Governor Banwari Lal Purohit: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ਉਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੱਡਾ ਬਿਆਨ ਦਿੱਤਾ ਹੈ। ਬਨਵਾਰੀ ਲਾਲ ਪੁਰੋਹਿਤ ਨੇ ਅੱਜ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲਾਲ ਚੰਦ ਕਟਾਰੂਚੱਕ ਨੇ ਘਿਨੌਣਾ ਅਪਰਾਧ ਕੀਤਾ ਹੈ ਤੇ ਉਨ੍ਹਾਂ ਨੂੰ ਕੈਬਨਿਟ ਵਿੱਚ ਰਹਿਣ ਦਾ ਹੱਕ ਨਹੀਂ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਟਾਰੂਚੱਕ ਉਤੇ ਕਾਰਵਾਈ ਕਰਨ ਲਈ ਮੁੜ ਤੋਂ ਕਿਹਾ।


COMMERCIAL BREAK
SCROLL TO CONTINUE READING

ਉਨ੍ਹਾਂ ਨੇ ਕਿਹਾ ਕਿ ਮੀਡੀਆ ਦੇ ਮਾਧਿਆਮ ਰਾਹੀਂ ਮੈਂ ਮੁੱਖ ਮੰਤਰੀ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ਆਪਣੇ ਮੰਤਰੀ ਖਿਲਾਫ਼ ਤੁਰੰਤ ਕਾਰਵਾਈ ਕਰਨ, ਜਿਨ੍ਹਾਂ ਨੇ ਘਿਨੌਣਾ ਅਪਰਾਧ ਕੀਤਾ ਹੈ। ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਹੈ ਕਿ ਪੰਜਾਬ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ਵਿੱਚ ਰਾਜਪਾਲ ਨੇ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਚੇਤੇ ਕਰਵਾਉਣਾ ਚਾਹੁੰਦੇ ਹਨ ਕਿ ਕਟਾਰੂਚੱਕ ਨੇ ਘਿਨੌਣਾ ਅਪਰਾਧ ਕੀਤਾ ਹੈ ਤੇ ਉਨ੍ਹਾਂ ਨੂੰ ਅਹੁਦੇ ਉਤੇ ਰਹਿਣ ਦਾ ਕੋਈ ਹੱਕ ਨਹੀਂ ਹੈ। ਉਹਨਾਂ ਮੀਡੀਆ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ। 


ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਸਵੇਰੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਯੂਨੀਵਰਸਿਟੀ ਨਾਲ ਸਬੰਧਤ ਗਰਾਂਟ ਦੇ ਮੁੱਦੇ ’ਤੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਨਾਲ ਅਹਿਮ ਮੀਟਿੰਗ ਕੀਤੀ। ਪੰਜਾਬ ਯੂਨੀਵਰਸਿਟੀ (ਪੀ.ਯੂ.) ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇਹ ਮੀਟਿੰਗ ਬਹੁਤ ਅਹਿਮ ਮੰਨੀ ਜਾ ਰਹੀ ਹੈ। ਰਾਜ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਤੋਂ ਮਾਨਤਾ ਮਿਲਣ ਤੋਂ ਬਾਅਦ ਹਰਿਆਣਾ ਸਰਕਾਰ ਪੰਜਾਬ ਯੂਨੀਵਰਸਿਟੀ ਨੂੰ ਗ੍ਰਾਂਟ ਦੇਣ ਦਾ ਐਲਾਨ ਕਰ ਸਕਦੀ ਹੈ।


ਅੱਜ ਦੀ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸ਼ਾਮਲ ਹੋਏ। ਪੰਜਾਬ ਯੂਨੀਵਰਸਿਟੀ ਨੂੰ ਦਿੱਤੀ ਜਾਣ ਵਾਲੀ ਗਰਾਂਟ ਸਬੰਧੀ ਦੋਵਾਂ ਰਾਜਾਂ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਗੱਲਬਾਤ ਕੀਤੀ ਗਈ। ਹਾਲਾਂਕਿ ਇਸ ਬੈਠਕ ਤੋਂ ਬਾਅਦ ਫਿਲਹਾਲ ਕਿਸੇ ਵੀ ਮੁੱਖ ਮੰਤਰੀ ਜਾਂ ਰਾਜਪਾਲ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।  ਇਸ ਤੋਂ ਬਾਅਦ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੀਡੀਆ ਨੂੰ ਦੱਸਿਆ ਕਿ ਸਾਰੀਆਂ ਧਿਰਾਂ ਵਿਚਾਲੇ 5 ਜੂਨ ਨੂੰ ਮੁੜ ਮੀਟਿੰਗ ਹੋਵੇਗੀ। ਇਸ ਦੌਰਾਨ ਉਨ੍ਹਾਂ 7-8 ਜੂਨ ਨੂੰ ਸਰਹੱਦੀ ਖੇਤਰਾਂ ਦੇ ਦੌਰੇ ਬਾਰੇ ਵੀ ਜਾਣਕਾਰੀ ਦਿੱਤੀ।


 


ਇਹ ਵੀ ਪੜ੍ਹੋ: Punjab news: CM ਭਗਵੰਤ ਮਾਨ ਨੇ ਕੇਂਦਰ ਵੱਲੋਂ ਦਿੱਤੀ ਜਾ ਰਹੀ ਜ਼ੈੱਡ ਪਲੱਸ ਸੁਰੱਖਿਆ ਤੋਂ ਕੀਤਾ ਇਨਕਾਰ