ਚੰਡੀਗੜ੍ਹ- ਦੇਸ਼ ਦੀ ਵੰਡ ਦੌਰਾਨ ਆਪਣੇ ਪਰਿਵਾਰ ਤੋਂ ਵਿਛੜਨ ਦੇ 75 ਸਾਲ ਬਾਅਦ ਪੰਜਾਬ ਦੇ ਜਲੰਧਰ ਸ਼ਹਿਰ ਦੇ ਰਹਿਣ ਵਾਲੇ ਅਮਰਜੀਤ ਸਿੰਘ ਨੂੰ ਪਾਕਿਸਤਾਨ ਰਹਿ ਰਹੀ ਉਸਦੀ ਭੈਣ ਸ੍ਰੀ ਕਰਤਾਰਪੁਰ ਸਾਹਿਬ ਮਿਲੀ। ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਪਾਕਿਸਤਾਨ ਤੋਂ ਆਈ ਆਪਣੀ ਮੁਸਲਿਮ ਭੈਣ ਨੂੰ ਮਿਲਣ ’ਤੇ ਜਲੰਧਰ ਦੇ ਅਮਰਜੀਤ ਸਿੰਘ ਦੀ ਖੁਸ਼ੀ ਦੀ ਕੋਈ ਹੱਦ ਨਾ ਰਹੀ। ਵੰਡ ਵੇਲੇ ਪਾਕਿਸਤਾਨ ਜਾ ਰਹੇ ਪਰਿਵਾਰ ਤੋਂ ਅਮਰਜੀਤ ਸਿੰਘ ਤੇ ਉਸ ਦੀ ਭੈਣ ਤੋਂ ਵਿਛੜ ਗਏ ਸਨ। ਪਾਕਿਸਤਾਨ ਦੇ ਪੰਜਾਬ ਸੂਬੇ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਵ੍ਹੀਲਚੇਅਰ 'ਤੇ ਅਮਰਜੀਤ ਸਿੰਘ ਦੀ ਆਪਣੀ ਭੈਣ ਕੁਲਸੂਮ ਅਖਤਰ ਨਾਲ ਭਾਵੁਕ ਮੁਲਾਕਾਤ ਹੋਣ 'ਤੇ ਸਾਰਿਆਂ ਦੀਆਂ ਅੱਖਾਂ ਹੰਝੂਆਂ ਨਾਲ ਭਰ ਗਈਆਂ। 


COMMERCIAL BREAK
SCROLL TO CONTINUE READING

ਕੁਲਸੁਮ ਨੇ ਕਿਹਾ ਕਿ ਉਸ ਦੇ ਮਾਤਾ-ਪਿਤਾ 1947 ਵਿਚ ਜਲੰਧਰ ਦੇ ਇੱਕ ਉਪਨਗਰ ਤੋਂ ਪਾਕਿਸਤਾਨ ਚਲੇ ਗਏ ਸਨ ਜਦੋਂ ਕਿ ਉਸ ਦਾ ਭਰਾ ਅਤੇ ਇੱਕ ਭੈਣ ਉੱਥੇ ਰਹਿ ਗਏ ਸਨ। । ਕੁਲਸੂਮ ਨੇ ਕਿਹਾ ਕਿ ਉਹ ਪਾਕਿਸਤਾਨ ਵਿਚ ਪੈਦਾ ਹੋਈ ਸੀ ਅਤੇ ਆਪਣੀ ਮਾਂ ਤੋਂ ਆਪਣੇ ਗੁਆਚੇ ਹੋਏ ਭਰਾ ਅਤੇ ਭੈਣ ਬਾਰੇ ਸੁਣਦੀ ਸੀ। ਉਸ ਨੇ ਦੱਸਿਆ ਕਿ ਉਸ ਦੀ ਮਾਂ ਜਦੋਂ ਵੀ ਆਪਣੇ ਗੁੰਮ ਹੋਏ ਬੱਚਿਆਂ ਨੂੰ ਯਾਦ ਕਰਦੀ ਤਾਂ ਰੋਣ ਲੱਗ ਜਾਂਦੀ ਸੀ। ਉਸ ਨੇ ਕਿਹਾ ਕਿ ਉਸ ਨੂੰ ਉਮੀਦ ਨਹੀਂ ਸੀ ਕਿ ਉਹ ਕਦੇ ਆਪਣੇ ਵਿਛੜਿਆਂ ਨੂੰ ਮਿਲ ਸਕੇਗੀ। 


ਅਮਰਜੀਤ ਸਿੰਘ ਨੇ ਕਿਹਾ ਕਿ ਜਦੋਂ ਉਸ ਨੂੰ ਪਹਿਲੀ ਵਾਰ ਪਤਾ ਲੱਗਾ ਕਿ ਉਸ ਦੇ ਅਸਲ ਮਾਤਾ-ਪਿਤਾ ਪਾਕਿਸਤਾਨ ਵਿਚ ਹਨ ਅਤੇ ਮੁਸਲਮਾਨ ਹਨ ਤਾਂ ਇਹ ਉਸ ਲਈ ਸਦਮਾ ਸੀ। ਉਸ ਨੇ ਕਿਹਾ ਕਿ ਉਹ ਹਮੇਸ਼ਾ ਆਪਣੀ ਅਸਲੀ ਭੈਣ ਅਤੇ ਭਰਾਵਾਂ ਨੂੰ ਮਿਲਣਾ ਚਾਹੁੰਦਾ ਸੀ। ਉਸ ਨੇ ਕਿਹਾ ਕਿ ਉਸ ਨੂੰ ਇਹ ਜਾਣ ਕੇ ਖੁਸ਼ੀ ਹੋਈ ਹੈ ਕਿ ਉਸ ਦੇ ਤਿੰਨ ਭਰਾ ਜ਼ਿੰਦਾ ਹਨ ਪਰ ਇਕ ਭਰਾ, ਜੋ ਜਰਮਨੀ ਵਿਚ ਸੀ, ਦੀ ਮੌਤ ਹੋ ਗਈ। ਉਹ ਹੁਣ ਆਪਣੇ ਪਰਿਵਾਰ ਨਾਲ ਸਮਾਂ ਬਿਤਾਉਣ ਲਈ ਪਾਕਿਸਤਾਨ ਆਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਆਪਣੇ ਪਰਿਵਾਰ ਨੂੰ ਵੀ ਭਾਰਤ ਲੈ ਕੇ ਜਾਣਾ ਚਾਹੁੰਦੇ ਹਨ ਤਾਂ ਜੋ ਉਹ ਆਪਣੇ ਸਿੱਖ ਪਰਿਵਾਰ ਨੂੰ ਮਿਲ ਸਕਣ। 


WATCH LIVE TV