Kartarpur Corridor News: ਭਲਕੇ ਤੋਂ ਖੁੱਲ੍ਹੇਗਾ ਕਰਤਾਰਪੁਰ ਲਾਂਘਾ; ਗੁਰਦੁਆਰਾ ਸ੍ਰੀ ਕਰਤਾਪੁਰ ਸਾਹਿਬ ਦੇ ਸੰਗਤ ਕਰ ਸਕੇਗੀ ਦਰਸ਼ਨ
Kartarpur Corridor News: ਪਾਕਿਸਤਾਨ ਵਿੱਚ ਗੁਰਧਾਮਾਂ ਦੇ ਦਰਸ਼ਨ ਕਰਨ ਵਾਲੀ ਸੰਗਤ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਭਾਰੀ ਬਾਰਿਸ਼ ਮਗਰੋਂ ਭਲਕੇ ਤੋਂ ਕਰਤਾਰਪੁਰ ਲਾਂਘਾ ਮੁੜ ਤੋਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ।
Kartarpur Corridor News: ਭਾਰੀ ਮੀਂਹ ਮਗਰੋਂ ਭਾਰਤ-ਪਾਕਿਸਤਾਨ ਸਰਹੱਦ ਉਪਰ ਹੜ੍ਹ ਵਰਗੇ ਬਣੇ ਹਾਲਾਤ ਤੋਂ ਬਾਅਦ ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਸ੍ਰੀ ਕਰਤਾਪੁਰ ਸਾਹਿਬ ਦੇ ਦਰਸ਼ਨਾਂ ਲਈ ਬੀਤੇ ਦਿਨ ਯਾਤਰਾ ਮੁਲਤਵੀ ਕਰ ਦਿੱਤੀ ਗਈ ਸੀ। ਅੱਜ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਤੇ ਬਾਰਡਰ ਰੇਂਜ ਪੁਲਿਸ ਦੇ ਡੀਆਈਜੀ ਨਰਿੰਦਰ ਭਾਰਗਵ ਨੇ ਕਰਤਾਰਪੁਰ ਲਾਂਘੇ ਦਾ ਜਾਇਜ਼ਾ ਲਿਆ।
ਉਨ੍ਹਾਂ ਨੇ ਸਥਿਤੀ ਦਾ ਜਾਇਜ਼ਾ ਲੈ ਕੇ 25 ਜੁਲਾਈ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਦੱਸਿਆ ਕਿ ਹੁਣ ਹਾਲਾਤ ਬਿਲਕੁਲ ਠੀਕ ਹਨ ਤੇ ਕੱਲ੍ਹ ਤੋਂ ਧਾਰਮਿਕ ਯਾਤਰਾ ਮੁੜ ਤੋਂ ਆਰੰਭ ਹੋਵੇਗੀ।
ਡੀਸੀ ਡਾ. ਹਿਮਾਂਸ਼ੂ ਅਗਰਵਾਲ ਨੇ ਲੈਂਡ ਪੋਰਟ ਅਥਾਰਟੀ ਆਫ਼ ਇੰਡੀਆ, ਬੀਐਸਐਫ, ਨੈਸ਼ਨਲ ਹਾਈਵੇਅ ਅਥਾਰਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਜਾਇਜ਼ਾ ਲੈਣ ਤੋਂ ਬਾਅਦ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਯਾਤਰਾ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਮੰਗਲਵਾਰ ਨੂੰ ਲਗਭਗ 132 ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਮਨਜ਼ੂਰੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ : Punjab News: ਪੰਜਾਬ ਪੁਲਿਸ ਦਾ 'Operation CASO'! ਬਠਿੰਡਾ 'ਚ ਵੱਖ-ਵੱਖ ਥਾਵਾਂ 'ਤੇ ਕੀਤੀ ਜਾ ਰਹੀ ਚੈਕਿੰਗ
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਮੈਦਾਨੀ ਅਤੇ ਪਹਾੜੀ ਇਲਾਕਿਆਂ 'ਚ ਹੋਈ ਭਾਰੀ ਬਾਰਿਸ਼ ਕਾਰਨ ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵਧ ਗਿਆ ਸੀ ਅਤੇ 20 ਜੁਲਾਈ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਸੜਕ ਟੁੱਟ ਗਈ ਸੀ। ਇਸ ਤੋਂ ਬਾਅਦ ਲੈਂਡ ਪੋਰਟ ਅਥਾਰਟੀ ਦੀ ਸਲਾਹ 'ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਯਾਤਰਾ ਨੂੰ ਅਸਥਾਈ ਤੌਰ 'ਤੇ ਰੋਕ ਦਿੱਤਾ ਸੀ।
ਸੋਮਵਾਰ ਦੇਰ ਸ਼ਾਮ, ਡੀਸੀ ਨੇ ਲੈਂਡ ਪੋਰਟ ਅਥਾਰਟੀ, ਬਿਊਰੋ ਆਫ਼ ਇਮੀਗ੍ਰੇਸ਼ਨ, ਬੀਐਸਐਫ, ਨੈਸ਼ਨਲ ਹਾਈਵੇਅ ਅਥਾਰਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਮੁੜ ਦੌਰਾ ਕਰਨ ਤੋਂ ਬਾਅਦ ਯਾਤਰਾ 'ਤੇ ਪਾਬੰਦੀ ਹਟਾ ਦਿੱਤੀ। ਡੀਸੀ ਨੇ ਦੱਸਿਆ ਕਿ ਭਾਰਤ ਵਾਲੇ ਪਾਸੇ ਲਾਂਘੇ ਨੂੰ ਹੋਏ ਨੁਕਸਾਨ ਦੀ ਮੁਰੰਮਤ ਕਰ ਦਿੱਤੀ ਗਈ ਹੈ। ਇਸ ਲਈ ਮੰਗਲਵਾਰ ਤੋਂ ਸੰਗਤਾਂ ਪਹਿਲਾਂ ਵਾਂਗ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੀਆਂ।
ਇਹ ਵੀ ਪੜ੍ਹੋ : Punjab News: ਲੋਕਾਂ ਲਈ ਅਹਿਮ ਖ਼ਬਰ- ਪੰਜਾਬ ਦੀਆਂ ਤਹਿਸੀਲਾਂ ਵਿੱਚ ਅੱਜ ਨਹੀਂ ਹੋਵੇਗਾ ਕੋਈ ਕੰਮ, ਜਾਣੋ ਪੂਰਾ ਮਾਮਲਾ