Kapurthala Rail Coach Factory fire/ ਚੰਦਰ ਮੜੀਆਂ: ਕਪੂਰਥਲਾ ਜ਼ਿਲ੍ਹਾ ਕਪੂਰਥਲਾ ਦੇ ਰੇਲ ਕੋਚ ਫੈਕਟਰੀ ਦੇ ਬਾਹਰ ਲੱਗੀ ਸਿਰਫ 100 ਮੀਟਰ ਦੇ ਦਾਇਰੇ ਵਿਚ  ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਨਾਲ ਨਾਲ 300 ਤੋਂ 400 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਇਸ ਨਾਲ ਜਾਨੀ ਨੁਕਸਾਨ ਤੋਂ ਬਚਾਅ  ਰਿਹਾ ਹੈ  ਪਰ ਮਾਲੀ ਨੁਕਸਾਨ ਵੱਡੇ ਪੱਧਰ ਉੱਤੇ ਹੋਇਆ ਹੈ।


COMMERCIAL BREAK
SCROLL TO CONTINUE READING

ਕਪੂਰਥਲਾ ਦੇ ਸੁਲਤਾਨਪੁਰ ਲੋਧੀ ਮਾਰਗ 'ਤੇ RCF ਦੇ ਬਾਹਰ ਬਣੀਆਂ ਝੁੱਗੀਆਂ 'ਚ ਸ਼ੁੱਕਰਵਾਰ ਦੇਰ ਰਾਤ ਭਿਆਨਕ ਅੱਗ ਲੱਗ ਗਈ।

ਦੇਖੋ ਤਸਵੀਰਾਂ 



ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਭੁਲਾਣਾ ਚੌਕੀ ਦੀ ਪੁਲੀਸ ਅਤੇ ਕਪੂਰਥਲਾ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਬਚਾਅ ਕਾਰਜ ਚਲਾ ਕੇ ਤਿੰਨ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਫਿਲਹਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਭੁਲਾਣਾ ਚੌਕੀ ਦੇ ਇੰਚਾਰਜ ਏਐਸਆਈ ਪੂਰਨਚੰਦ ਨੇ ਦੱਸਿਆ ਕਿ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਅੱਠ ਗੱਡੀਆਂ ਦੀ ਵਰਤੋਂ ਕੀਤੀ ਗਈ।  ਝੁੱਗੀਆਂ ਬੁਰੀ ਤਰ੍ਹਾਂ ਨਾਲ ਸੜ ਕੇ ਸੁਆਹ ਹੋ ਗਈਆਂ ਹਨ।



ਫਾਇਰ ਬ੍ਰਿਗੇਡ ਕਪੂਰਥਲਾ ਦਫਤਰ ਅਨੁਸਾਰ ਉਨ੍ਹਾਂ ਨੂੰ ਕਰੀਬ 12.15 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ। ਜਿਸ ਤੋਂ ਬਾਅਦ ਉਹ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਫਾਇਰ ਅਫ਼ਸਰ ਰਵਿੰਦਰ ਕੁਮਾਰ ਦੀ ਟੀਮ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।


ਦੱਸਿਆ ਜਾ ਰਿਹਾ ਹੈ ਕਿ ਅੱਗ 'ਤੇ ਕਾਬੂ ਪਾਉਣ ਲਈ ਕਪੂਰਥਲਾ ਫਾਇਰ ਬ੍ਰਿਗੇਡ ਤੋਂ ਇਲਾਵਾ ਆਰਸੀਐਫ, ਸੁਲਤਾਨਪੁਰ ਲੋਧੀ ਅਤੇ ਕਰਤਾਰਪੁਰ ਤੋਂ ਫਾਇਰ ਗੱਡੀਆਂ ਮੰਗਵਾਉਣੀਆਂ ਪਈਆਂ। ਫਾਇਰ ਅਫ਼ਸਰ ਰਵਿੰਦਰ ਕੁਮਾਰ ਦੀ ਟੀਮ ਨੇ ਪੁਲਿਸ ਟੀਮ ਨਾਲ ਮਿਲ ਕੇ ਬਚਾਅ ਕਾਰਜ ਕੀਤਾ। ਇਸ ਘਟਨਾ ਵਿੱਚ ਰੇਲ ਕੋਚ ਫੈਕਟਰੀ ਦੇ ਬਾਹਰ ਬਣੀਆਂ ਕਰੀਬ 150 ਝੌਂਪੜੀਆਂ ਪੂਰੀ ਤਰ੍ਹਾਂ ਸੜ ਗਈਆਂ।


ਏਐਸਆਈ ਪੂਰਨਚੰਦ ਨੇ ਦੱਸਿਆ ਕਿ ਇਸ ਘਟਨਾ (Slums fire Outside RCF In Kapurthala) ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਝੁੱਗੀਆਂ ਵਿੱਚ ਖਾਣਾ ਬਣਾਉਂਦੇ ਸਮੇਂ ਅਚਾਨਕ ਅੱਗ ਲੱਗ ਗਈ ਅਤੇ ਇਸ ਨੇ ਭਿਆਨਕ ਰੂਪ ਧਾਰਨ ਕਰ ਲਿਆ।


ਇਹ ਵੀ ਪੜ੍ਹੋ: America News: ਅਮਰੀਕਾ 'ਚ ਭਾਰਤੀ ਵਿਦਿਆਰਥੀਆਂ ਨਾਲ ਸੰਪਰਕ ਕਰਨ ਲਈ ਸਰਕਾਰ ਨੇ ਸ਼ੁਰੂ ਕੀਤੀ ਨਵੀਂ ਪਹਿਲ