ਕਰਤਾਰਪੁਰ ਕੋਰੀਡੋਰ `ਤੇ ਨੌਕਰੀ ਕਰਦੇ ਪੁੱਤ ਨੇ ਨਹਿਰ `ਚ ਮਾਰੀ ਛਾਲ, ਲਾਸ਼ ਦੇਖ ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ
Punjab news: ਮ੍ਰਿਤਕ ਦੇ ਰਿਸ਼ਤੇਦਾਰ ਅਤੇ ਗੁਆਂਢੀ ਰਾਜੂ ਨੇ ਦੱਸਿਆ ਕਿ ਅਕਾਸ਼ਦੀਪ ਘਰ ਦਾ ਵੱਡਾ ਲੜਕਾ ਸੀ।
Punjab news: ਬਟਾਲਾ ਨੇੜਲੇ ਪਿੰਡ ਕਿਲਾ ਲਾਲ ਸਿੰਘ ਵਿਖੇ ਇੱਕ ਨੌਜਵਾਨ ਵੱਲੋਂ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਲਾਸ਼ ਦੇਰ ਸ਼ਾਮ ਸਿਵਲ ਹਸਪਤਾਲ ਪਹੁੰਚੀ। ਮ੍ਰਿਤਕ ਨੌਜਵਾਨ ਕੋਲੋਂ ਉਸ ਦਾ ਪਛਾਣ ਪੱਤਰ ਮਿਲਿਆ ਹੈ, ਜਿਸ ਵਿੱਚ ਪਤਾ ਲੱਗਾ ਹੈ ਕਿ ਅਕਾਸ਼ਦੀਪ ਸਿੰਘ ਭਾਰਤ-ਪਾਕਿਸਤਾਨ ਸਰਹੱਦ 'ਤੇ ਕਰਤਾਰਪੁਰ ਲਾਂਘੇ 'ਤੇ ਸਥਿਤ ਲੈਂਡ ਪੋਰਟ ਅਥਾਰਟੀ ਵਿੱਚ ਹਾਊਸਕੀਪਿੰਗ ਦੀ ਨੌਕਰੀ 'ਤੇ ਤਾਇਨਾਤ ਸੀ ਅਤੇ ਪਿੰਡ ਸ਼ਿਕਾਰ ਮਾਛੀਆਂ ਦਾ ਰਹਿਣ ਵਾਲਾ ਸੀ।
ਡੇਰਾ ਬਾਬਾ ਨਾਨਕ ਦੇ ਅਕਾਸ਼ਦੀਪ ਦਾ ਪਰਿਵਾਰ ਦੇਰ ਰਾਤ ਬਟਾਲਾ ਹਸਪਤਾਲ ਪਹੁੰਚਿਆ ਜਿੱਥੇ ਉਸ ਦੀ ਮ੍ਰਿਤਕ ਦੇਹ ਨੂੰ ਦੇਖ ਕੇ ਮਾਂ ਫੁੱਟ-ਫੁੱਟ ਕੇ ਰੋ ਰਹੀ ਸੀ।
ਇਹ ਵੀ ਪੜ੍ਹੋ: Kiara Advani Pics: ਕਿਆਰਾ ਅਡਵਾਨੀ ਦੀ ਲਾਲ ਡਰੈੱਸ ਨੇ ਇੰਟਰਨੈੱਟ ਦਾ ਵਧਾਇਆ ਪਾਰਾ; ਤਸਵੀਰਾਂ ਨੇ ਜਿੱਤਿਆ ਲੋਕਾਂ ਦਾ ਦਿਲ
ਮ੍ਰਿਤਕ ਦੇ ਰਿਸ਼ਤੇਦਾਰ ਅਤੇ ਗੁਆਂਢੀ ਰਾਜੂ ਨੇ ਦੱਸਿਆ ਕਿ ਅਕਾਸ਼ਦੀਪ ਘਰ ਦਾ ਵੱਡਾ ਲੜਕਾ ਸੀ ਅਤੇ ਉਸ ਦੀ ਉਮਰ ਕਰੀਬ 20 ਸਾਲ ਸੀ। ਜਾਣਕਾਰੀ ਅਨੁਸਾਰ ਉਸ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਉਹ ਘਰ ਵਿੱਚ ਸਭ ਤੋਂ ਵੱਡਾ ਅਤੇ ਕਮਾਉਣ ਵਾਲਾ ਪੁੱਤਰ ਸੀ, ਜਦੋਂ ਕਿ ਪਰਿਵਾਰ ਵਿੱਚ ਉਸਦੀ ਮਾਂ ਅਤੇ ਇੱਕ ਛੋਟਾ ਭਰਾ ਸ਼ਾਮਲ ਹੈ। ਉਹ ਲੰਬੇ ਸਮੇਂ ਤੋਂ ਕਰਤਾਰਪੁਰ ਲਾਂਘੇ ਵਿੱਚ ਕੰਮ ਕਰ ਰਿਹਾ ਸੀ।
ਕੁਝ ਦਿਨ ਪਹਿਲਾਂ ਬਿਮਾਰ ਸਨ। ਮੰਗਲਵਾਰ ਘਰੋਂ ਆਪਣੀ ਡਿਊਟੀ 'ਤੇ ਗਿਆ ਸੀ ਅਤੇ ਛੋਟਾ ਭਰਾ ਉਸ ਨੂੰ ਛੱਡ ਕੇ ਚਲਾ ਗਿਆ ਸੀ ਪਰ ਦੇਰ ਸ਼ਾਮ ਉਨ੍ਹਾਂ ਨੂੰ ਪਤਾ ਲੱਗਾ ਕਿ ਉਸ ਨੇ ਬਟਾਲਾ ਨੇੜੇ ਨਹਿਰ 'ਚ ਛਾਲ ਮਾਰ ਦਿੱਤੀ ਹੈ। ਉਸ ਨੂੰ ਨਹਿਰ ਵਿੱਚੋਂ ਕੱਢ ਕੇ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਭੇਜ ਦਿੱਤਾ ਗਿਆ, ਜਦੋਂ ਉਹ ਇੱਥੇ ਪੁੱਜਿਆ ਤਾਂ ਪਤਾ ਲੱਗਾ ਕਿ ਅਕਾਸ਼ਦੀਪ ਦੀ ਮੌਤ ਹੋ ਚੁੱਕੀ ਹੈ।