ਸਾਰਿਆਂ ਨੇ ਆਪਣੇ-ਆਪਣੇ ਤਰੀਕੇ ਨਾਲ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ। ਅਜਿਹੇ 'ਚ ਹੁਣ ਕਪਿਲ ਸ਼ਰਮਾ ਦਾ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਉਹ ਮਰਹੂਮ ਪੰਜਾਬੀ ਗਾਇਕ ਨੂੰ ਸ਼ਰਧਾਂਜਲੀ ਦਿੰਦੇ ਨਜ਼ਰ ਆ ਰਹੇ ਹਨ।
Trending Photos
ਚੰਡੀਗੜ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਭਾਵੇਂ 2 ਮਹੀਨੇ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ। ਪਰ ਅੱਜ ਵੀ ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲਿਆਂ ਦੀਆਂ ਅੱਖਾਂ ਉਸਨੂੰ ਯਾਦ ਕਰਕੇ ਨਮ ਹੋ ਜਾਂਦੀਆਂ ਹਨ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਦੇਸ਼ ਹੀ ਨਹੀਂ ਵਿਦੇਸ਼ਾਂ 'ਚ ਵੀ ਮੌਜੂਦ ਹਨ। ਇਸ ਦੇ ਨਾਲ ਹੀ ਜਦੋਂ ਉਨ੍ਹਾਂ ਦੀ ਮੌਤ ਦੀ ਖਬਰ ਆਈ ਤਾਂ ਆਮ ਲੋਕਾਂ ਤੋਂ ਲੈ ਕੇ ਬਾਲੀਵੁੱਡ ਸਿਤਾਰਿਆਂ ਤੱਕ ਸੋਗ ਦੀ ਲਹਿਰ ਦੌੜ ਗਈ।
ਸਾਰਿਆਂ ਨੇ ਆਪਣੇ-ਆਪਣੇ ਤਰੀਕੇ ਨਾਲ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ। ਅਜਿਹੇ 'ਚ ਹੁਣ ਕਪਿਲ ਸ਼ਰਮਾ ਦਾ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਉਹ ਮਰਹੂਮ ਪੰਜਾਬੀ ਗਾਇਕ ਨੂੰ ਸ਼ਰਧਾਂਜਲੀ ਦਿੰਦੇ ਨਜ਼ਰ ਆ ਰਹੇ ਹਨ। ਦਰਅਸਲ ਇਹ ਵੀਡੀਓ ਬਹੁਤ ਪੁਰਾਣਾ ਹੈ ਪਰ ਇੰਨੀ ਦਿਨੀਂ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਿਹਾ ਹੈ।
ਵੀਡੀਓ 'ਚ ਕਪਿਲ ਸਿੱਧੂ ਮੂਸੇਵਾਲਾ ਦੇ ਮਸ਼ਹੂਰ ਗੀਤ 295 ਦੀਆਂ ਕੁਝ ਸਤਰ੍ਹਾਂ ਸੁਣਾ ਰਹੇ ਹਨ ਅਤੇ ਭਾਵੁਕ ਹੁੰਦੇ ਨਜ਼ਰ ਆ ਰਹੇ ਹਨ। ਇਸ ਗੀਤ ਦੀਆਂ ਕੁਝ ਲਾਈਨਾਂ ਗਾ ਕੇ ਕਪਿਲ ਭਾਵੁਕ ਹੋ ਜਾਂਦੇ ਹਨ। ਵੀਡੀਓ 'ਚ ਉਸ ਦੀਆਂ ਅੱਖਾਂ 'ਚ ਹੰਝੂ ਸਾਫ ਦੇਖੇ ਜਾ ਸਕਦੇ ਹਨ।
ਕਪਿਲ ਸ਼ਰਮਾ ਦਾ ਇਹ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਨੇ ਇਸ 'ਤੇ ਆਪਣੀ ਪ੍ਰਤੀਕਿਰਿਆ ਦੇਣੀ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਆਪਣੀ ਗਾਇਕੀ ਨਾਲ ਲੋਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲੇ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
WATCH LIVE TV