SGPC President Advocate Harjinder Singh Dhami on Khalsa Sajna Diwas 2023 news: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਖ਼ਾਲਸੇ ਦੇ ਸਾਜਣਾ ਦਿਵਸ ਮੌਕੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾ ਅੰਦਰ ਬੇਲੋੜੇ ਦਖ਼ਲ ਬੰਦ ਕਰਨ ਅਤੇ ਆਪਣੇ ਜਾਬਤੇ ਅੰਦਰ ਰਹਿਣ ਨੂੰ ਕਿਹਾ ਹੈ।


COMMERCIAL BREAK
SCROLL TO CONTINUE READING

ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਜਦੋਂ ਸਿੱਖ ਕੌਮ ਖ਼ਾਲਸੇ ਦਾ ਸਾਜਣਾ ਦਿਵਸ ਕੌਮੀ ਰਵਾਇਤਾਂ ਅਨੁਸਾਰ ਮਨਾ ਰਹੀ ਹੈ ਤਾਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਗੁਰੂ ਘਰਾਂ ਅੰਦਰ ਬੇਲੋੜੀ ਦਖ਼ਲਅੰਦਾਜੀ ਨਾਲ ਸੰਗਤ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਗਤ ਤੇ ਪੁਲਿਸ ਪ੍ਰਸਾਸ਼ਨ ਵੱਲੋਂ ਮਨਮਰਜੀ ਦੀਆਂ ਪਾਬੰਦੀਆਂ ਆਇਦ ਕੀਤੀਆਂ ਜਾ ਰਹੀਆਂ ਹਨ, ਜਿਸ ਬਾਰੇ ਸ਼੍ਰੋਮਣੀ ਕਮੇਟੀ ਕੋਲ ਸੂਚਨਾਵਾਂ ਪ੍ਰਾਪਤ ਹੋ ਰਹੀਆਂ ਹਨ।


SGPC ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਅੱਗੇ ਕਿਹਾ ਕਿ ਸਰਕਾਰ ਦੀ ਇਹ ਕਾਰਵਾਈ ਬੇਹੱਦ ਮਾੜੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਖ਼ਾਲਸਾ ਸਾਜਣਾ ਦਿਵਸ ਸਿੱਖ ਕੌਮ ਲਈ ਬੇਹੱਦ ਮਹੱਤਵਪੂਰਨ ਅਤੇ ਸ਼ਰਧਾ ਭਰਪੂਰ ਹੋਣ ਕਰਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਭਰਵੀਂ ਗਿਣਤੀ ਵਿੱਚ ਸੰਗਤ ਪੁੱਜਦੀ ਹੈ, ਪਰੰਤੂ ਪੁਲਿਸ ਦੀ ਬਿਨਾ ਵਜ੍ਹਾ ਤਾਇਨਾਤੀ ਕਰਕੇ ਉਨ੍ਹਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਪ੍ਰਧਾਨ ਨੇ ਕਿਹਾ ਕਿ ਪੁਲਿਸ ਵੱਲੋਂ ਜਾਣਬੁੱਝ ਕੇ ਸਿੱਖ ਸੰਗਤ ਅੰਦਰ ਡਰ ਅਤੇ ਦਹਿਸ਼ਤ ਦਾ ਮਾਹੌਲ ਬਣਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬਾਨ ਅੰਦਰ ਪੁਲਿਸਕਰਮੀ ਪ੍ਰਬੰਧਕਾਂ ਨੂੰ ਵੀ ਆਪਣੀ ਇੱਛਾ ਅਨੁਸਾਰ ਚੱਲਣ ਲਈ ਦਬਾਅ ਪਾ ਰਹੇ ਹਨ। ਇਹ ਬਰਦਾਸ਼ਤ ਤੋਂ ਬਾਹਰ ਦੀ ਕਾਰਵਾਈ ਹੈ ਅਤੇ ਪੁਲਿਸ ਵੱਲੋਂ ਮਰਯਾਦਾ ਨੂੰ ਵੀ ਸਿੱਧੀ ਚੁਣੌਤੀ ਵਾਂਗ ਹੈ। 


ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਤੋਂ ਇਹ ਰਿਪੋਰਟਾਂ ਵੀ ਮਿਲ ਰਹੀਆਂ ਹਨ ਕਿ ਗੁਰੂ ਘਰਾਂ ਅੰਦਰ ਸਿਵਲ ਪਹਿਰਾਵੇ ਵਿੱਚ ਮੌਜੂਦ ਪੁਲਿਸ ਬੇਪਛਾਣ ਹੋ ਕੇ ਸੰਗਤ ਉੱਤੇ ਨਿਗਾਹ ਰੱਖਦਿਆਂ ਪਰੇਸ਼ਾਨ ਕਰ ਰਹੀ ਹੈ, ਜਿਸ 'ਸੰਗਤ ਤੇ ਵੱਲੋਂ ਭਾਰੀ ਇਤਰਾਜ਼ ਜਤਾਇਆ ਜਾ ਰਿਹਾ ਹੈ। ਅੇਡਵੋਕੇਟ ਧਾਮੀ ਨੇ ਹੋਰ ਵੀ ਕਿਹਾ ਕਿ ਇਨ੍ਹਾਂ ਕਾਰਵਾਈਆਂ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਸਰਕਾਰ ਸਿੱਧੀ ਸਵਾਲਾਂ ਦੇ ਘੇਰੇ ਵਿੱਚ ਹੈ, ਜਿਸ ਤੋਂ ਉਹ ਬਰੀ ਨਹੀਂ ਹੋ ਸਕਦੇ।


ਇਹ ਵੀ ਪੜ੍ਹੋ: Khalsa Sajna Diwas: ਜਥੇਦਾਰ ਦਾ ਕੌਮ ਦੇ ਨਾਮ ਸੰਦੇਸ਼ : ਦਮਦਮਾ ਸਾਹਿਬ ਪੁੱਜ ਕੇ ਨੌਜਵਾਨ ਬੇਖੌਫ਼ ਹੋ ਕੇ ਅੰਮ੍ਰਿਤ ਛੱਕਣ


SGPC ਪ੍ਰਧਾਨ ਨੇ ਕਿਹਾ ਕਿ ਸਰਕਾਰ ਤੁਰੰਤ ਗੁਰੂ ਘਰਾਂ ਤੋਂ ਪੁਲਿਸ ਨੂੰ ਬਾਹਰ ਕਰੇ। ਉਨ੍ਹਾਂ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਪੁਲਿਸ ਵੱਲੋਂ ਪੈਦਾ ਕੀਤੇ ਜਾ ਰਹੇ ਭੈ ਨੂੰ ਨਕਾਰ ਕੇ ਗੁਰੂ ਘਰ ਸ਼ਰਧਾ ਪ੍ਰਗਟਾਉਣ ਲਈ ਪੁੱਜੇ। ਉਨ੍ਹਾਂ ਕਿਹਾ ਕਿ ਜੇ ਕਿਤੇ ਸਰਕਾਰ ਜਾਂ ਪੁਲਿਸ ਪ੍ਰਸਾਸ਼ਨ ਸੰਗਤ ਨੂੰ ਤੰਗ-ਪਰੇਸ਼ਾਨ ਕਰਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਸਥਾਨਕ ਅਤੇ ਸਬੰਧਤ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਦਿੱਤੀ ਜਾਵੇ।


ਇਹ ਵੀ ਪੜ੍ਹੋ: High Security in Anandpur Sahib: ਖ਼ਾਲਸਾ ਸਾਜਨਾ ਦਿਵਸ ਮੌਕੇ ਸੁਰੱਖਿਆ ਦੇ ਮੱਦੇਨਜ਼ਰ ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ


(For more news apart from SGPC President Advocate Harjinder Singh Dhami on Khalsa Sajna Diwas 2023, stay tuned to Zee PHH)