Lakhbir Singh Rode News: ਖ਼ਾਲਿਸਤਾਨ ਸਮਰਥਕ ਲਖਬੀਰ ਸਿੰਘ ਰੋਡੇ ਦੀ ਦਿੱਲ ਦਾ ਦੌਰਾ ਪੈਣ ਕਾਰਨ ਹੋਈ ਮੌਤ
Advertisement
Article Detail0/zeephh/zeephh1994992

Lakhbir Singh Rode News: ਖ਼ਾਲਿਸਤਾਨ ਸਮਰਥਕ ਲਖਬੀਰ ਸਿੰਘ ਰੋਡੇ ਦੀ ਦਿੱਲ ਦਾ ਦੌਰਾ ਪੈਣ ਕਾਰਨ ਹੋਈ ਮੌਤ

Lakhbir Singh Rode News: ਦੱਸ ਦੇਈਏ ਕਿ ਲਖਬੀਰ ਸਿੰਘ ਰੋਡੇ ਦੇ ਪਾਕਿਸਤਾਨ ਵਿੱਚ ਲੁਕੇ ਹੋਣ ਦਾ ਸ਼ੱਕ ਸੀ।

Lakhbir Singh Rode News: ਖ਼ਾਲਿਸਤਾਨ ਸਮਰਥਕ ਲਖਬੀਰ ਸਿੰਘ ਰੋਡੇ ਦੀ ਦਿੱਲ ਦਾ ਦੌਰਾ ਪੈਣ ਕਾਰਨ ਹੋਈ ਮੌਤ

Lakhbir Singh Rode News: ਭਾਰਤ ਦੇ ਮੋਸਟ ਵਾਂਟੇਡ ਖਾਲਿਸਤਾਨ ਸਮਰਥਕ ਲਖਬੀਰ ਸਿੰਘ ਰੋਡੇ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਹ ਜਾਣਕਾਰੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਜਸਵੀਰ ਸਿੰਘ ਰੋਡੇ ਨੇ ਸੋਸ਼ਲ ਮੀਡੀਆ 'ਤੇ ਦਿੱਤੀ। ਦੱਸ ਦੇਈਏ ਕਿ ਲਖਬੀਰ ਸਿੰਘ ਰੋਡੇ ਦੇ ਪਾਕਿਸਤਾਨ ਵਿੱਚ ਲੁਕੇ ਹੋਣ ਦਾ ਸ਼ੱਕ ਸੀ।

ਜਾਣੋ ਕੌਣ ਸੀ ਲਖਬੀਰ ਸਿੰਘ ਰੋਡੇ 
ਅੱਤਵਾਦੀ ਲਖਬੀਰ ਸਿੰਘ ਰੋਡੇ ਭਾਰਤ ਵਿੱਚ ਪਾਬੰਦੀਸ਼ੁਦਾ ਸੰਗਠਨ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦਾ ਮੁਖੀ ਸੀ। ਰੋਡੇ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਭਤੀਜਾ ਸੀ। ਭਾਰਤ ਸਰਕਾਰ ਨੇ ਉਸ ਨੂੰ ਯੂ.ਏ.ਪੀ.ਏ. ਤਹਿਤ ਅੱਤਵਾਦੀ ਘੋਸ਼ਿਤ ਕੀਤਾ ਸੀ। ਜਿਸ ਤੋਂ ਬਾਅਦ ਉਹ ਪਾਕਿਸਤਾਨ ਭੱਜ ਗਿਆ। ਦੱਸ ਦੇਈਏ ਕਿ ਲੁਧਿਆਣਾ ਕੋਰਟ 'ਚ ਹੋਏ ਬੰਬ ਧਮਾਕੇ 'ਚ ਅੱਤਵਾਦੀ ਲਖਬੀਰ ਸਿੰਘ ਰੋਡੇ ਦਾ ਨਾਂ ਵੀ ਸਾਹਮਣੇ ਆਇਆ ਸੀ।

ਇਹ ਵੀ ਪੜ੍ਹੋ: Bathinda News: ਲੁੱਟਾਂ ਖੋਹਾਂ ਕਰਨ ਵਾਲੇ ਨੌਜਵਾਨ ਦਾ ਪੁਲਿਸ ਵੱਲੋਂ ਐਨਕਾਊਂਟਰ, ਹਸਪਤਾਲ ਦਾਖਲ

ਦੱਸ ਦੇਈਏ ਕਿ ਮੋਸਟ ਵਾਂਟੇਡ ਖਾਲਿਸਤਾਨੀ ਅੱਤਵਾਦੀ ਲਖਬੀਰ ਸਿੰਘ ਰੋਡੇ ਪੰਜਾਬ ਵਿੱਚ ਸਲੀਪਰ ਸੈਲ ਤਿਆਰ ਕਰ ਰਿਹਾ ਸੀ। ਉਸ ਨੇ ਪੰਜਾਬ ਦੇ ਅੰਮ੍ਰਿਤਸਰ ਬਾਰਡਰ ਤੋਂ ਗ੍ਰਨੇਡ ਅਤੇ ਟਿਫਿਨ ਬੰਬ ਵੀ ਭੇਜੇ ਹਨ। ਰੋਡੇ ਨੂੰ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐਸਆਈ ਵੱਲੋਂ ਮਦਦ ਕੀਤੀ ਜਾ ਰਹੀ ਸੀ। ਅੱਤਵਾਦੀ ਰਿੰਦਾ ਸੰਧੂ ਵੀ ਰੋਡੇ ਦੇ ਸੰਪਰਕ ਵਿੱਚ ਸੀ। ਕੱਲ੍ਹ ਪੰਜਾਬ ਦੀਆਂ ਏਜੰਸੀਆਂ ਨੇ ਖੁਲਾਸਾ ਕੀਤਾ ਸੀ ਕਿ ਰੋਡੇ ਨੇ ਪੰਜਾਬ ਵਿੱਚੋਂ 70 ਦੇ ਕਰੀਬ ਸਲੀਪਰ ਸੈੱਲ ਤਿਆਰ ਕੀਤੇ ਹਨ। ਇੱਕ ਸਲੀਪਰ ਸੈੱਲ ਵਿੱਚ 2-3 ਲੋਕ ਸਨ। ਏਜੰਸੀਆਂ ਨੇ ਖੁਲਾਸਾ ਕੀਤਾ ਸੀ ਕਿ ਕੁਝ ਸਲੀਪਰ ਸੈੱਲ ਸਨ ਜੋ ਅਜੇ ਤੱਕ ਸਰਗਰਮ ਨਹੀਂ ਹੋਏ ਸਨ।

ਭਾਰਤੀ ਏਜੰਸੀਆਂ ਨੇ ਪਹਿਲਾਂ ਹੀ ਖੁਲਾਸਾ ਕੀਤਾ ਸੀ ਕਿ ਅੱਤਵਾਦੀ ਲਖਬੀਰ ਸਿੰਘ ਰੋਡੇ ਭਾਰਤ ਦੇ ਭੀੜ-ਭੜੱਕੇ ਵਾਲੇ ਇਲਾਕੇ 'ਚ ਧਮਾਕਾ ਕਰਨ ਦੀ ਯੋਜਨਾ ਬਣਾ ਰਿਹਾ ਸੀ। ਦੱਸ ਦੇਈਏ ਕਿ ਬੀਤੇ ਕੱਲ੍ਹ ਪੰਜਾਬ ਦੇ ਮੋਗਾ ਵਿੱਚ ਭਾਰਤ ਦੀ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਦੀ ਟੀਮ ਨੇ ਅੱਤਵਾਦੀ ਲਖਬੀਰ ਰੋਡੇ ਦੀ ਕਰੀਬ 43 ਕਨਾਲ ਜ਼ਮੀਨ ਸੀਲ ਕਰ ਦਿੱਤੀ ਸੀ। NIA ਆਪਣੀ ਪੁਲਿਸ ਟੀਮ ਨਾਲ ਪਹੁੰਚੀ ਸੀ। 

ਇਹ ਵੀ ਪੜ੍ਹੋ:  Punjab News: ਬਟਾਲਾ ਸ਼ਹਿਰ ਨੂੰ ਮਿਲੇਗੀ ਗੰਦਗੀ ਤੇ ਕੁੜੇ ਤੋਂ ਨਿਜਾਤ! ਪੰਜਾਬ ਸਰਕਾਰ ਨੇ ਕੀਤਾ ਪ੍ਰਬੰਧ
 

Trending news