ਪੰਜਾਬ ਸਰਕਾਰ ਵੱਲੋਂ 29 ਅਗਸਤ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਇਸ ਮੌਕੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ’ਚ ਸ਼ਿਰਕਤ ਕਰਨਗੇ। ਪਰ ਉਸ ਤੋਂ ਇੱਕ ਦਿਨ ਪਹਿਲਾ ਹੀ ਜਲੰਧਰ ਦੇ ਬੀ. ਐੱਮ. ਸੀ. ਚੌਂਕ ’ਚ ਖਾਲਿਸਤਾਨੀ ਨਾਅਰੇ ਲਿਖੇ ਮਿਲੇ ਹਨ।
Trending Photos
ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ 29 ਅਗਸਤ ਨੂੰ ਜਲੰਧਰ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕਰਵਾਈ ਜਾ ਰਹੀ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਕੈਬਨਿਟ ਮੰਤਰੀ ਤੇ ਹੋਰ ਵਿਧਾਇਕ ਵੀ ਇਸ ਸ਼ੁਰੂਆਤੀ ਸਮਾਗਮ ‘ਚ ਸ਼ਿਰਕਤ ਕਰਨਗੇ। ਇਸ ਦਰਮਿਆਨ ਖੇਡਾਂ ਦੀ ਸ਼ੁਰੂਆਤ ਤੋਂ ਇੱਕ ਦਿਨ ਪਹਿਲਾ ਹੀ ਬੀ. ਐੱਮ. ਸੀ. ਚੌਂਕ ’ਚ ਖਾਲਿਸਤਾਨੀ ਨਾਅਰੇ ਲਿਖੇ ਮਿਲੇ ਹਨ। ਇਸ ਮੌਕੇ ਨੂੰ ਖ਼ਰਾਬ ਕਰਨ ਲਈ ਅਤੇ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਬਣਾਉਣ ਸ਼ਰਾਰਤੀ ਅਨਸਰਾਂ ਵੱਲੋਂ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ। ਦੱਸਦੇਈਏ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਬੁੱਤ ਦੇ ਉੱਪਰ ਲੱਗੇ ਸ਼ੀਸ਼ੇ 'ਤੇ ਖਾਲਿਸਤਾਨੀ ਨਾਅਰੇ ਲਿਖੇ ਗਏ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਨਾਅਰਿਆਂ ਨੂੰ ਸਾਫ ਕੀਤਾ ਗਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਪਹਿਲਾ ਵੀ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ
ਪੰਜਾਬ ‘ਚ ਇਹ ਕੋਈ ਪਹਿਲੀ ਘਟਨਾ ਨਹੀਂ ਇਸ ਤੋਂ ਪਹਿਲਾ ਵੀ ਜਲੰਧਰ ਅਤੇ ਪੰਜਾਬ ਦੇ ਹੋਰ ਇਲਾਕਿਆਂ ਵਿੱਚ ਅਜਿਹੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਇਸ ਤੋਂ ਪਹਿਲਾਂ, ਪੰਜਾਬ ਆਰਮਡ ਪੁਲਿਸ (ਪੀਏਪੀ) ਅਤੇ ਜਲੰਧਰ ਦੇ ਦੇਵੀ ਤਾਲਾਬ ਮੰਦਿਰ ਖੇਤਰ ਦੀਆਂ ਕੰਧਾਂ 'ਤੇ ਖਾਲਿਸਤਾਨ ਦੇ ਨਾਅਰੇ ਦੇਖੇ ਗਏ ਸਨ। ਸਮੇਂ ਸਮੇਂ ‘ਤੇ ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਫਿਲਹਾਲ ਪੁਲਿਸ ਅਲਰਟ ‘ਤੇ ਹੈ ਅਤੇ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
WATHC LIVE TV