Kapurthala news: ਦਰਿਆ ਬਿਆਸ ਦੇ ਵਿੱਚ ਭਾਂਵੇ ਪਾਣੀ ਦਾ ਪੱਧਰ ਘੱਟ ਹੋ ਜਾਣ 'ਤੇ ਕਿਸਾਨਾਂ ਨੇ ਸੁੱਖ ਦਾ ਸਾਹ ਲਿਆ ਹੈ ਪਰੰਤੂ ਉਹਨਾਂ ਦੀਆਂ ਮੁਸ਼ਕਿਲਾਂ ਦੇ ਵਿੱਚ ਕੋਈ ਵੀ ਕਮੀ ਨਹੀਂ ਆਈ ਹੈ। ਬੀਤੇ 2 ਮਹੀਨਿਆਂ ਤੋਂ ਦਰਿਆ ਬਿਆਸ ਦੀ ਮਾਰ ਹੇਠਾਂ ਆਏ ਟਾਪੂਨੁਮਾ ਮੰਡ ਖੇਤਰ ਦੇ 16 ਪਿੰਡਾਂ ਅਤੇ ਧੁੱਸੀ ਬੰਨ ਦੇ ਨਾਲ ਲਗਦੇ ਕਈ ਹੋਰ ਪਿੰਡਾਂ ਵਿੱਚ ਦਰਿਆ ਬਿਆਸ ਨੇ ਜੌ ਕਹਿਰ ਬਰਪਾਇਆ ਹੈ ਉਸ ਨਾਲ ਕਿਸਾਨਾਂ ਦੇ ਜੀਵਨ ਦਾ ਪੱਧਰ ਚੁੱਕਣ ਵਾਸਤੇ ਬਹੁਤ ਹੀ ਮੁਸ਼ੱਕਤ ਤੇ ਮਿਹਨਤ ਕਰਨੀ ਪਵੇਗੀ।


COMMERCIAL BREAK
SCROLL TO CONTINUE READING

ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਘੱਟ ਹੋਣ ਤੋਂ ਬਾਅਦ ਜ਼ੀ ਮੀਡੀਆ ਦੀ ਟੀਮ ਨੇ ਜਦੋਂ ਮੰਡ ਖੇਤਰ ਦਾ ਦੌਰਾ ਕਰਕੇ ਹਾਲਾਤਾਂ ਦਾ ਜ਼ਾਇਜਾ ਲਿਆ ਤਾਂ ਰੌਂਗਟੇ ਖੜ੍ਹੇ ਹੋ ਗਏ। ਜ਼ੀ ਮੀਡੀਆ ਦੀ ਟੀਮ ਨੇ ਜਦੋਂ ਗਰਾਊਂਡ ਜ਼ੀਰੋ 'ਤੇ ਪਹੁੰਚ ਕੇ ਜਦੋਂ ਅਸਲੀ ਹਕੀਕਤ ਵੇਖੀ ਤਾਂ ਉੱਥੇ ਇੱਕ ਰਾਜਸਥਾਨ ਵਾਂਗ ਨਜ਼ਾਰਾ ਲਗ ਰਿਹਾ ਸੀ। 


ਦੂਰ ਦੂਰ ਤੱਕ ਖੇਤਾਂ ਦੇ ਵਿੱਚ ਮਿੱਟੀ ਅਤੇ ਰੇਤਾ ਦੇ ਨਾਲ ਜਮੀਨਾਂ ਨੇ ਦਲਦਲ ਦਾ ਰੂਪ ਧਾਰਨ ਕਰ ਲਿਆ ਸੀ, ਜਿਸਨੂੰ ਦੁਬਾਰਾ ਸਹੀ ਹਾਲਾਤਾਂ ਵਿੱਚ ਮੁੜ ਲਿਆਉਣ ਲਈ ਕਿਸਾਨਾਂ ਨੂੰ ਜੀ ਤੋੜ ਪਸੀਨਾ ਵਹਾਉਣਾ ਪਵੇਗਾ ਜਿਸ 'ਤੇ ਉਨ੍ਹਾਂ ਨੂੰ ਆਰਥਿਕ ਰੂਪ ਵਿੱਚ ਵੀ ਕਾਫ਼ੀ ਸੱਟ ਵੱਜੇਗੀ। ਇਸ ਲਈ ਇਸ ਤੋਂ ਜਲਦੀ ਉੱਭਰ ਪਾਉਣਾ ਸੰਭਵ ਨਹੀਂ ਹੋਵੇਗਾ। ਹਾਲਾਤ ਸੰਬੰਧੀ ਜਦੋਂ ਪੱਤਰਕਾਰਾਂ ਨੇ ਮੰਡ ਖੇਤਰ ਦੇ ਹਾਲਾਤ ਬਾਰੇ ਸਥਾਨਕ ਕਿਸਾਨਾਂ ਨਾਲ ਗੱਲਬਾਤ ਕੀਤੀ ਤਾਂ ਕਿਸਾਨ ਆਗੂ ਅਮਰ ਸਿੰਘ ਮੰਡ ਤੇ ਸ਼ੇਰ ਸਿੰਘ ਮਹੀਵਾਲ ਨੇ ਕਿਹਾ ਕਿ ਇਸ ਵਾਰ ਦਰਿਆ ਬਿਆਸ ਨੇ ਮੰਡ ਖੇਤਰ ਵਿੱਚ ਜੋ ਤਬਾਹੀ ਮਚਾਈ ਹੈ ਉਹ ਉਹਨਾਂ ਨੇ ਆਪਣੀ ਪੂਰੀ ਜ਼ਿੰਦਗੀ ਦੇ ਵਿੱਚ ਕਦੇ ਨਹੀਂ ਦੇਖੀ। 


ਉਨ੍ਹਾਂ ਦੱਸਿਆ ਕਿ ਹੜ੍ਹ ਤਾਂ ਪਹਿਲਾਂ ਵੀ ਇਸ ਖੇਤਰ ਵਿੱਚ ਕਈ ਵਾਰ ਆਏ ਹਨ, ਪਰੰਤੂ ਉਸ ਸਮੇਂ ਦੀਆਂ ਸਰਕਾਰਾਂ ਨੇ ਹਮੇਸ਼ਾਂ ਮੰਡ ਖੇਤਰ ਦੇ ਲੋਕਾਂ ਦੀ ਬਾਂਹ ਫੜੀ ਸੀ। ਬਦਲਾਅ ਦੇ ਨਾਂ ਦਾ ਨਾਅਰਾ ਦੇ ਕੇ ਸੱਤਾ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੰਡ ਖੇਤਰ ਦੇ ਲੋਕਾਂ ਨੂੰ ਕਈ ਸਾਲ ਪਿੱਛੇ ਧਕੇਲ ਦਿੱਤਾ ਹੈ। ਕਿਸਾਨ ਆਪਣੇ ਹਾਲਾਤ ਨਾਲ ਖੁਦ ਹੀ ਲੜਦੇ ਰਹੇ ਪਰੰਤੂ ਪ੍ਰਸ਼ਾਸਨ ਵੱਲੋਂ ਉਹਨਾਂ ਦੀ ਬਾਂਹ ਨਹੀਂ ਫੜੀ ਗਈ। 


ਉਹਨਾਂ ਕਿਹਾ ਕਿ ਭਾਂਵੇ ਪਾਣੀ ਖੇਤਾਂ ਵਿੱਚੋਂ ਨਿਕਲ ਚੁੱਕਾ ਹੈ ਪਰੰਤੂ ਮਿੱਟੀ ਅਤੇ ਰੇਤੇ  ਨੂੰ ਬਾਹਰ ਕੱਢੇ ਬਗੈਰ ਉੱਥੇ ਕਿਸੇ ਵੀ ਫਸਲ ਦੀ ਬਿਜਾਈ ਸੰਭਵ ਨਹੀਂ ਹੋ ਸਕਦੀ। ਉਹਨਾਂ ਕਿਹਾ ਕਿ ਸਰਕਾਰ ਨੇ ਹਰ ਪੀੜਿਤ ਪ੍ਰਭਾਵਿਤ ਕਿਸਾਨਾਂ ਨੂੰ 6800 ਰੁਪਏ ਜੋ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ ਉਹ ਕਿਸਾਨਾਂ ਨਾਲ ਇੱਕ ਭੱਦਾ ਮਜ਼ਾਕ ਹੈ। ਉਹਨਾਂ ਕਿਹਾ ਕਿ ਇਹ ਪੈਸਾ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਕੁਦਰਤੀ ਆਪਦਾ ਫੰਡ ਵਿੱਚੋਂ ਦਿੱਤਾ ਗਿਆ ਹੈ ਅਤੇ ਇਸ ਵਿੱਚ ਪੰਜਾਬ ਸਰਕਾਰ ਦਾ ਕੋਈ ਵੀ ਯੋਗਦਾਨ ਨਹੀਂ ਹੈ। 


ਇਹ ਵੀ ਪੜ੍ਹੋ: Moga News: ਮੋਗਾ 'ਚ ਡਿਪਟੀ ਕਮਿਸ਼ਨਰ ਨੇ ਸਰਕਾਰੀ ਦਫ਼ਤਰਾਂ 'ਚ ਕੀਤੀ ਅਚਨਚੇਤ ਚੈਕਿੰਗ, ਜਾਣੋ ਕੀ ਹੋਇਆ