ਸ੍ਰੀ ਮੁਕਤਸਰ ਸਾਹਿਬ ਵਿਖੇ ਸਰਕਾਰੀ ਕਾਲਜ ਦੀਆਂ ਕੰਧਾਂ `ਤੇ ਲਿਖਿਆ `ਖਾਲਿਸਤਾਨ ਜ਼ਿੰਦਾਬਾਦ`
ਇਸ ਤੋਂ ਪਹਿਲਾਂ ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੀਆਂ ਕੰਧਾਂ `ਤੇ ‘ਖਾਲਿਸਤਾਨ ਜ਼ਿੰਦਾਬਾਦ` ਦੇ ਨਾਅਰੇ ਲਿਖੇ ਗਏ ਸਨ।
Khalistan slogans in Punjab's Sri Muktsar Sahib news: ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੋਂ ਦੇ ਇੱਕ ਸਰਕਾਰੀ ਕਾਲਜ ਦੀਆਂ ਕੰਧਾਂ 'ਤੇ ‘ਖਾਲਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਿਖੇ ਗਏ ਹਨ।
ਮਿਲੀ ਜਾਣਕਾਰੀ ਮੁਤਾਬਕ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਸਰਕਾਰੀ ਕਾਲਜ ਦੀਆਂ ਕੰਧਾਂ 'ਤੇ ਲਿਖਿਆ ਗਿਆ "ਖਾਲਿਸਤਾਨ ਜ਼ਿੰਦਾਬਾਦ" ਅਤੇ ਇਹ ਵੀ ਲਿਖਿਆ ਗਿਆ ਕਿ "ਇੰਦਰਾ ਠੋਕੀ ਸੀ ਤੇ ਹੁਣ ਰਾਹੁਲ ਨੂੰ ਠੋਕਾਂਗੇ।"
ਦੱਸਣਯੋਗ ਹੈ ਕਿ ਇਸ ਦੇ ਸਬੰਧੀ 'ਸਿੱਖ ਫਾਰ ਜਸਟਿਸ' ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਪੋਸਟ ਕੀਤੀ ਗਈ ਅਤੇ ਇਸਦੀ ਪੁਸ਼ਟੀ ਕੀਤੀ ਗਈ। ਇਸ ਦੌਰਾਨ ਪੁਲਿਸ ਅਧਿਕਾਰੀ ਅਤੇ ਕਾਲਜ ਪ੍ਰਸ਼ਾਸਨ ਵੱਲੋਂ ਮੌਕੇ 'ਤੇ ਪਹੁੰਚ ਕੇ ਕੰਧਾਂ 'ਤੇ ਲਿਖੇ ‘ਖਾਲਿਸਤਾਨ ਜ਼ਿੰਦਾਬਾਦ' ਦੇ ਨਾਅਰਿਆਂ ਨੂੰ ਮਿਟਾ ਦਿੱਤਾ ਗਿਆ ਅਤੇ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ।
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੀਆਂ ਕੰਧਾਂ 'ਤੇ ‘ਖਾਲਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਿਖੇ ਗਏ ਸਨ ਅਤੇ ਇਸ ਦੀ ਜ਼ਿੰਮੇਵਾਰੀ ਵੀ 'ਸਿੱਖ ਫਾਰ ਜਸਟਿਸ' ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਲਈ ਗਈ ਸੀ।
ਹੋਰ ਪੜ੍ਹੋ: ਹਰਿਆਣਾ 'ਚ ਧਰਮ ਪਰਿਵਰਤਨ ਖਿਲਾਫ ਸਖਤ ਕਾਨੂੰਨ, ਉਲੰਘਣਾ ਕਰਨ 'ਤੇ ਹੋਵੇਗੀ ਸਜ਼ਾ
ਇਹ ਹੀ ਨਹੀਂ ਬਲਕਿ ਬਠਿੰਡਾ ਸ਼ਹਿਰ ਵਿੱਚ ਡਵੀਜ਼ਨਲ ਜੰਗਲਾਤ ਅਫ਼ਸਰ ਦੇ ਦਫ਼ਤਰ ਦੀ ਬਾਹਰਲੀ ਕੰਧ 'ਤੇ ਸਪਰੇਅ ਪੇਂਟ ਨਾਲ ਖਾਲਿਸਤਾਨੀ ਨਾਅਰੇ ਲਿਖੇ ਗਏ ਸਨ।
ਪਿਛਲੇ ਕਈ ਸਮੇਂ ਤੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਆਏ ਦਿਨ ਸ਼ਰਾਰਤੀ ਅਨਸਰਾਂ ਵੱਲੋਂ ਕੰਧਾਂ 'ਤੇ ਖਾਲਿਸਤਾਨ ਦੇ ਨਾਅਰੇ ਲਿਖੇ ਜਾ ਰਹੇ ਹਨ। ਬੀਤੇ ਸਮੇਂ ਵਿੱਚ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਖਾਲਿਸਤਾਨੀ ਨਾਅਰੇ ਲਿਖੇ ਜਾਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ।
ਹੋਰ ਪੜ੍ਹੋ: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ‘ਭਾਰਤ ਜੋੜੋ ਯਾਤਰਾ’ ‘ਚ ਲਿਆ ਹਿੱਸਾ
(For more news part from Khalistan slogans being written on wall in Punjab's Sri Muktsar Sahib, stay tuned to Zee PHH)