Khanna News: ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ, ਇੱਕ ਔਰਤ ਨੇ ਘਰ 'ਚ ਵੜ੍ਹ ਕੇ ਉਤਾਰਿਆ ਮੌਤ ਦੇ ਘਾਟ
Advertisement
Article Detail0/zeephh/zeephh2457024

Khanna News: ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ, ਇੱਕ ਔਰਤ ਨੇ ਘਰ 'ਚ ਵੜ੍ਹ ਕੇ ਉਤਾਰਿਆ ਮੌਤ ਦੇ ਘਾਟ

Khanna News: ਘਟਨਾ ਦੇ ਸਮੇਂ ਦਾ ਇੱਕ ਸੀਸੀਟੀਵੀ ਸਾਹਮਣੇ ਆਇਆ ਹੈ। ਜਿਸ 'ਚ ਦੇਖਿਆ ਜਾ ਰਿਹਾ ਹੈ ਕਿ ਬੁੱਧਵਾਰ ਦੇਰ ਸ਼ਾਮ 7.30 ਵਜੇ ਨਕਾਬਪੋਸ਼ ਔਰਤ ਕਮਲੇਸ਼ ਰਾਣੀ ਦੇ ਘਰ ਦਾਖਲ ਹੋਈ। ਉਹ ਕਰੀਬ 2 ਘੰਟੇ ਬਾਅਦ 9.30 ਵਜੇ ਬਾਹਰ ਨਿਕਲਦੀ ਹੈ।

Khanna News: ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ, ਇੱਕ ਔਰਤ ਨੇ ਘਰ 'ਚ ਵੜ੍ਹ ਕੇ ਉਤਾਰਿਆ ਮੌਤ ਦੇ ਘਾਟ

Khanna News: ਖੰਨਾ ਦੇ ਪਿੰਡ ਉੱਚਾ ਵੇਹੜਾ ਇਲਾਕੇ ਵਿੱਚ ਇੱਕ ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਬੁੱਧਵਾਰ ਰਾਤ ਦੀ ਦੱਸੀ ਜਾ ਰਹੀ ਹੈ। ਜਿਸ ਦੀ ਲਾਸ਼ ਕਮਰੇ ਵਿੱਚ ਖੂਨ ਨਾਲ ਲੱਥਪੱਥ ਪਈ ਹੋਈ ਸੀ। ਮ੍ਰਿਤਕ ਔਰਤ ਦੀ ਪਛਾਣ ਕਮਲੇਸ਼ ਰਾਣੀ (65) ਵਜੋਂ ਹੋਈ ਹੈ। ਪੁਲਿਸ ਨੇ ਕਤਲ ਕਰਨ ਵਾਲੀ ਔਰਤ ਦੀ ਪਛਾਣ ਕਰ ਲਈ ਹੈ। ਅਤੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਘਟਨਾ ਦੇ ਸਮੇਂ ਦਾ ਇੱਕ ਸੀਸੀਟੀਵੀ ਸਾਹਮਣੇ ਆਇਆ ਹੈ। ਜਿਸ 'ਚ ਦੇਖਿਆ ਜਾ ਰਿਹਾ ਹੈ ਕਿ ਬੁੱਧਵਾਰ ਦੇਰ ਸ਼ਾਮ 7.30 ਵਜੇ ਨਕਾਬਪੋਸ਼ ਔਰਤ ਕਮਲੇਸ਼ ਰਾਣੀ ਦੇ ਘਰ ਦਾਖਲ ਹੋਈ। ਉਹ ਕਰੀਬ 2 ਘੰਟੇ ਬਾਅਦ 9.30 ਵਜੇ ਬਾਹਰ ਨਿਕਲਦੀ ਹੈ। ਜਦੋਂ ਅੱਧੀ ਰਾਤ ਕਰੀਬ 12 ਵਜੇ ਕਮਲੇਸ਼ ਦਾ ਲੜਕਾ ਘਰ ਆਇਆ ਤਾਂ ਉਸ ਨੂੰ ਕਤਲ ਬਾਰੇ ਪਤਾ ਲੱਗਾ।

ਕਮਲੇਸ਼ ਰਾਣੀ ਵਾਸੀ ਮੰਡੀ ਅਹਿਮਦਗੜ੍ਹ ਦੇ ਜਵਾਈ ਵਿਸ਼ਾਲ ਨੇ ਦੱਸਿਆ ਕਿ ਉਸ ਦੇ ਦੋਵੇਂ ਸਾਲੇ ਫਾਸਟ ਫੂਡ ਦਾ ਕੰਮ ਕਰਦੇ ਹਨ। ਦੋਵੇਂ ਬੁੱਧਵਾਰ ਸ਼ਾਮ 7 ਵਜੇ ਦੁਕਾਨ 'ਤੇ ਗਏ ਸਨ। ਰਾਤ 12 ਵਜੇ ਉਸ ਨੂੰ ਫੋਨ ਆਇਆ ਕਿ ਉਸ ਦੀ ਮੰਮੀ ਦਾ ਕਤਲ ਹੋ ਗਿਆ ਹੈ। ਜਿਸ ਤੋਂ ਬਾਅਦ ਮੈਂ ਤੁਰੰਤ ਖੰਨਾ ਆ ਗਿਆ। ਵਾਰਦਾਤ ਨੂੰ ਅੰਜਾਮ ਦੇਣ ਵਾਲੀ ਔਰਤ ਸੋਨੇ ਦੇ ਗਹਿਣੇ ਚੋਰੀ ਕਰਕੇ ਲੈ ਗਈ। ਸੀਸੀਟੀਵੀ ਫੁਟੇਜ ਤੋਂ ਉਸ ਦੀ ਪਛਾਣ ਹੋਈ ਹੈ।

ਇਹ ਵੀ ਪੜ੍ਹੋ: Jalalabad News: ਬੀਡੀਪੀਓ ਦਫ਼ਤਰ ਦੇ ਬਾਹਰ CIA ਸਟਾਫ਼ ਦੀ ਕਾਰਵਾਈ, ਚਾਰ ਵਿਅਕਤੀ ਤਿੰਨ ਪਿਸਤੌਲ ਸਮੇਤ ਕਾਬੂ

ਸਿਟੀ ਥਾਣਾ 2 ਦੇ ਐਸਐਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਕਤਲ ਕਰਨ ਵਾਲੀ ਔਰਤ ਦੀ ਪਛਾਣ ਸ਼ਾਨ ਅੱਬਾਸ ਵਜੋਂ ਹੋਈ ਹੈ। ਉਸ ਦੀ ਭਾਲ ਜਾਰੀ ਹੈ ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ: Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਸ਼ਾਮ ਤੋਂ ਬਦਲ ਜਾਵੇਗਾ ਮੌਸਮ, ਜਾਣੋ ਕਦੋਂ ਪਵੇਗਾ ਮੀਂਹ

Trending news