'ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ 'ਚ ਕੇਜਰੀਵਾਲ ਸਰਕਾਰ ਅੜਿੱਕਾ'-ਸੁਖਬੀਰ ਬਾਦਲ
Advertisement

'ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ 'ਚ ਕੇਜਰੀਵਾਲ ਸਰਕਾਰ ਅੜਿੱਕਾ'-ਸੁਖਬੀਰ ਬਾਦਲ

ਅਕਾਲੀ ਦਲ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ। ਪਾਰਟੀ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਬੰਦੀ ਸਿੱਖਾਂ ਦਾ ਮਸਲਾ ਸਿੱਖ ਕੌਮ ਦਾ ਅਹਿਮ ਮਸਲਾ ਹੈ। 

'ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ 'ਚ ਕੇਜਰੀਵਾਲ ਸਰਕਾਰ ਅੜਿੱਕਾ'-ਸੁਖਬੀਰ ਬਾਦਲ

ਚੰਡੀਗੜ੍ਹ: ਅਕਾਲੀ ਦਲ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ। ਪਾਰਟੀ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਬੰਦੀ ਸਿੱਖਾਂ ਦਾ ਮਸਲਾ ਸਿੱਖ ਕੌਮ ਦਾ ਅਹਿਮ ਮਸਲਾ ਹੈ। ਸਿੱਖਾਂ ਨੂੰ ਅਣਮਨੁੱਖੀ ਤਰੀਕੇ ਨਾਲ ਜੇਲ੍ਹਾਂ 'ਚ ਰੱਖਿਆ ਹੋਇਆ। ਪ੍ਰੋਫੈਸਰ ਭੁੱਲਰ ਦੀ ਰਿਹਾਈ ਲਈ ਯਤਨ ਕਰ ਰਹੇ ਹਾਂ।

ਬਾਦਲ ਨੇ ਕਿਹਾ ਕਿ ਕਈ ਸਿੱਖਾਂ ਨੇ ਦੁੱਗਣੀ ਸਜ਼ਾ ਤੱਕ ਪੂਰੀ ਕਰ ਲਈ ਹੈ। ਪ੍ਰੋ. ਭੁੱਲਰ ਦੀ ਰਿਹਾਈ 'ਚ ਕੇਜਰੀਵਾਲ ਸਰਕਾਰ ਅੜਿੱਕਾ ਪਾ ਰਹੀ। ਉਨ੍ਹਾਂ ਨੇ ਕਿਹਾ ਕਿ ਸਿੱਖ ਸੰਗਤ ਅਤੇ ਜਥੇਬੰਦੀਆਂ ਨੂੰ ਸੁਖਬੀਰ ਨੇ ਅਪੀਲ ਕਰਦਿਆ ਕਿਹਾ ਬੰਦੀ ਸਿੱਖਾਂ ਦੀ ਰਿਹਾਈ ਲਈ ਅੰਦੋਲਨ ਖੜਾ ਕਰੋ।

ਸਿੱਖਾਂ ਨੂੰ ਅਣਮਨੁੱਖੀ ਤਰੀਕੇ ਨਾਲ ਜੇਲ੍ਹਾਂ 'ਚ ਰੱਖਿਆ ਹੋਇਆ ਹੈ। ਕਈ ਸਿੱਖਾਂ ਨੇ ਦੁੱਗਣੀ ਸਜ਼ਾ ਤੱਕ ਪੂਰੀ ਕਰ ਲਈ ਹੈ ਫੇਰ ਵੀ ਰਿਹਾਈ ਨਹੀਂ ਹੋਈ ਹੈ। ਸਿੱਖਾਂ ਦੀ ਰਿਹਾਈ ਲਈ ਹਰ ਕੋਸ਼ਿਸ਼ ਕਰਾਂਗੇ। ਬੰਦੀ ਸਿੱਖਾਂ ਲ਼ਈ ਆਮ ਆਦਮੀ ਪਾਰਟੀ ਆਪਣਾ ਪੱਖ ਸਪਸ਼ਟ ਕਰੇ।

 

ਸੁਖਬੀਰ ਬਾਦਲ ਨੇ ਕਿਹਾ ਹੈ ਕਿ ਬੰਦੀ ਸਿੰਘਾਂ ਦਾ ਮੁੱਦਾ ਕੌਮ ਦਾ ਅਹਿਮ ਮੁੱਦਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਹੈਰਾਨੀ ਇਸ ਗੱਲ ਦੀ ਹੈ ਕਿ ਪਿਛਲੀ ਕਾਂਗਰਸ ਦੀ ਸਰਕਾਰ ਦੌਰਾਨ ਸੀ. ਬੀ. ਆਈ. ਕੋਰਟ ਨੇ 4 ਪੁਲਿਸ ਅਫ਼ਸਰ, ਜਿਨ੍ਹਾਂ ਨੇ ਝੂਠੇ ਮੁਕਾਬਲੇ ਦੌਰਾਨ ਨੌਜਵਾਨ ਮਾਰੇ ਸੀ, ਉਨ੍ਹਾਂ ਨੂੰ ਉਮਰ ਕੈਦ ਦੇ ਦਿੱਤੀ ਅਤੇ ਕੈਪਟਨ ਸਰਕਾਰ ਨੇ ਉਨ੍ਹਾਂ ਨੂੰ ਇੱਕ ਸਾਲ ਦੇ ਅੰਦਰ ਹੀ ਪਹਿਲਾਂ ਹੀ ਜੇਲ੍ਹਾਂ 'ਚੋਂ ਛੁਡਵਾ ਦਿੱਤਾ।

 

ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨੂੰ ਤਾਂ ਪੈਰੋਲ ਵੀ ਨਹੀਂ ਮਿਲੀ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਅਦਾਲਤਾਂ ਨੇ ਉਮਰ ਕੈਦ ਦੀ ਸਜ਼ਾ ਦਿੱਤੀ, ਉਨ੍ਹਾਂ ਨੂੰ ਸਾਲ ਦੇ ਅੰਦਰ ਛੱਡ ਦਿੱਤਾ ਗਿਆ ਅਤੇ ਇਹ ਸਾਡੀ ਕੌਮ ਨਾਲ ਬੇ-ਇਨਸਾਫ਼ੀ ਹੈ।

ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਇਸ ਮੁੱਦੇ ਉੱਤੇ ਆਪਣਾ ਸਟੈਂਡ ਸਪੱਸ਼ਟ ਕਰਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ 'ਚ ਲਾਅ ਐਡ ਆਡਰ ਖਤਮ ਹੁੰਦਾ ਜਾ ਰਿਹਾ ਹੈ।ਉਨ੍ਹਾਂ ਨੇ ਕਿਹਾ ਹੈ ਕਿ ਪਟਿਆਲਾ 'ਚ ਜੋ ਘਟਨਾ ਹੋਈ, ਉਸ ਦੇ ਲਈ ਮੌਜੂਦਾ ਸਰਕਾਰ ਜ਼ਿੰਮੇਵਾਰ ਹੈ।

ਉਨ੍ਹਾਂ ਨੇ ਕਿਹਾ ਕਿ ਸਰਹੱਦੀ ਸੂਬਾ ਹੈ ਪਰ ਇਸ ਦਾ ਮੁੱਖ ਮੰਤਰੀ ਜੇਕਰ ਗੈਰ ਜ਼ਿੰਮੇਵਾਰ ਹੋਵੇਗਾ ਤਾਂ ਫਿਰ ਸਭ ਕੁੱਝ ਗਲਤ ਹੀ ਹੋਵੇਗੀ।

ਅਕਾਲੀ ਦਲ ਦੇ ਪ੍ਰਧਾਨ ਕਿਹਾ ਹੈ ਕਿ ਮੁੱਖ ਮੰਤਰੀ ਦੀ ਕੋਸ਼ਿਸ਼ ਹੋਣੀ ਚਾਹੀਦੀ ਹੈ ਕਿ ਲਾਅ ਐਂਡ ਆਰਡਰ ਕੰਟਰੋਲ 'ਚ ਰਹੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਮਾਂਡ ਆਪਣੇ ਹੱਥ ਵਿੱਚ ਲੈਣੀ ਚਾਹੀਦੀ ਹੈ ਅਤੇ ਕੇਜਰੀਵਾਲ ਉੱਤੇ ਨਿਰਭਰ ਨਹੀਂ ਰਹਿਣਾ ਚਾਹੀਦਾ ਹੈ।
 

Trending news