Kapurthala News: ਬਜ਼ੁਰਗ `ਤੇ ਲੜਕੀ ਨੂੰ ਗ਼ਲਤ ਇਸ਼ਾਰੇ ਕਰਨ ਦਾ ਇਲਜ਼ਾਮ, ਲੋਕਾਂ ਨੇ ਚਾੜ੍ਹਿਆ ਕੁਟਾਪਾ
Kapurthala News: ਜਾਣਕਾਰੀ ਮੁਤਾਬਿਕ ਬਜ਼ੁਰਗ ਮਾਨਸਿਕ ਤੌਰ `ਤੇ ਪਰੇਸ਼ਾਨ ਦੱਸਿਆ ਜਾ ਰਿਹਾ ਹੈ। ਥਾਣਾ ਸਿਟੀ-2 ਅਰਬਨ ਅਸਟੇਟ ਦੇ ਜਾਂਚ ਅਧਿਕਾਰੀ ਏਐਸਆਈ ਮੰਗਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਹੀ ਮਾਮਲਾ ਸੁਲਝਾ ਲਿਆ ਗਿਆ ਸੀ।
Kapurthala News(Chander Marhi): ਕਪੂਰਥਲਾ ਦੇ ਬੱਸ ਸਟੈਂਡ ਕੰਪਲੈਕਸ 'ਚ ਸ਼ੁੱਕਰਵਾਰ ਦੁਪਹਿਰ ਕੁਝ ਵਿਅਕਤੀਆਂ ਵੱਲੋਂ ਇਕ ਬਜ਼ੁਰਗ ਨੂੰ ਖੰਭੇ ਨਾਲ ਬੰਨ੍ਹ ਕੇ ਉਸ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ। ਬਜ਼ੁਰਗ 'ਤੇ ਛੋਟੀ ਲੜਕੀ ਨੂੰ ਗ਼ਲਤ ਇਸ਼ਾਰੇ ਕਰਨ ਤੇ ਪੈਸੇ ਦਾ ਲਾਲਚ ਦੇਣ ਅਤੇ ਉਸ ਨੂੰ ਆਪਣੇ ਨਾਲ ਜਾਣ ਲਈ ਕਹਿਣ ਦਾ ਦੋਸ਼ ਹੈ। ਮੌਕੇ 'ਤੇ ਮੌਜੂਦ ਲੋਕਾਂ ਨੇ ਉਸ ਦੀ ਕੁੱਟਮਾਰ ਕੀਤੀ ਤੇ ਥਾਣਾ ਸਿਟੀ-2 ਨੂੰ ਸੂਚਨਾ ਦਿੱਤੀ।
ਜਾਣਕਾਰੀ ਅਨੁਸਾਰ ਸ਼ੁੱਕਰਵਾਰ ਦੁਪਹਿਰ ਨੂੰ ਕੁਝ ਲੋਕਾਂ ਨੇ ਬੱਸ ਸਟੈਂਡ ਕੰਪਲੈਕਸ 'ਚ ਇਕ ਬਜ਼ੁਰਗ ਵਿਅਕਤੀ ਨੂੰ ਫੜ ਲਿਆ ਤੇ ਖੰਭੇ ਨਾਲ ਬੰਨ੍ਹ ਕੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਵਾਇਰਲ ਹੋਈ ਇਸ ਘਟਨਾ ਦੀ ਵੀਡੀਓ 'ਚ ਦੋਸ਼ ਲਗਾਇਆ ਜਾ ਰਿਹਾ ਹੈ ਕਿ ਉਸ ਨੇ ਲੜਕੀ ਨੂੰ ਗਲਤ ਇਸ਼ਾਰੇ ਕੀਤੇ ਤੇ ਲੜਕੀ ਨੂੰ ਪੈਸੇ ਦਾ ਲਾਲਚ ਦੇ ਕੇ ਨਾਲ ਜਾਣ ਲਈ ਕਿਹਾ।
ਇਹ ਵੀ ਪੜ੍ਹੋ: Kangana Slapped News: ਸੁਨੀਲ ਜਾਖੜ ਨੇ CISF ਦੀ ਮਹਿਲਾ ਕਰਮਚਾਰੀ ਵੱਲੋਂ MP ਕੰਗਨਾ ਰਣੌਤ ਦੇ ਮਾਰੇ ਥੱਪੜ ਦੀ ਕੀਤੀ ਨਿੰਦਾ
ਜਾਣਕਾਰੀ ਮੁਤਾਬਿਕ ਬਜ਼ੁਰਗ ਮਾਨਸਿਕ ਤੌਰ 'ਤੇ ਪਰੇਸ਼ਾਨ ਦੱਸਿਆ ਜਾ ਰਿਹਾ ਹੈ। ਥਾਣਾ ਸਿਟੀ-2 ਅਰਬਨ ਅਸਟੇਟ ਦੇ ਜਾਂਚ ਅਧਿਕਾਰੀ ਏਐਸਆਈ ਮੰਗਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਹੀ ਮਾਮਲਾ ਸੁਲਝਾ ਲਿਆ ਗਿਆ ਸੀ। ਮੌਕੇ ਤੋਂ ਜਾਣਕਾਰੀ ਮਿਲੀ ਹੈ ਕਿ ਪਰਿਵਾਰ ਅਨੁਸਾਰ ਬਜ਼ੁਰਗ ਮਾਨਸਿਕ ਤੌਰ 'ਤੇ ਕਮਜ਼ੋਰ ਹੈ। ਉਸ ਦੇ ਪਰਿਵਾਰਕ ਮੈਂਬਰਾਂ ਨੇ ਮੌਕੇ 'ਤੇ ਪਹੁੰਚ ਕੇ ਲੋਕਾਂ ਤੋਂ ਮਾਫ਼ੀ ਮੰਗੀ ਤੇ ਉਸ ਨੂੰ ਘਰ ਲੈ ਗਏ।
ਇਹ ਵੀ ਪੜ੍ਹੋ: Punjab News: ਮੁੱਖ ਸਕੱਤਰ ਅਨੁਰਾਗ ਵਰਮਾ ਨੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ