Kapurthala Accident: ਪਿਕਅਪ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ, 4 ਦੀ ਮੌਤ, 25 ਗੰਭੀਰ ਜ਼ਖਮੀ
Kapurthala Accident News: ਪਿਕਅੱਪ ਵਿੱਚ ਸਵਾਰ ਵਿਅਕਤੀ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਨੰਗਲੀ ਦੇ ਵਸਨੀਕ ਹਨ ਅਤੇ ਸ੍ਰੀ ਆਨੰਦਪੁਰ ਸਾਹਿਬ ਮੱਥਾ ਟੇਕ ਕੇ ਵਾਪਸ ਪਿੰਡ ਆ ਰਹੇ ਸਨ ਕਿ ਫੱਤੂਢੀਂਗਾ ਤੋਂ ਮੁੰਡੀ ਮੋੜ ’ਤੇ ਉਨ੍ਹਾਂ ਦੀ ਕਾਰ ਨਾਲ ਟੱਕਰ ਹੋ ਗਈ।
Kapurthala Accident News: ਪੰਜਾਬ ਵਿੱਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਪੰਜਾਬ ਦੇ ਕਪੂਰਥਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਪਿਕਅਪ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 25 ਗੰਭੀਰ ਜ਼ਖਮੀ ਹਨ। ਪੁਲਿਸ ਮਾਮਲੇ ਦਾ ਜਾਂਚ ਕਰ ਰਹੀ ਹੈ।
ਦਰਅਸਲ ਪੰਜਾਬ ਦੇ ਕਪੂਰਥਲਾ ਦੇ ਕਸਬਾ ਫੱਤੂਢੀਂਗਾ ਨੇੜੇ ਐਤਵਾਰ ਸ਼ਾਮ ਕਰੀਬ 6 ਵਜੇ ਇੱਕ ਕਾਰ ਅਤੇ ਸੰਗਤ ਨਾਲ ਭਰੀ ਬੋਲੈਰੋ ਪਿਕਅੱਪ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ 'ਚ ਕੁਝ ਬੱਚਿਆਂ ਅਤੇ ਔਰਤਾਂ ਸਮੇਤ 25 ਦੇ ਕਰੀਬ ਲੋਕ ਗੰਭੀਰ ਜ਼ਖਮੀ ਹੋ ਗਏ। ਜਦਕਿ ਦੋ ਔਰਤਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਜ਼ਖਮੀਆਂ ਨੂੰ ਇਲਾਜ ਲਈ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ।
ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ
ਪ੍ਰਾਪਤ ਜਾਣਕਾਰੀ ਅਨੁਸਾਰ ਪਿਕਅੱਪ ਵਿੱਚ ਸਵਾਰ ਵਿਅਕਤੀ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਨੰਗਲੀ ਦੇ ਵਸਨੀਕ ਹਨ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਪਿੰਡ ਆ ਰਹੇ ਸਨ ਕਿ ਰਸਤੇ ਵਿੱਚ ਫੱਤੂਢੀਂਗਾ ਤੋਂ ਮੁੰਡੀ ਮੋੜ ’ਤੇ ਉਨ੍ਹਾਂ ਦੀ ਕਾਰ ਨਾਲ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਵਿੱਚ ਦੋ ਔਰਤਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ।
ਮ੍ਰਿਤਕਾਂ ਦੀ ਪਛਾਣ
ਮ੍ਰਿਤਕਾਂ ਦੀ ਪਛਾਣ ਅਮਰੀਕ ਕੌਰ ਅਤੇ ਗੁਰਮੀਤ ਕੌਰ ਅਤੇ ਕਾਰ ਚਾਲਕ ਗੁਰਪ੍ਰੀਤ ਸਿੰਘ ਗੋਪੀ ਵਾਸੀ ਸੁਲਤਾਨਪੁਰ ਲੋਧੀ ਵਜੋਂ ਹੋਈ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਿਵਲ ਹਸਪਤਾਲ 'ਚ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾ: ਸਿਧਾਰਥ ਬਿੰਦਰਾ ਨੇ ਵੱਡੀ ਗਿਣਤੀ 'ਚ ਮਰੀਜ਼ਾਂ ਨੂੰ ਦੇਖ ਕੇ ਆਪਣੇ ਸਾਥੀ ਡਾਕਟਰਾਂ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਡਾ: ਸੰਦੀਪ ਸਿੰਘ ਥਿੰਦ ਅਤੇ ਡਾ: ਗੁਰਨਾਮ ਸਿੰਘ ਵੀ. ਮੌਕੇ 'ਤੇ ਪਹੁੰਚ ਕੇ ਸਟਾਫ ਦੀ ਮਦਦ ਨਾਲ ਜ਼ਖਮੀ ਔਰਤਾਂ ਅਤੇ ਬੱਚਿਆਂ ਦਾ ਇਲਾਜ ਸ਼ੁਰੂ ਕੀਤਾ।
ਇਸ ਹਾਦਸੇ 'ਚ ਇਹ ਲੋਕ ਜ਼ਖਮੀ ਹੋ ਗਏ।