17 ਨਵੰਬਰ ਨੂੰ ਖੁੱਲ੍ਹਣ ਜਾ ਰਿਹਾ ਕਰਤਾਰਪੁਰ ਸਾਹਿਬ ਦਾ ਲਾਂਘਾ
Advertisement
Article Detail0/zeephh/zeephh1028667

17 ਨਵੰਬਰ ਨੂੰ ਖੁੱਲ੍ਹਣ ਜਾ ਰਿਹਾ ਕਰਤਾਰਪੁਰ ਸਾਹਿਬ ਦਾ ਲਾਂਘਾ

ਭਾਰਤ ਸਰਕਾਰ 17 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੋਲਣ ਜਾ ਰਿਹਾ ਹੈ।

 17 ਨਵੰਬਰ ਨੂੰ ਖੁੱਲ੍ਹਣ ਜਾ ਰਿਹਾ ਕਰਤਾਰਪੁਰ ਸਾਹਿਬ ਦਾ ਲਾਂਘਾ

ਅਨਮੋਲ ਗੁਲਾਟੀ/ਚੰਡੀਗੜ੍ਹ: ਭਾਰਤ ਸਰਕਾਰ 19 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੋਲਣ ਜਾ ਰਿਹਾ ਹੈ। 17 ਨਵੰਬਰ ਨੂੰ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਦਾ ਲਾਂਘਾ (Kartarpur Corridor), ਪੰਜਾਬ ਭਾਜਪਾ ਆਗੂ ਹਰਜੀਤ ਗਰੇਵਾਲ ਨੇ ਜ਼ੀ ਪੰਜਾਬ ਹਰਿਆਣਾ ਨਾਲ ਗੱਲਬਾਤ ਦੌਰਾਨ ਇਹ ਜਾਣਕਾਰੀ ਦਿੱਤੀ ਹੈ ਕਿ 17 ਨਵੰਬਰ ਨੂੰ ਲਾਂਘਾ ਖੁੱਲ੍ਹੇਗਾ। ਗਰੇਵਾਲ ਨੇ ਕਿਹਾ ਕਿ ਉਹਨਾਂ ਦੀ ਗ੍ਰਹਿ ਮੰਤਰੀ ਨਾਲ ਗੱਲਬਾਤ ਹੋਈ ਹੈ।

ਇਸ ਦੇ ਬਾਰੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵਿਟ ਕਰ ਜਾਣਕਾਰੀ ਦਿੱਤੀ ਹੈ।

 

ਪਿਛਲੇ ਦਿਨ੍ਹੀਂ ਪੰਜਾਬ ਭਾਜਪਾ ਵਫਦ ਦੇ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਮੁਲਾਕਾਤ ਕੀਤੀ ਗਈ ਸੀ ਜਿਸ ਵਿੱਚ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਤੋਂ ਪਹਿਲਾਂ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਸੀ ਤਾਂ ਕਿ ਗੁਰੂ ਨਾਨਕ ਨਾਮ ਲੇਵਾ ਸੰਗਤ ਦਰਬਾਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦਿਦਾਰੇ ਕਰ ਸਕੇ।

ਸਿੱਖ ਸੰਗਤ ਅਤੇ ਧਾਰਮਿਕ ਸੰਸਥਾਵਾਂ ਦੇ ਵੱਲੋਂ ਕੇਂਦਰ ਸਰਕਾਰ ਤੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਲੰਮੇ ਤੋਂ ਮੰਗ ਕੀਤੀ ਜਾ ਰਹੀ ਸੀ। ਇਸਦੇ ਨਾਲ ਹੀ ਪਿਛਲੇ ਕਈ ਦਿਨ੍ਹਾਂ ਤੋਂ ਸੂਬੇ ਦੀਆਂ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਵੱਲੋਂ ਕੇਂਦਰ ਸਰਕਾਰ ਨੂੰ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਸੀ।

Trending news