ਨੀਤਿਕਾ ਮਹੇਸ਼ਵਰੀ/ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਿਆਂ ਕੰਵਰ ਗਰੇਵਾਲ ਵੱਲੋਂ ਗਾਏ ਗੀਤ ‘ਰਿਹਾਈ’ ’ਤੇ ਪਾਬੰਦੀ ਲਗਾਉਣ ਦੇ ਫੈਸਲੇ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ ਅਤੇ ਕੇਂਦਰ ਸਰਕਾਰ ਨੂੰ ਆਖਿਆ ਕਿ ਉਹ ਨਾਗਰਿਕਾਂ ਦੇ ਬੋਲਣ ਦੇ ਅਧਿਕਾਰ ਦੇ ਨਾਲ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਆਪਣਾ ਫੈਸਲਾ ਵਾਪਸ ਲਵੇ।


COMMERCIAL BREAK
SCROLL TO CONTINUE READING

 


 


ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੰਵਰ ਗਰੇਵਾਲ ਵੱਲੋਂ ਗੀਤ ‘ਰਿਹਾਈ’ ਵਿਚ ਦੁਨੀਆਂ ਭਰ ਵਿਚ ਵਸਦੇ ਸਿੱਖਾਂ ਦੀਆਂ ਭਾਵਨਾਵਾਂ ਦਰਸਾਈਆਂ ਗਈਆਂ ਹਨ ਕਿਉਂਕਿ ਸਿੱਖ ਕੌਮ ਉਮਰ ਕੈਦਾਂ ਪੂਰੀਆਂ ਹੋਣ ਦੇ ਬਾਵਜੂਦ ਬੰਦੀ ਸਿੰਘਾਂ ਨੁੰ ਰਿਹਾਅ ਨਾ ਕਰਨ ਦੇ ਫੈਸਲੇ ਤੋਂ ਔਖੀ ਹੈ। ਕੰਵਰ ਗਰੇਵਾਲ ਨੇ ਇਸ ਸ਼ਿਕਾਇਤ ਨੁੰ ਪੇਸ਼ ਕਰਨ ਲਈ ਆਪਣੇ ਗੀਤਕਾਰੀ ਲਾਇਸੰਸ ਦੀ ਵਰਤੋਂ ਕੀਤੀ 'ਤੇ ਮੰਗ ਕੀਤੀ ਹੈ ਕਿ ਇਤਿਹਾਸ ਦੀਆਂ ਕਿਤਾਬਾਂ ਨਵੇਂ ਸਿਰੇ ਤੋਂ ਨਾ ਲਿਖੀਆਂ ਜਾਣ। ਉਹਨਾਂ ਕਿਹਾ ਕਿ ਇਸ ਵਿਚ ਪਾਬੰਦੀ ਲਗਾਉਣ ਵਾਲੀ ਕੋਈ ਗੱਲ ਨਹੀਂ ਹੈ।


 


 


ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਪਣੇ ’ਤੇ ਮੁੜ ਵਿਚਾਰ ਕਰੇ ਅਤੇ ਕਿਹਾ ਕਿ ਅਜਿਹੀਆਂ ਪਾਬੰਦੀਆਂ ਦੁਨੀਆਂ ਦੇ ਮੁਲਕਾਂ ਵਿਚ ਭਾਰਤ ਬਾਰੇ ਗਲਤ ਪ੍ਰਭਾਵ ਦਿੰਦੀਆਂ ਹਨ। ਉਹਨਾਂ ਕਿਹਾ ਕਿ ਅਸੀਂ ਸਾਡੇ ਸੰਵਿਧਾਨ ਵਿਚ ਅੰਕਿਤ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਨੂੰ ਦਬਾਇਆ ਹੋਇਆ ਨਹੀਂ ਵਿਖਾ ਸਕਦੇ। ਉਹਨਾਂ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਜੋ ਆਪਣੀ ਵਿਭਿੰਨਤਾ ’ਤੇ ਮਾਣ ਕਰਦਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਹ ਵਿਭਿੰਨਤਾ ਇਸੇ ਤਰੀਕੇ ਕਾਇਮ ਰਹੇ।  ਲੋਕਤੰਤਰ ਜੋ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਦਾ ਮਾਣ ਨਹੀਂ ਕਰਦੇ, ਉਹ ਲੰਬਾ ਸਮਾਂ ਨਹੀਂ ਚੱਲਦੇ।


 


 


ਬਾਦਲ ਨੇ ਕਿਹਾ ਕਿ ਉਹ ਸੰਸਦ ਦੇ ਆਉਂਦੇ ਸੈਸ਼ਨ ਵਿਚ ਇਹ ਮਾਮਲਾ ਚੁੱਕਣਗੇ। ਉਹਨਾਂ ਕਿਹਾ ਕਿ ‘ਰਿਹਾਈ’ ’ਤੇ ਪਾਬੰਦੀ ਉਦੋਂ ਲੱਗੀ ਹੈ ਜਦੋਂ ਕੁਝ ਦਿਨ ਪਹਿਲਾਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਪੰਜਾਬ ਦਾ ਪਾਣੀ ਐਸ ਵਾਈ ਐਲ ਰਾਹੀਂ ਹਰਿਆਣਾ ਨੂੰ ਦੇਣ ਦੇ ਫੈਸਲੇ ਬਾਰੇ ਪੰਜਾਬੀਆਂ ਦੀਆਂ ਭਾਵਨਾਵਾਂ ਅਨੁਸਾਰ ਗਾਏ ‘ਐਸ ਵਾਈ ਐਲ’ ’ਤੇ ਪਾਬੰਦੀ ਲਗਾਈ ਗਈ ਸੀ।


 


 


ਉਹਨਾਂ ਕਿਹਾ ਕਿ ਅਕਾਲੀ ਦਲ ਕੇਂਦਰ ਸਰਕਾਰ ਨੂੰ ਉਹ ਦੋਹਾਂ ਮਾਮਲਿਆਂ ਵਿਚ ਆਈ ਸਪਸ਼ਟ ਸ਼ਿਕਾਇਤ ਦਾ ਖੁਲ੍ਹਾਸਾ ਕਰੇ ਤੇ ਦੱਸੇ ਕਿ ਕਿਸਨੇ ਸ਼ਿਕਾਇਤ ਦਰਜ ਕਰਵਾ ਕੇ ਇਹ ਦੋਵੇਂ ਗਾਣੇ ਭਾਰਤ ਵਿਚ ਯੂ ਟਿਊਬ ’ਤੇ ਬੈਨ ਕਰਵਾ ਦਿੱਤੇ। ਉਹਨਾਂ ਕਿਹਾ ਕਿ ਅਸੀਂ ਇਹ ਵੀ ਮੰਗ ਕਰਾਂਗੇ ਕਿ ਇਸ ਮਾਮਲੇ ’ਤੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇ ਅਤੇ ਦਰੁੱਸਤੀ ਭਰੇ ਕਦਮ ਚੁੱਕੇ ਜਾਣ ਤਾਂ ਜੋ ਇਹ ਰੁਝਾਨ ਬੰਦ ਹੋ ਸਕੇ।


 


WATCH LIVE TV