Kapurthala News: ਹਰੀਚੰਦ ਦੇ ਪੁੱਤਰ ਸੰਤੀ ਕੁਮਾਰ ਅਨੁਸਾਰ ਉਸ ਦਾ ਪਿਤਾ ਐਨਡੀਪੀਐਸ ਐਕਟ ਦੇ ਇੱਕ ਕੇਸ ਵਿੱਚ ਪਿਛਲੇ ਛੇ ਸਾਲਾਂ ਤੋਂ ਜੇਲ੍ਹ ਵਿੱਚ ਸੀ। ਉਹ ਸ਼ੂਗਰ ਤੋਂ ਪੀੜਤ ਸਨ
Trending Photos
Kapurthala News: ਕਪੂਰਥਲਾ ਮਾਡਰਨ ਜੇਲ੍ਹ ਵਿੱਚ ਬੰਦ ਦੋ ਕੈਦੀਆਂ ਦੀ ਸਿਹਤ ਅਚਾਨਕ ਵਿਗੜ ਜਾਣ ਕਾਰਨ ਮੌਤ ਹੋ ਗਈ। ਉਸ ਦੀ ਸਿਹਤ ਵਿਗੜਨ ਤੋਂ ਬਾਅਦ ਉਸ ਨੂੰ ਪਹਿਲਾਂ ਜੇਲ੍ਹ ਹਸਪਤਾਲ ਲਿਜਾਇਆ ਗਿਆ। ਮੁੱਢਲੀ ਸਹਾਇਤਾ ਤੋਂ ਬਾਅਦ ਡਿਊਟੀ ਡਾਕਟਰ ਨੇ ਦੋਵਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਰੈਫਰ ਕਰ ਦਿੱਤਾ ਜਿੱਥੇ ਡਿਊਟੀ ਡਾਕਟਰ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਥਾਣਾ ਕੋਤਵਾਲੀ ਦੀ ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ। ਮ੍ਰਿਤਕ ਕੈਦੀਆਂ ਦੀ ਪਛਾਣ ਹਰੀਚੰਦ ਪੁੱਤਰ ਸ਼ਾਮ ਚੰਦ ਵਾਸੀ ਦੀਪ ਨਗਰ, ਨੇੜੇ ਗਿੱਲ ਚੌਕ, ਲੁਧਿਆਣਾ ਅਤੇ ਸੋਹਣ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਕਾਲਾ ਬਗੜੀਆ ਵਜੋਂ ਹੋਈ ਹੈ।
ਇਹ ਵੀ ਪੜ੍ਹੋ: Punjab News: ਬਟਾਲਾ ਸ਼ਹਿਰ ਨੂੰ ਮਿਲੇਗੀ ਗੰਦਗੀ ਤੇ ਕੁੜੇ ਤੋਂ ਨਿਜਾਤ! ਪੰਜਾਬ ਸਰਕਾਰ ਨੇ ਕੀਤਾ ਪ੍ਰਬੰਧ
ਮ੍ਰਿਤਕ ਹਰੀਚੰਦ ਦੇ ਪੁੱਤਰ ਸੰਤੀ ਕੁਮਾਰ ਅਨੁਸਾਰ ਉਸ ਦਾ ਪਿਤਾ ਐਨਡੀਪੀਐਸ ਕੇਸ ਵਿੱਚ ਪਿਛਲੇ 6 ਸਾਲਾਂ ਤੋਂ ਜੇਲ੍ਹ ਵਿੱਚ ਸੀ। ਉਹ ਸ਼ੂਗਰ ਤੋਂ ਪੀੜਤ ਸੀ ਪਰ ਉਸ ਦੀ ਸਿਹਤ ਬਿਲਕੁਲ ਠੀਕ ਸੀ। ਉਸ ਨਾਲ ਕੁਝ ਦਿਨ ਪਹਿਲਾਂ ਹੀ ਗੱਲ ਹੋਈ ਸੀ, ਉਸ ਸਮੇਂ ਉਹ ਬਿਲਕੁਲ ਠੀਕ ਸੀ ਅਤੇ ਉਹਨਾਂ ਨੇ ਦਵਾਈ ਭੇਜਣ ਲਈ ਕਹਿ ਰਿਹਾ ਸੀ। ਉਹਨਾਂ ਨੇ ਕਿਹਾ ਕਿ ਜੇਲ੍ਹ ਅੰਦਰ ਦਵਾਈਆਂ ਵੀ ਠੀਕ ਤਰ੍ਹਾਂ ਉਪਲਬਧ ਨਹੀਂ ਹਨ।
ਇਹ ਵੀ ਪੜ੍ਹੋ: Bathinda News: ਲੁੱਟਾਂ ਖੋਹਾਂ ਕਰਨ ਵਾਲੇ ਨੌਜਵਾਨ ਦਾ ਪੁਲਿਸ ਵੱਲੋਂ ਐਨਕਾਊਂਟਰ, ਹਸਪਤਾਲ ਦਾਖਲ
ਬੀਤੇ ਦਿਨੀ ਐਤਵਾਰ ਨੂੰ ਉਸ ਨੂੰ ਫ਼ੋਨ ਆਇਆ ਕਿ ਉਸ ਦੇ ਪਿਤਾ ਦੀ ਤਬੀਅਤ ਖ਼ਰਾਬ ਹੋ ਗਈ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਜਦੋਂ ਉਹ ਸਿਵਲ ਹਸਪਤਾਲ ਕਪੂਰਥਲਾ ਪਹੁੰਚਿਆ ਤਾਂ ਉਸ ਨੂੰ ਪਤਾ ਲੱਗਾ ਕਿ ਉਸ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਜੇਲ੍ਹ ਪ੍ਰਸ਼ਾਸਨ ’ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਜੇਕਰ ਉਸ ਦੇ ਪਿਤਾ ਨੂੰ ਸਮੇਂ ਸਿਰ ਦਵਾਈ ਮਿਲ ਜਾਂਦੀ ਅਤੇ ਸਮੇਂ-ਸਮੇਂ ’ਤੇ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਜਾਂਦਾ ਤਾਂ ਉਸ ਦੀ ਜਾਨ ਬਚਾਈ ਜਾ ਸਕਦੀ ਸੀ ਪਰ ਅਜਿਹਾ ਨਹੀਂ ਹੋਇਆ।
ਦੂਜਾ ਹਵਾਲਾਤੀ ਸੋਹਨ ਸਿੰਘ ਚੋਰੀ ਦੇ ਇੱਕ ਕੇਸ ਵਿੱਚ ਪਿਛਲੇ ਇੱਕ ਸਾਲ ਤੋਂ ਜੇਲ੍ਹ ਵਿੱਚ ਸੀ ਅਤੇ ਟੀਬੀ ਦਾ ਮਰੀਜ਼ ਸੀ। ਸ਼ਨੀਵਾਰ ਦੇਰ ਰਾਤ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ ਅਤੇ ਹਸਪਤਾਲ ਵਿੱਚ ਮੌਤ ਹੋ ਗਈ।