Khanna Fire: ਟਰੱਕ ਨੂੰ ਲੱਗੀ ਭਿਆਨਕ ਅੱਗ, ਡਰਾਈਵਰ ਜ਼ਿੰਦਾ ਸੜਿਆ
Khanna Fire: ਅੱਗ ਦੀਆਂ ਲਪਟਾਂ ਦੇਖ ਕੇ ਪੈਟਰੋਲ ਪੰਪ ਦੇ ਮੁਲਾਜ਼ਮਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਡਰਾਈਵਰ ਕੈਬਿਨ ਦੇ ਅੰਦਰ ਚੀਕ ਰਿਹਾ ਸੀ ਅਤੇ ਸ਼ੀਸ਼ਾ ਤੋੜ ਕੇ ਡਰਾਈਵਰ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਗਈ।
Khanna Fire/ਧਰਮਿੰਦਰ ਸਿੰਘ: ਪੰਜਾਬ ਦੇ ਖੰਨਾ ਵਿੱਚ ਆਏ ਦਿਨ ਅੱਗ ਨਾਲ ਜੁੜੀਆਂ ਖ਼ਬਰਾਂ ਲੋਕਾਂ ਦੇ ਸਾਹ ਸੁਕਾ ਦਿੱਤੇ ਹਨ। ਖੰਨਾ 'ਚ ਨੈਸ਼ਨਲ ਹਾਈਵੇ 'ਤੇ ਬੀਜਾ ਨੇੜੇ ਇਕ ਟਰੱਕ ਨੂੰ ਅੱਗ ਲੱਗ ਗਈ। ਅੱਗਜ਼ਨੀ ਦੀ ਇਸ ਘਟਨਾ ਵਿੱਚ ਡਰਾਈਵਰ ਜ਼ਿੰਦਾ ਸੜ ਗਿਆ। ਇਹ ਘਟਨਾ ਸਵੇਰੇ ਕਰੀਬ 3.30 ਵਜੇ ਪੈਟਰੋਲ ਪੰਪ ਦੇ ਬਾਹਰ ਵਾਪਰੀ। ਮ੍ਰਿਤਕ ਡਰਾਈਵਰ ਦੀ ਪਛਾਣ ਨਹੀਂ ਹੋ ਸਕੀ ਹੈ। ਉਹ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਸੀ।
ਡਰਾਈਵਰ ਕੈਬਿਨ ਦੇ ਅੰਦਰ ਚੀਕਦਾ ਰਿਹਾ
ਜਾਣਕਾਰੀ ਮੁਤਾਬਕ ਰਾਤ ਕਰੀਬ 11.30 ਵਜੇ ਡਰਾਈਵਰ ਨੇ ਆਰਾਮ ਕਰਨ ਲਈ ਪੈਟਰੋਲ ਪੰਪ ਦੇ ਬਾਹਰ ਟਰੱਕ ਖੜ੍ਹਾ ਕੀਤਾ ਸੀ ਅਤੇ ਖੁਦ ਕੈਬਿਨ ਦੇ ਅੰਦਰ ਹੀ ਸੌਂ ਗਿਆ ਸੀ। ਸਵੇਰੇ ਕਰੀਬ ਸਾਢੇ ਤਿੰਨ ਵਜੇ ਟਰੱਕ ਦੇ ਕੈਬਿਨ ਨੂੰ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਦੇਖ ਕੇ ਪੈਟਰੋਲ ਪੰਪ ਦੇ ਮੁਲਾਜ਼ਮਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਡਰਾਈਵਰ ਕੈਬਿਨ ਦੇ ਅੰਦਰ ਚੀਕ ਰਿਹਾ ਸੀ ਅਤੇ ਸ਼ੀਸ਼ਾ ਤੋੜ ਕੇ ਡਰਾਈਵਰ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਗਈ ਪਰ ਪੈਟਰੋਲ ਪੰਪ ਦੇ ਕਰਮਚਾਰੀ ਇਸ ਵਿੱਚ ਕਾਮਯਾਬ ਨਹੀਂ ਹੋ ਸਕੇ।
ਇਹ ਵੀ ਪੜ੍ਹੋ: Punjab Excise Policy: ਹਾਈਕੋਰਟ ਨੇ ਪੰਜਾਬ ਦੀ ਆਬਕਾਰੀ ਨੀਤੀ ਨੂੰ ਦਿੱਤੀ ਮਨਜ਼ੂਰੀ, ਚੁਣੌਤੀ ਦੇਣ ਵਾਲੀ ਪਟੀਸ਼ਨ ਕੀਤੀ ਰੱਦ
ਫਾਇਰ ਬ੍ਰਿਗੇਡ ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਮੌਤ
ਇਸ ਦੀ ਸੂਚਨਾ ਫਾਇਰ ਬ੍ਰਿਗੇਡ ਟੀਮ ਨੂੰ ਵੀ ਦਿੱਤੀ ਗਈ। ਖੰਨਾ ਤੋਂ ਇਕ ਟੀਮ ਮੌਕੇ 'ਤੇ ਪਹੁੰਚੀ। ਜਦੋਂ ਤੱਕ ਉਨ੍ਹਾਂ ਨੇ ਅੱਗ 'ਤੇ ਕਾਬੂ ਪਾਇਆ, ਉਦੋਂ ਤੱਕ ਡਰਾਈਵਰ ਜ਼ਿੰਦਾ ਸੜ ਚੁੱਕਾ ਸੀ। ਇੰਨੀ ਦਰਦਨਾਕ ਮੌਤ ਹੋਈ ਕਿ ਉੱਥੇ ਦੇਖਣ ਵਾਲਿਆਂ ਦੇ ਵੀ ਦਿਲ ਦਹਿਲ ਗਏ। ਅੱਗ 'ਚ ਸੜ ਕੇ ਡਰਾਈਵਰ ਦਾ ਸਰੀਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਗਰਦਨ ਧੜ ਤੋਂ ਵੱਖ ਹੋ ਗਈ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਭੇਜ ਦਿੱਤਾ ਹੈ।
ਅਸੀਂ ਆਪਣੀ ਪੂਰੀ ਕੋਸ਼ਿਸ਼ ਕੀਤੀ, ਅਸਫਲ ਰਹੇ
ਪੈਟਰੋਲ ਪੰਪ ਦੇ ਕਰਮਚਾਰੀ ਕੁਲਦੀਪ ਸਿੰਘ ਅਤੇ ਜਗਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਦੁਪਹਿਰ 3.30 ਵਜੇ ਦੇ ਕਰੀਬ ਤੇਲ ਭਰਨ ਲਈ ਬਾਹਰ ਆਏ ਤਾਂ ਉਨ੍ਹਾਂ ਟਰੱਕ ਨੂੰ ਅੱਗ ਲੱਗੀ ਹੋਈ ਦੇਖੀ। ਪੰਪ 'ਤੇ ਪਏ ਸਿਲੰਡਰ ਅਤੇ ਪਾਈਪ ਦੀ ਵਰਤੋਂ ਕਰਕੇ ਪਾਣੀ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਡਰਾਈਵਰ ਨੂੰ ਬਾਹਰ ਕੱਢਣ ਲਈ ਸ਼ੀਸ਼ਾ ਵੀ ਤੋੜ ਦਿੱਤਾ ਗਿਆ ਪਰ ਉਹ ਅਸਫਲ ਰਹੇ ਡਰਾਈਵਰ ਜ਼ਿੰਦਾ ਸੜ ਗਿਆ।
ਇਹ ਵੀ ਪੜ੍ਹੋ: Lok Sabha Elections 2024: ਅੱਜ ਦੁਆਬੇ 'ਚ ਗਰਜਣਗੇ CM ਭਗਵੰਤ ਮਾਨ, ਇਸ ਥਾਂ 'ਤੇ ਜਨਸਭਾ ਨੂੰ ਕਰਨਗੇ ਸੰਬੋਧਨ