰਣੌਤ ਦੇ ਖਿਲਾਫ ਵਾਰੰਟ ਜਾਰੀ ਕੀਤਾ ਗਿਆ ਸੀ।


ਇਹ ਵੀ ਪੜ੍ਹੋ: ਇਸ ਦੇਸ਼ ਦਾ ਹੁਕਮ ਸੁਣ ਹੈਰਾਨ ਲੋਕ; ਜਾਣੋ ਕਿਉਂ ਨਹੀਂ ਖਰੀਦ ਸਕਦੇ ਦੇਸ਼ ਵਾਸੀ ਸਬਜ਼ੀ!

ਗੌਰਤਲਬ ਹੈ ਕਿ 23 ਫਰਵਰੀ ਨੂੰ ਅੰਮ੍ਰਿਤਸਰ ਜ਼ਿਲੇ ਦੇ ਅਜਨਾਲਾ ਥਾਣੇ 'ਤੇ ਬੰਦੂਕਾਂ ਅਤੇ ਤਲਵਾਰਾਂ ਨਾਲ ਲੈਸ ਸਮਰਥਕਾਂ ਨੇ ਹਮਲਾ ਕਰ ਦਿੱਤਾ ਸੀ। ਇਹ ਵਾਰਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਸਨ। ਅੰਮ੍ਰਿਤਪਾਲ ਖੁਦ ਵੀ ਉੱਥੇ ਪਹੁੰਚ ਗਏ ਸਨ। ਇਹ ਲੋਕ ਅੰਮ੍ਰਿਤਪਾਲ ਦੇ ਕਰੀਬੀ ਸਾਥੀ ਲਵਪ੍ਰੀਤ ਸਿੰਘ ਤੂਫਾਨ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਉੱਥੇ ਪੁੱਜੇ ਸਨ।


ਇਸ ਦੌਰਾਨ ਪੁਲਿਸ ਨੇ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਰੋਕ ਲਿਆ। ਹਾਲਾਂਕਿ ਬਾਅਦ ਵਿੱਚ ਅੰਮ੍ਰਿਤਪਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਲੈ ਕੇ ਉਥੇ ਪਹੁੰਚ ਗਏ ਜਿਸ ਨੂੰ ਦੇਖ ਕੇ ਪੁਲਿਸ ਪਿੱਛੇ ਹਟ ਗਈ। ਇਸ ਦਾ ਫਾਇਦਾ ਉਠਾਉਂਦੇ ਹੋਏ ਸਮਰਥਕਾਂ ਨੇ ਪੁਲਿਸ ਮੁਲਾਜ਼ਮਾਂ ਦੀ ਕੁੱਟਮਾਰ ਕੀਤੀ ਅਤੇ ਥਾਣੇ ਅੰਦਰ ਦਾਖਲ ਹੋ ਗਏ।