New Chief Secretary: ਕੇਏਪੀ ਸਿਨ੍ਹਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਨੂੰ ਹਟਾਇਆ ਗਿਆ
New Chief Secretary: ਕੇਏਪੀ ਸਿਨ੍ਹਾ 1992 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀਆਂ ਵਿੱਚੋਂ ਇੱਕ ਹਨ। ਜਦੋਂ ਅਨੁਰਾਗ ਵਰਮਾ ਨੂੰ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ। ਉਸ ਸਮੇਂ ਵੀ ਉਹ ਇਸ ਅਹੁਦੇ ਦੀ ਦੌੜ ਵਿੱਚ ਸਨ।
New Chief Secretary: ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। ਕੇਏਪੀ ਸਿਨ੍ਹਾ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਬਣਾਇਆ ਗਿਆ ਹੈ। ਕੇਏਪੀ ਸਿਨ੍ਹਾ 1992 ਬੈਚ ਦੇ ਆਈਪੀਐਸ ਅਧਿਕਾਰੀ ਹਨ। ਇਸ ਸਮੇਂ ਆਈਏਐਸ ਅਧਿਕਾਰੀ ਅਨੁਰਾਗ ਵਰਮਾ ਮੁੱਖ ਸਕੱਤਰ ਦਾ ਅਹੁਦਾ ਸੰਭਾਲ ਰਹੇ ਸਨ ਅਤੇ ਹੁਣ ਕੇਏਪੀ ਸਿਨ੍ਹਾ ਅਨੁਰਾਗ ਵਰਮਾ ਦੀ ਥਾਂ ਲੈਣਗੇ।
ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਕੀਤੀਆਂ ਗਈਆਂ ਹਨ। ਤੁਹਾਨੂੰ ਦੱਸ ਦੇਈਏ ਕਿ ਕੇਏਪੀ ਸਿਨ੍ਹਾ ਮਾਲ ਅਤੇ ਖੇਤੀਬਾੜੀ ਅਤੇ ਜਲ ਸੰਭਾਲ ਵਿਭਾਗਾਂ ਵਿੱਚ ਵਿਸ਼ੇਸ਼ ਮੁੱਖ ਸਕੱਤਰ ਦੇ ਰੂਪ ਵਿੱਚ ਕੰਮ ਕਰ ਰਹੇ ਸਨ।
ਕੇਏਪੀ ਸਿਨ੍ਹਾ 1992 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀਆਂ ਵਿੱਚੋਂ ਇੱਕ ਹਨ। ਜਦੋਂ ਅਨੁਰਾਗ ਵਰਮਾ ਨੂੰ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ। ਉਸ ਸਮੇਂ ਵੀ ਉਹ ਇਸ ਅਹੁਦੇ ਦੀ ਦੌੜ ਵਿੱਚ ਸਨ। ਉਸ ਕੋਲ ਲਗਭਗ 20 ਸਾਲਾਂ ਦਾ ਤਜਰਬਾ ਹੈ। ਇਸ ਦੇ ਨਾਲ ਹੀ ਉਹ ਕਈ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਵੀ ਸੰਭਾਲ ਚੁੱਕੇ ਹਨ।