Kangana Ranaut Slap Case/ਚੰਦਰ ਮੜੀਆਂ:  ਕੰਗਨਾ ਰਨੌਤ ਥੱਪੜ ਮਾਮਲੇ ਤੋਂ ਬਾਅਦ ਹਾਲ ਹੀ ਵਿੱਚ ਕੁਲਵਿੰਦਰ ਕੌਰ ਦੇ ਭਰਾ ਸ਼ੇਰ ਸਿੰਘ ਮਹੀਵਾਲ ਵੱਲੋਂ ਇੱਕ (Kangana Ranaut Slap Case) ਵੀਡੀਓ ਜਾਰੀ ਕੀਤੀ ਹੈ। ਇਸ ਦੌਰਾਨ ਕੁਲਵਿੰਦਰ ਕੌਰ ਦੇ ਭਰਾ ਸ਼ੇਰ ਸਿੰਘ ਮਹੀਵਾਲ ਨੇ ਵੀਡੀਓ ਜਾਰੀ ਕਰ ਕਿਹਾ ਕਿ ਕੇਸ ਸਬੰਧੀ ਇਨਕੁਆਇਰੀ ਪੂਰੀ ਹੋ ਚੁੱਕੀ ਹੈ। ਹੁਣ ਫੈਸਲੇ ਦੀ ਉਡੀਕ ਹੈ। ਇਸ ਤੋਂ ਬਾਅਦ ਕਿਹਾ ਇੱਕ ਤਰਫਾ ਫੈਸਲਾ ਨਾ ਕੀਤਾ ਜਾਵੇ ਸਜ਼ਾ ਦੋਹਾਂ ਹਿੱਸੇ ਪਾਈ ਜਾਵੇ।


COMMERCIAL BREAK
SCROLL TO CONTINUE READING

ਬੀਤੇ ਕੁਝ ਮਹੀਨਿਆ ਪਹਿਲਾਂ ਮੰਡੀ ਤੋਂ ਲੋਕ ਸਭਾ ਮੈਂਬਰ ਕੰਗਨਾ ਰਨੌਤ ਨਾਲ ਕਥਿਤ ਤੌਰ ਉੱਤੇ ਚੰਡੀਗੜ੍ਹ ਏਅਰਪੋਰਟ ’ਤੇ ਬਦਸਲੂਕੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਚੰਡੀਗੜ੍ਹ ਹਵਾਈ ਅੱਡੇ ਉੱਤੇ ਸੈਂਟਰਲ ਇੰਡਸਟਰੀਅਲ ਸਕਿਓਰਿਟੀ ਫ਼ੋਰਸ (ਸੀਆਈਐੱਸਐੱਫ਼) ਦੀ ਇੱਕ ਕਾਂਸਟੇਬਲ ਰੈਂਕ ਦੀ ਅਧਿਕਾਰੀ ਉੱਤੇ ਕੰਗਨਾ ਰਣੌਤ ਨੂੰ ਥੱਪੜ ਮਾਰਨ (Kangana Ranaut Slap Case)  ਦਾ ਇਲਜ਼ਾਮ ਲੱਗਿਆ ਸੀ।  ਮੀਡੀਆ ਰਿਪੋਰਟ ਅਨੁਸਾਰ ਜਿੱਥੇ ਕੁਲਵਿੰਦਰ ਕੌਰ ਨੂੰ ਸਸਪੈਂਡ ਕਰ ਦਿੱਤਾ ਹੈ, ਉਥੇ ਉਸ ਵਿਰੁੱਧ ਪਰਚਾ ਵੀ ਦਰਜ਼ ਕੀਤਾ ਗਿਆ ਹੈ। ਉਧਰ ਦੂਜੇ ਪਾਸੇ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਅਤੇ ਆਮ ਲੋਕ ਕੁਲਵਿੰਦਰ ਕੌਰ ਦੇ ਪੱਖ ਵਿੱਚ ਖੜੇ ਹੋ ਗਏ ਹਨ। 


ਇਹ ਵੀ ਪੜ੍ਹੋ: Sarvan Singh Pandher Video: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਬਿਆਨ-ਮੋਦੀ ਸਰਕਾਰ ਭਾਜਪਾ ਤੇ ਆਰਐਸਐਸ ਆਪਣੀ ਨੀਤੀਆਂ 'ਤੇ ਕਰੇ ਗੌਰ 

ਕੁਲਵਿੰਦਰ ਦੇ ਭਰਾ ਸ਼ੇਰ ਸਿੰਘ ਨੇ ਦੱਸਿਆ ਕਿ ਕੁਲਵਿੰਦਰ (Kangana Ranaut Slap Case) ਬੀਤੇ ਦੋ ਸਾਲ ਤੋਂ ਚੰਡੀਗੜ੍ਹ ਏਅਰਪੋਰਟ ਉੱਤੇ ਤਾਇਨਾਤ ਹੈ ਤੇ ਉਹ 15-16 ਸਾਲ ਤੋਂ ਸੀਆਈਐੱਸਐੱਫ ਵਿੱਚ ਹੈ। ਸ਼ੇਰ ਸਿੰਘ ਮੁਤਾਬਕ ਕੁਲਵਿੰਦਰ ਦੇ ਪਤੀ ਵੀ ਸੀਆਈਐੱਸਐੱਫ ਵਿੱਚ ਤਾਇਨਾਤ ਹਨ।ਕੁਲਵਿੰਦਰ ਦੇ ਭਰਾ ਸ਼ੇਰ ਸਿੰਘ ਮਾਲੀਵਾਲ ਨੇ ਦਾਅਵਾ ਕੀਤਾ ਕਿ ਸਕਿਓਰਿਟੀ ਚੈੱਕ ਸਮੇਂ ਕੁਲਵਿੰਦਰ ਤੇ ਕੰਗਨਾ ਰਣੌਤ ਦਰਮਿਆਨ ਬਹਿਸ ਹੋਈ ਸੀ। ਸਾਨੂੰ ਵੀ ਮੀਡੀਆ ਜ਼ਰੀਏ ਹੀ ਜਾਣਕਾਰੀ ਮਿਲੀ ਹੈ।” “ਜਾਂਚ ਵਿੱਚ ਜੋ ਵੀ ਆਵੇਗਾ ਉਹ ਸਾਨੂੰ ਮਨਜ਼ੂਰ ਹੈ।” ਸ਼ੇਰ ਸਿੰਘ ਖ਼ੁਦ ਕਿਸਾਨ ਮਜਦੂਰ ਸੰਘਰਸ਼ ਕਮੇਟੀ ਨਾਲ ਸਬੰਧਿਤ ਹਨ।


ਇਹ ਵੀ ਪੜ੍ਹੋ:  Kailash Gahlot Join BJP: ਕੈਲਾਸ਼ ਗਹਿਲੋਤ ਅੱਜ BJP 'ਚ ਹੋ ਸਕਦੇ ਸ਼ਾਮਿਲ!

ਬੀਤੇ ਦਿਨੀ ਕੁਲਵਿੰਦਰ ਕੌਰ ਨੇ ਬਾਲੀਵੁੱਡ ਅਦਾਕਾਰਾ ਮੰਡੀ ਲੋਕ ਸਭਾ ਖੇਤਰ ਤੋਂ ਭਾਜਪਾ ਦੀ ਟਿਕਟ ਉੱਤੇ ਜਿੱਤ ਹਾਸਿਲ ਕਰਨ ਵਾਲੀ ਕੰਗਨਾ ਰਣੌਤ ਨੂੰ ਚੈਕਿੰਗ ਦੇ ਦੌਰਾਨ ਚੰਡੀਗੜ੍ਹ ਏਅਰ ਪੋਰਟ ਉੱਤੇ ਨਾ ਸਿਰਫ ਹੱਥ ਚੁੱਕਿਆ ਸੀ, ਸਗੋਂ ਇਸ ਪੂਰੇ ਹਾਦਸੇ ਤੋਂ ਬਾਅਦ ਉਸ ਨੇ ਇਹ ਕਿਹਾ ਵੀ ਸੀ ਕਿ ਕੰਗਨਾ ਰਣੌਤ ਨੇ ਕਿਸਾਨ ਅੰਦੋਲਨ ਦੇ ਦੌਰਾਨ ਇਹ ਬਿਆਨ ਦਿੱਤਾ ਸੀ ਕਿ 100 - 100 ਰੁਪਏ ਦੇ ਵਿੱਚ ਮਹਿਲਾਵਾਂ ਕਿਸਾਨ ਅੰਦੋਲਨ ਦੇ ਵਿੱਚ ਬੈਠੀਆਂ ਹਨ, ਉਸ ਸਮੇਂ ਮੇਰੀ ਮਾਂ ਉਸ ਧਰਨੇ ਵਿੱਚ ਸ਼ਾਮਿਲ ਸੀ। ਇਸ ਤੋਂ ਬਾਅਦ ਕੰਗਨਾ ਰਨੌਤ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਪਾ ਕੇ ਆਪਣੇ ਸਹੀ ਸਲਾਮਤ ਹੋਣ ਦੀ ਅਤੇ ਪੰਜਾਬ ਦੇ ਵਿੱਚ ਵੱਧ ਰਹੇ ਵੱਖਵਾਦੀ ਅਤੇ ਅੱਤਵਾਦੀ ਗਤੀਵਿਧੀਆਂ 'ਤੇ ਚਿੰਤਾ ਵੀ ਜ਼ਾਹਿਰ ਕੀਤੀ ਹੈ। ਕੰਗਨਾ ਨੇ ਕਿਹਾ ਕਿ, "ਪੰਜਾਬ ਵਿੱਚ ਅੱਤਵਾਦ ਵੱਧ ਰਿਹਾ ਹੈ।"