Amritpal Singh News: ਅ੍ਰੰਮਿਤਪਾਲ ਸਿੰਘ ਭਰਾ ਨੂੰ ਅਦਾਲਤ ਨੇ ਦਿੱਤੀ ਵੱਡੀ ਰਾਹਤ; ਡਰੱਗ ਕੇਸ `ਚ ਮਿਲੀ ਜ਼ਮਾਨਤ
Amritpal Singh News: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ।
Amritpal Singh News: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਦਰਅਸਲ ਵਿੱਚ ਫਿਲੌਰ ਕੋਰਟ ਨੇ ਡਰੱਗ ਕੇਸ ਵਿੱਚ ਹਰਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਲਵਪ੍ਰੀਤ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਹਰਪ੍ਰੀਤ ਸਿੰਘ ਨੂੰ 4 ਗ੍ਰਾਮ ਆਈਸ ਡਰੱਗ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ।
ਕਾਬਿਲੇਗੌਰ ਹੈ ਕਿ ਕੁਝ ਹੀ ਸਮਾਂ ਪਹਿਲਾਂ ਹਰਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਵੱਲੋਂ ਜ਼ਮਾਨਤ ਅਰਜ਼ੀ ਦਾਇਰ ਕੀਤੀ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕਿਸੇ ਕਾਰਨ ਕਰਕੇ ਹਰਪ੍ਰੀਤ ਸਿੰਘ ਦੀ ਜ਼ਮਾਨਤ ਅਰਜ਼ੀ ਵਾਪਸ ਵੀ ਲੈ ਲਈ ਸੀ ਪਰ ਫਿਰ ਦੁਬਾਰਾ ਤੋਂ ਹਰਪ੍ਰੀਤ ਸਿੰਘ ਲਈ ਜ਼ਮਾਨਤ ਅਰਜ਼ੀ ਮਾਪਿਆਂ ਵੱਲੋਂ ਅਦਾਲਤ ਵਿੱਚ ਲਗਾਈ ਗਈ ਸੀ।
ਫਿਲੌਰ ਅਦਾਲਤ ਨੇ ਹਰਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਗੌਰਤਲਬ ਹੈ ਕਿ ਅੰਮ੍ਰਿਤਪਾਲ ਸਿੰਘ ਦਾ ਭਰਾ ਹਰਪ੍ਰੀਤ ਸਿੰਘ ਅਤੇ ਉਸ ਦਾ ਸਾਥੀ ਲਵਪ੍ਰੀਤ ਨੂੰ ਦਿਹਾਤੀ ਪੁਲੀਸ ਨੇ ਕੁਝ ਦਿਨ ਪਹਿਲਾਂ 4 ਗ੍ਰਾਮ ਆਈਸ ਡਰੱਗ ਸਮੇਤ ਕਾਬੂ ਕੀਤਾ ਸੀ। ਦੂਜੇ ਪਾਸੇ ਹਰਪ੍ਰੀਤ ਸਿੰਘ ਦੇ ਪਰਿਵਾਰ ਤੇ ਵਕੀਲ ਨੇ ਪੁਲਿਸ ਉਪਰ ਉਸ ਨੂੰ ਝੂਠੇ ਕੇਸ ਵਿੱਚ ਫਸਾਉਣ ਦੇ ਦੋਸ਼ ਲਗਾਏ ਸਨ।
ਐਸਐਸਪੀ ਅੰਕੁਰ ਗੁਪਤਾ ਨੇ ਦੱਸਿਆ ਸੀ ਕਿ 4 ਗ੍ਰਾਮ ਆਈਸ ਸਮੇਤ ਇਸ ਮਾਮਲੇ ਵਿੱਚ ਕੁੱਲ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਤਿੰਨਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ। ਐਸਐਸਪੀ ਅੰਕੁਰ ਗੁਪਤਾ ਨੇ ਦੱਸਿਆ ਸੀ ਕਿ ਸ਼ਾਮ ਵੇਲੇ ਗਸ਼ਤ ਦੌਰਾਨ ਪੁਲਿਸ ਨੂੰ ਫਿਲੌਰ ਵਿੱਚ ਹਾਈਵੇਅ ਦੇ ਕਿਨਾਰੇ ਖੜ੍ਹੀ ਇੱਕ ਸ਼ੱਕੀ ਗੱਡੀ ਮਿਲੀ।
ਇਸ ਕ੍ਰੇਟਾ ਗੱਡੀ ਦੇ ਸ਼ੀਸ਼ੇ ਵੀ ਕਾਲੇ ਕੀਤੇ ਹੋਏ ਸਨ, ਜਿਸ ਕਾਰਨ ਸ਼ੱਕ ਦੇ ਆਧਾਰ ਉਤੇ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਇਸ ਲਿੱਚ ਬੈਠੇ ਵਿਅਕਤੀਆਂ ਕੋਲੋਂ 4 ਗ੍ਰਾਮ ਆਈਸ ਡਰੱਗ ਮਿਲੀ। ਇਸ ਦੌਰਾਨ ਲਵਪ੍ਰੀਤ ਪੁੱਤਰ ਗੁਰਪ੍ਰੀਤ ਵਾਸੀ ਚੀਮਾ ਵਾਰਡ ਥਾਣਾ ਬਿਆਸ ਅਤੇ ਹਰਪ੍ਰੀਤ ਉਰਫ ਹੈਪੀ ਪੁੱਤਰ ਤਰਸੇਮ ਸਿੰਘ ਵਾਸੀ ਜੱਲੂਪੁਰ ਖੇੜਾ ਥਾਣਾ ਖਿਲਜੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਨ੍ਹਾਂ ਕੋਲੋਂ 4 ਗ੍ਰਾਮ ਸਾਈਸ ਡਰੱਗ, ਤੋਲਣ ਵਾਲਾ ਸਕੇਲ, ਲਾਈਟਰ ਆਦਿ ਵੀ ਬਰਾਮਦ ਕੀਤਾ ਗਿਆ। ਗੁਰਪ੍ਰੀਤ ਸਿੰਘ ਕੋਲੋਂ ਦੋ ਫੋਨ ਬਰਾਮਦ ਹੋਏ।
ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ