ਦੱਸ ਦਈਏ ਕਿ ਕਰਨ ਤੇ ਪਲਕ ਦੀਆਂ ਤਸਵੀਰਾਂ ਅਕਸਰ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਅਤੇ ਦੋਵੇਂ ਪਿਛਲੇ ਕਈ ਸਾਲਾਂ ਤੋਂ ਰਿਲੇਸ਼ਨਸ਼ਿਪ ‘ਚ ਹਨ।
Trending Photos
Karan Aujla and Palak wedding date news: ਪੰਜਾਬੀ ਮਨੋਰੰਜਨ ਜਗਤ ਦੇ ਮਸ਼ਹੂਰ ਗਾਇਕ ਕਰਨ ਔਜਲਾ (Karan Aujla) ਆਪਣੀ ਮੰਗੇਤਰ ਪਲਕ (Palak) ਦੇ ਨਾਲ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ।
ਦੱਸ ਦਈਏ ਕਿ ਹੁਣ ਤੋਂ ਕੁਝ ਮਹੀਨੇ ਪਹਿਲਾਂ ਹੀ ਦੋਵਾਂ ਦਾ ਬ੍ਰਾਈਡਲ ਸ਼ਾਵਰ ਹੋਇਆ ਸੀ ਅਤੇ ਦੋਵਾਂ ਨੇ ਵਿਆਹ ਦਾ ਐਲਾਨ ਕੀਤਾ ਸੀ।
ਮਿਲੀ ਜਾਣਕਾਰੀ ਮੁਤਾਬਕ ਕਰਨ ਔਜਲਾ ਆਪਣੀ ਮੰਗੇਤਰ ਪਲਕ ਨਾਲ 3 ਫਰਵਰੀ ਨੂੰ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ ਅਤੇ ਇਹ ਖ਼ਬਰ ਸੁਣ ਕੇ ਸਾਰੇ ਲੋਕ ਬਹੁਤ ਖੁਸ਼ ਹਨ।
ਦੱਸ ਦਈਏ ਕਿ ਕਰਨ ਤੇ ਪਲਕ ਦੀਆਂ ਤਸਵੀਰਾਂ ਅਕਸਰ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਅਤੇ ਦੋਵੇਂ ਪਿਛਲੇ ਕਈ ਸਾਲਾਂ ਤੋਂ ਰਿਲੇਸ਼ਨਸ਼ਿਪ ‘ਚ ਹਨ। ਜੇਕਰ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਦੀ ਗੱਲ ਕੀਤੀ ਜਾਵੇ ਤਾਂ ਕਰਨ ਔਜਲਾ ਨੇ ਬਚਪਨ ‘ਚ ਹੀ ਆਪਣੇ ਮਾਪਿਆਂ ਨੂੰ ਗੁਆ ਦਿੱਤਾ ਸੀ ਅਤੇ ਉਸ ਤੋਂ ਬਾਅਦ ਉਸਨੂੰ ਉਸ ਦੇ ਚਾਚਾ ਵੱਲੋਂ ਹੀ ਪਾਲਿਆ ਗਿਆ।
ਇਹ ਵੀ ਪੜ੍ਹੋ: Union Budget 2023: CM ਭਗਵੰਤ ਮਾਨ ਭੜਕੇ, ਕਿਹਾ-ਪਹਿਲਾਂ ਗਣਤੰਤਰ ਦਿਵਸ ਤੇ ਹੁਣ ਬਜਟ 'ਚੋਂ ਪੰਜਾਬ ਗਾਇਬ
ਇਸੇ ਗੱਲ ਦਾ ਜ਼ਿਕਰ ਔਜਲਾ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਪੋਸਟਾਂ ‘ਚ ਕੀਤਾ ਜਾਂਦਾ ਹੈ ਅਤੇ ਉਸ ਨੇ ਗਾਇਕੀ ਦੇ ਖੇਤਰ ‘ਚ ਨਾਮ ਕਮਾਉਣ ਲਈ ਬਹੁਤ ਮਿਹਨਤ ਕੀਤੀ ਹੈ। ਕਰਨ ਔਜਲਾ ਤੋਂ ਇਲਾਵਾ ਉਸ ਦੀਆਂ ਦੋ ਭੈਣਾਂ ਵੀ ਹਨ। ਜ਼ਿਕਰਯੋਗ ਹੈ ਕਿ ਉਸ ਦੀਆਂ ਦੋਵੇਂ ਭੈਣਾਂ ਵਿਦੇਸ਼ ‘ਚ ਰਹਿੰਦੀਆਂ ਹਨ।
ਦੱਸਣਯੋਗ ਹੈ ਕਿ ਕਰਨ ਔਜਲਾ ਜ਼ਿਆਦਾਤਰ ਆਪਣੇ ਗੀਤ ਖੁਦ ਹੀ ਲਿਖਦੇ ਹਨ ਅਤੇ ਉਸਦਾ ਹਰ ਗੀਤ ਅਕਸਰ ਹਿੱਟ ਹੁੰਦਾ ਹੈ। ਹੁਣ ਤੱਕ ਕਰਨ ਔਜਲਾ ਨੇ ਕਈ ਹਿੱਟ ਗੀਤ ਦਿੱਤੇ ਹਨ ਅਤੇ ਹੁਣ ਜਿਵੇਂ ਹੀ ਉਸਦੇ ਵਿਆਹ ਦੀ ਖ਼ਬਰ ਸਾਹਮਣੇ ਆਈ ਤਾਂ ਕਰਨ ਨੂੰ ਲੋਕਾਂ ਵੱਲੋਂ ਵਧਾਈਆਂ ਮਿਲਣ ਦਾ ਸਿਲਸਿਲਾ ਸ਼ੁਰੂ ਹੋ ਗਿਆ।
ਇਹ ਵੀ ਪੜ੍ਹੋ: Navjot Singh Sidhu release: ਸਜ਼ਾ ਪੂਰੀ ਹੋਣ ਤੋਂ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆ ਸਕਦੇ ਹਨ ਨਵਜੋਤ ਸਿੰਘ ਸਿੱਧੂ! ਜਾਣੋ ਕਿਵੇਂ