Kapurthala School Bus Accident/ ਚੰਦਰ ਮੜੀਆਕਪੂਰਥਲਾ ਦੇ ਸੁਭਾਨਪੁਰ ਰੋਡ 'ਤੇ ਪਿੰਡ ਬੂਟ ਨੇੜੇ ਅੱਜ ਸਵੇਰੇ ਕੈਂਬਰਿਜ ਸਕੂਲ ਦੀ ਬੱਸ ਅਤੇ ਪ੍ਰਿੰਸ ਦੀ ਬੱਸ ਵਿਚਾਲੇ ਟੱਕਰ ਹੋਣ ਦੀ ਸੂਚਨਾ ਹੈ। ਇਸ ਹਾਦਸੇ ਵਿੱਚ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਜਦਕਿ ਸਕੂਲ ਬੱਸ ਦਾ ਕੰਡਕਟਰ ਅਤੇ ਕੇਅਰਟੇਕਰ ਜ਼ਖ਼ਮੀ ਹੋ ਗਿਆ ਹੈ।


COMMERCIAL BREAK
SCROLL TO CONTINUE READING

ਇਸ ਦੀ ਪੁਸ਼ਟੀ ਕਰਦਿਆਂ ਬਾਦਸ਼ਾਹਪੁਰ ਚੌਕੀ ਦੇ ਪੁਲਿਸ ਮੁਲਾਜ਼ਮ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਪ੍ਰਿੰਸ ਬੱਸ ਡਰਾਈਵਰ ਮਨਜੀਤ ਸਿੰਘ ਨੂੰ ਕਾਬੂ ਕਰ ਲਿਆ ਗਿਆ ਹੈ। ਮੌਕੇ 'ਤੇ ਮੌਜੂਦ ਲੋਕਾਂ ਨੇ ਜ਼ਖਮੀ ਕੇਅਰਟੇਕਰ ਅਤੇ ਸਕੂਲ ਬੱਸ ਦੇ ਕੰਡਕਟਰ ਨੂੰ ਇਲਾਜ ਲਈ ਸੁਭਾਨਪੁਰ ਦੇ ਐੱਸਜੀਐੱਲ ਹਸਪਤਾਲ 'ਚ ਦਾਖਲ ਕਰਵਾਇਆ ਅਤੇ ਸਕੂਲ ਬੱਸ ਦਾ ਡਰਾਈਵਰ ਫਰਾਰ ਹੈ।


ਇਹ ਵੀ ਪੜ੍ਹੋ: School Van Accident: ਜਗਰਾਉਂ 'ਚ ਵਾਪਰਿਆ ਦਰਦਨਾਕ ਹਾਦਸਾ! ਸਕੂਲ ਵੈਨ ਦਰੱਖਤ ਨਾਲ ਟਕਰਾਈ, ਇੱਕ ਬੱਚੇ ਦੀ ਮੌਤ
 


ਸਕੂਲੀ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਪਿੰਡ ਬੂਟ ਨੇੜੇ ਕੈਂਬਰਿਜ ਸਕੂਲ ਦੀ ਬੱਸ (ਪੀਬੀ-08-ਕੇਐਫ-2453) ਅਤੇ ਪ੍ਰਿੰਸ ਬੱਸ (ਪੀਬੀ-08-ਸੀਡਬਲਯੂ-0717) ਵਿਚਕਾਰ ਆਹਮੋ-ਸਾਹਮਣੇ ਟੱਕਰ ਹੋ ਗਈ ਜਿਸ ਤੋਂ ਬਾਅਦ ਦੋਵੇਂ ਬੱਸਾਂ ਸੜਕ ਕਿਨਾਰੇ ਦਰੱਖਤਾਂ ਨਾਲ ਟਕਰਾ ਗਈਆਂ। ਇਸ ਹਾਦਸੇ ਵਿੱਚ ਸਕੂਲੀ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਬਾਦਸ਼ਾਹਪੁਰ ਚੌਂਕੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦੋਵੇਂ ਵਾਹਨਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


ਜਾਂਚ ਅਧਿਕਾਰੀ ਮਨਜੀਤ ਸਿੰਘ ਮੁਤਾਬਕ ਸਕੂਲ ਬੱਸ ਦੀ ਦੇਖ-ਰੇਖ ਕਰਨ ਵਾਲੀ ਮਹਿਲਾ ਅਤੇ ਕੰਡਕਟਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਐਸਜੀਐਲ ਹਸਪਤਾਲ ਸੁਭਾਨਪੁਰ ਵਿੱਚ ਦਾਖਲ ਕਰਵਾਇਆ ਗਿਆ ਹੈ। ਦੂਜੇ ਪਾਸੇ ਪ੍ਰਿੰਸ ਬੱਸ ਦੇ ਡਰਾਈਵਰ ਮਨਜੀਤ ਸਿੰਘ ਨੂੰ ਕਾਬੂ ਕਰ ਲਿਆ ਗਿਆ ਹੈ। ਫਿਲਹਾਲ ਕੁਝ ਸਕੂਲੀ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।