Hola Mohalla News: ਛੇ ਦਿਨਾਂ ਤੱਕ ਚੱਲਣ ਵਾਲੇ ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਵਿਸ਼ਵ ਪ੍ਰਸਿੱਧ ਹੋਲੇ ਮਹੱਲੇ ਦੀ ਰਾਤ 12 ਵਜੇ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਪੰਜ ਇਤਿਹਾਸਿਕ ਨਗਾੜੇ ਵਜਾਉਣ ਤੋਂ ਬਾਅਦ ਸ਼ੁਰੂਆਤ ਹੋ ਗਈ।
Trending Photos
Hola Mohalla News (ਬਿਮਲ ਸ਼ਰਮਾ): ਛੇ ਦਿਨਾਂ ਤੱਕ ਚੱਲਣ ਵਾਲੇ ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਵਿਸ਼ਵ ਪ੍ਰਸਿੱਧ ਹੋਲੇ ਮਹੱਲੇ ਦੀ ਰਾਤ 12 ਵਜੇ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਪੰਜ ਇਤਿਹਾਸਿਕ ਨਗਾੜੇ ਵਜਾਉਣ ਤੋਂ ਬਾਅਦ ਸ਼ੁਰੂਆਤ ਹੋ ਗਈ। ਇਸ ਤੋਂ ਪਹਿਲਾਂ ਧਾਰਮਿਕ ਦੀਵਾਨ ਸਜਾਏ ਗਏ।
ਇਸ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਵੱਲੋਂ ਹੋਲੇ-ਮਹੱਲੇ ਦੀ ਆਰੰਭਤਾ ਦੀ ਅਰਦਾਸ ਕੀਤੀ ਗਈ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਤਿਉਹਾਰ ਹੋਲੇ-ਮਹੱਲੇ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ।
ਅੱਜ ਹੋਲਾ-ਮਹੱਲਾ ਦਾ ਪਹਿਲਾ ਦਿਨ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਵੇਗਾ ਜਿੱਥੇ ਅੱਜ ਅਖੰਡ ਪਾਠ ਸਾਹਿਬ ਰੱਖੇ ਜਾਣਗੇ ਅਤੇ 24 ਮਾਰਚ ਨੂੰ ਭੋਗ ਪਾਏ ਜਾਣ ਤੋਂ ਬਾਅਦ ਇਹ ਜੋੜ ਮੇਲਾ ਤਿੰਨ ਦਿਨਾਂ ਲਈ ਸ੍ਰੀ ਅਨੰਦਪੁਰ ਸਾਹਿਬ ਲਈ ਸ਼ੁਰੂ ਹੋਵੇਗਾ। 26 ਤਰੀਕ ਨੂੰ ਮਹੱਲਾ ਪੂਰੇ ਜਾਹੋ ਜਲਾਲ ਦੇ ਨਾਲ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਸ਼ੁਰੂ ਹੋਵੇਗਾ ਤੇ ਚਰਨ ਗੰਗਾ ਸਟੇਡੀਅਮ ਜਾ ਕੇ ਸਮਾਪਤ ਹੋਵੇਗਾ ਤੇ ਨਿਹੰਗ ਸਿੰਘ ਗਤਕੇ ਅਤੇ ਮਾਰਸ਼ਲ ਆਰਟ ਦੇ ਕਰੱਤਬ ਦਿਖਾਉਣਗੇ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਐਸਜੀਪੀਸੀ ਮੈਂਬਰ ਤੋਂ ਇਲਾਵਾ ਕਈ ਧਾਰਮਿਕ ਸ਼ਖ਼ਸੀਅਤਾਂ ਇਸ ਸਮਾਗਮ ਵਿਚ ਸ਼ਾਮਲ ਹੋਈਆਂ। 6 ਦਿਨ ਤੱਕ ਚੱਲਣ ਵਾਲੇ ਇਸ ਹੋਲੇ-ਮਹੱਲੇ ਦੌਰਾਨ ਐਸਜੀਪੀਸੀ ਵੱਲੋਂ ਮੁਕੰਮਲ ਤਿਆਰੀਆਂ ਹਨ।
ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਰਾਤ 12 ਵਜੇ ਪੰਜ ਨਗਾੜੇ ਵਜਾਉਣ ਨਾਲ ਹੋਲਾ-ਮਹੱਲਾ ਦੀ ਸ਼ੁਰੂਆਤ ਹੋ ਗਈ। ਇਸ ਤੋਂ ਪਹਿਲਾਂ ਧਾਰਮਿਕ ਦੀਵਾਨ ਵੀ ਸਜਾਏ ਗਏ। 21 ਮਾਰਚ ਯਾਨੀ ਅੱਜ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਅਖੰਡ ਪਾਠ ਰੱਖੇ ਜਾਣਗੇ ਤੇ 23 ਮਾਰਚ ਨੂੰ ਭੋਗ ਪਾਉਣ ਤੋਂ ਬਾਅਦ 24 ਮਾਰਚ ਤੋਂ ਇਹ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ਼ੁਰੂ ਹੋ ਜਾਵੇਗਾ ਜਿੱਥੇ 24 ਮਾਰਚ ਨੂੰ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਰੱਖੇ ਜਾਣਗੇ ਤੇ 26 ਮਾਰਚ ਨੂੰ ਭੋਗ ਪਾਏ ਜਾਣਗੇ।
ਪਿਛਲੇ ਸਾਲਾਂ ਦੇ ਮੁਕਾਬਲੇ ਜੇਕਰ ਇਸ ਵਾਰ ਦੀ ਗੱਲ ਕਰ ਲਈ ਜਾਵੇ ਤਾਂ ਕਾਫ਼ੀ ਤਾਦਾਦ ਵਿੱਚ ਸ਼ਰਧਾਲੂ ਹੋਲਾ-ਮਹੱਲਾ ਮਨਾਉਣ ਲਈ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸੰਗਤ ਦੀ ਰਿਹਾਇਸ਼ ਲਈ ਸਰਾਵਾਂ ਵਿੱਚ ਪੁਖਤਾ ਪ੍ਰਬੰਧ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸੰਸਥਾਵਾਂ ਵੱਲੋਂ ਅਲੱਗ-ਅਲੱਗ ਤਰ੍ਹਾਂ ਦੇ 300 ਤੋਂ ਵੱਧ ਲੰਗਰ ਲਗਾਏ ਗਏ ਹਨ।
ਇਹ ਵੀ ਪੜ੍ਹੋ : Hola Mohalla History: ਜਾਣੋ ਕਿਉਂ ਮਨਾਇਆ ਜਾਂਦੈ ਹੋਲਾ-ਮਹੱਲਾ; ਸ਼ਸਤਰ ਵਿਦਿਆ ਨਾਲ ਜੁੜਿਆ ਇਤਿਹਾਸ