Kangana Ranaut: ਐਮਪੀ ਸਿਮਰਨਜੀਤ ਸਿੰਘ ਮਾਨ ਦੀ ਵਿਵਾਦਤ ਟਿੱਪਣੀ `ਤੇ ਕੰਗਨਾ ਰਣੌਤ ਦਾ ਪਲਟਵਾਰ
Kangana Ranaut: ਐਮਪੀ ਸਿਮਰਨਜੀਤ ਸਿੰਘ ਮਾਨ ਨੇ ਵੀਰਵਾਰ ਨੂੰ ਅਭਿਨੇਤਰੀ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਵਿਵਾਦਿਤ ਟਿੱਪਣੀ ਤੋਂ ਬਾਅਦ ਚਰਚਾ ਛਿੜ ਗਈ ਹੈ।
Kangana Ranaut: ਪੰਜਾਬ ਦੇ ਸਾਬਕਾ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਸਿਮਰਨਜੀਤ ਸਿੰਘ ਮਾਨ ਨੇ ਵੀਰਵਾਰ ਨੂੰ ਅਭਿਨੇਤਰੀ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਵਿਵਾਦਿਤ ਟਿੱਪਣੀ ਕੀਤੀ ਹੈ। ਇਸ ਨੂੰ ਲੈ ਕੇ ਸਾਬਕਾ ਸੰਸਦ ਮੈਂਬਰ ਦੀ ਵੀ ਕਾਫੀ ਆਲੋਚਨਾ ਹੋ ਰਹੀ ਹੈ।
ਹੁਣ ਇਸ 'ਤੇ ਕੰਗਨਾ ਰਣੌਤ ਦਾ ਬਿਆਨ ਵੀ ਸਾਹਮਣੇ ਆਇਆ ਹੈ। ਅਕਾਲੀ ਦਲ ਦੇ ਆਗੂ 'ਤੇ ਪਲਟਵਾਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਇਹ ਦੇਸ਼ ਜਬਰ ਜਨਾਹ ਨੂੰ ਮਹੱਤਵਹੀਣ ਬਣਾਉਣਾ ਕਦੇ ਬੰਦ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਅੱਜ ਮੈਨੂੰ ਬਲਾਤਕਾਰ ਦੀਆਂ ਧਮਕੀਆਂ ਵੀ ਮਿਲ ਰਹੀਆਂ ਹਨ ਕਿ ਕੰਗਨਾ ਨੂੰ ਪਤਾ ਹੈ ਕਿ ਬਲਾਤਕਾਰ ਕੀ ਹੁੰਦਾ ਹੈ।
ਇਸ ਤਰ੍ਹਾਂ ਤੁਸੀਂ ਮੇਰੀ ਆਵਾਜ਼ ਨੂੰ ਦਬਾ ਨਹੀਂ ਸਕੋਗੇ। ਉਨ੍ਹਾਂ ਨੇ ਕਿਹਾ ਕਿ ਤੁਸੀਂ ਇਕ ਕਲਾਕਾਰ ਦੀ ਆਵਾਜ਼ ਨੂੰ ਦਬਾ ਨਹੀਂ ਸਕਦੇ। ਦਰਅਸਲ ਹਾਲ ਹੀ 'ਚ ਇਕ ਇੰਟਰਵਿਊ ਦੌਰਾਨ ਕੰਗਨਾ ਨੇ ਕਿਸਾਨ ਅੰਦੋਲਨ ਦੌਰਾਨ ਬਲਾਤਕਾਰ ਅਤੇ ਕਤਲ ਦਾ ਦੋਸ਼ ਲਗਾਇਆ ਸੀ।
ਜਦੋਂ ਮੀਡੀਆ ਨੇ ਅਕਾਲੀ ਦਲ ਦੇ ਆਗੂ ਸਿਮਰਨਜੀਤ ਸਿੰਘ ਮਾਨ ਨੂੰ ਇਸ ਬਾਰੇ ਸਵਾਲ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਮੈਂ ਇਹ ਨਹੀਂ ਕਹਿਣਾ ਚਾਹੁੰਦਾ ਪਰ ਰਣੌਤ ਸਾਹਬ ਨੂੰ ਬਲਾਤਕਾਰ ਦਾ ਕਾਫੀ ਤਜਰਬਾ ਹੈ।''
ਇਹ ਵੀ ਪੜ੍ਹੋ : Srinagar News: ਜੰਮੂ-ਕਸ਼ਮੀਰ 'ਚ ਫੌਜ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ ਨਾਕਾਮ, 3 ਅੱਤਵਾਦੀ ਕੀਤੇ ਢੇਰ
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਗਲਤ ਬੰਦੇ ਨੂੰ ਗਲਤ ਬੰਦਾ ਜਵਾਬ ਦੇ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਦੋਵਾਂ ਇਨ੍ਹਾਂ ਦਿਮਾਗ ਦੇ ਇਲਾਜ ਦੀ ਜ਼ਰੂਰਤ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਅਤੇ ਕੰਗਨਾ ਰਣੌਤ ਖਿਲਾਫ਼ ਨੋਟਿਸ ਲਿਆ ਜਾਵੇਗਾ।
ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਅੱਜ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਭਾਜਪਾ ਪ੍ਰਧਾਨ ਜੇਪੀ ਨੱਡਾ ਨੂੰ ਮਿਲਣ ਪਹੁੰਚੀ। ਦਿੱਲੀ 'ਚ ਨੱਡਾ ਦੀ ਰਿਹਾਇਸ਼ 'ਤੇ ਕਰੀਬ ਅੱਧਾ ਘੰਟਾ ਰੁਕਣ ਤੋਂ ਬਾਅਦ ਕੰਗਨਾ ਰਵਾਨਾ ਹੋ ਗਈ। ਕਿਸਾਨ ਅੰਦੋਲਨ 'ਤੇ ਦਿੱਤੇ ਬਿਆਨ ਤੋਂ ਬਾਅਦ ਕੰਗਨਾ ਦੀ ਭਾਜਪਾ ਦੇ ਕਿਸੇ ਵੱਡੇ ਨੇਤਾ ਨਾਲ ਇਹ ਪਹਿਲੀ ਮੁਲਾਕਾਤ ਸੀ।
ਇਹ ਵੀ ਪੜ੍ਹੋ : Balwinder Bhunder: ਬਲਵਿੰਦਰ ਸਿੰਘ ਭੂੰਦੜ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ; ਸਿਆਸੀ ਪਿੜਾਂ 'ਚ ਛਿੜੀ ਚਰਚਾ