Khanna News: ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦਾ ਦੌਰਾ ਕੀਤਾ
Khanna News: ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਨੇ ਖੇਤੀ ਸਬੰਧੀ ਤਿੰਨ ਕਾਨੂੰਨ ਬਣਾ ਕੇ ਜ਼ਬਰਦਸਤੀ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੰਜਾਬ ਦੇ ਕਿਸਾਨਾਂ ਨੇ ਮੋਰਚਾ ਸੰਭਾਲਿਆ ਅਤੇ ਸੰਘਰਸ਼ ਵਿੱਢਿਆ।
Khanna News(ਧਰਮਿੰਦਰ ਸਿੰਘ): ਪੰਜਾਬ ਦੇ ਉਦਯੋਗ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦਾ ਦੌਰਾ ਕੀਤਾ। ਜਿੱਥੇ ਪਿਛਲੇ 24 ਘੰਟੇ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੰਡੀ ਦਾ ਦੌਰਾ ਕੀਤਾ ਸੀ। ਮੰਡੀ ਵਿੱਚ ਝੋਨੇ ਦੀ ਖਰੀਦ, ਅਦਾਇਗੀ ਅਤੇ ਲਿਫਟਿੰਗ ਦੇ ਅੰਕੜੇ ਮੀਡੀਆ ਸਾਹਮਣੇ ਪੇਸ਼ ਕਰਦਿਆਂ ਉਨ੍ਹਾਂ ਕੈਪਟਨ ’ਤੇ ਪਲਟਵਾਰ ਕਰਦਿਆਂ ਸਵਾਲ ਕੀਤਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਕੈਪਟਨ ਕਿਸ ਦੁਨੀਆਂ ਵਿੱਚ ਹਨ।
ਕੇਂਦਰ ਸਰਕਾਰ ਟੇਢੇ ਢੰਗ ਨਾਲ ਬਦਲਾ ਲੈ ਰਹੀ
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਨੇ ਖੇਤੀ ਸਬੰਧੀ ਤਿੰਨ ਕਾਨੂੰਨ ਬਣਾ ਕੇ ਜ਼ਬਰਦਸਤੀ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੰਜਾਬ ਦੇ ਕਿਸਾਨਾਂ ਨੇ ਮੋਰਚਾ ਸੰਭਾਲਿਆ ਅਤੇ ਸੰਘਰਸ਼ ਵਿੱਢਿਆ। ਦਿੱਲੀ ਦੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਸੀ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਕਿਸਾਨਾਂ ਦਾ ਪੂਰਾ ਸਾਥ ਦਿੱਤਾ। ਇਹੀ ਕਾਰਨ ਸੀ ਕਿ ਕਿਸਾਨਾਂ ਨੇ 'ਆਪ' ਦਾ ਸਾਥ ਦਿੱਤਾ ਅਤੇ ਪੰਜਾਬ 'ਚ ਸਰਕਾਰ ਬਣਾਈ। ਕੇਂਦਰ ਹੁਣ ਟੇਢੇ ਢੰਗ ਨਾਲ ਖੇਤੀ ਕਾਨੂੰਨਾਂ ਦਾ ਬਦਲਾ ਲੈ ਰਿਹਾ ਹੈ।
ਪੰਜਾਬ ਵਿੱਚ ਖੰਨਾ ਮੰਡੀ ਸਭ ਤੋਂ ਅੱਗੇ
ਮੰਤਰੀ ਸੌਂਧ ਨੇ ਕਿਹਾ ਕਿ ਖੰਨਾ ਮੰਡੀ ਪੰਜਾਬ ਵਿੱਚ ਸਭ ਤੋਂ ਅੱਗੇ ਹੈ। ਖੰਨਾ ਅਤੇ ਇਸ ਦੇ ਨਾਲ ਲੱਗਦੀਆਂ ਮੰਡੀਆਂ ਵਿੱਚ ਹੁਣ ਤੱਕ 9 ਲੱਖ 49 ਹਜ਼ਾਰ 892 ਕੁਇੰਟਲ ਝੋਨੇ ਦੀ ਆਮਦ ਹੋ ਚੁੱਕੀ ਹੈ। ਇਸ ਵਿੱਚੋਂ 9 ਲੱਖ 44 ਹਜ਼ਾਰ 119 ਕੁਇੰਟਲ ਝੋਨਾ ਖਰੀਦਿਆ ਗਿਆ। 24 ਅਕਤੂਬਰ ਤੱਕ ਅਦਾਇਗੀ ਕੀਤੀ ਜਾ ਚੁੱਕੀ ਹੈ। ਲਿਫਟਿੰਗ ਦੀ ਗੱਲ ਕਰੀਏ ਤਾਂ 68 ਫੀਸਦੀ ਫਸਲ ਦੀ ਲਿਫਟਿੰਗ ਹੋ ਚੁੱਕੀ ਹੈ। ਪੰਜਾਬ ਵਿੱਚ ਨੰਬਰ ਇੱਕ ਹੈ।
ਕੇਂਦਰ ਖਿਲਾਫ ਵੱਡਾ ਅੰਦੋਲਨ ਸ਼ੁਰੂ ਕਰਨਗੇ
ਕੈਬਨਿਟ ਮੰਤਰੀ ਸੌਂਧ ਨੇ ਕਿਹਾ ਕਿ ਪੰਜਾਬ ਦੇ ਸ਼ੈਲਰ ਮਾਲਕਾਂ ਨੂੰ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਮੰਡੀਆਂ ਵਿੱਚੋਂ ਫ਼ਸਲ ਚੁੱਕ ਕੇ ਸ਼ੈਲਰ ਵਿੱਚ ਭੇਜੀ ਜਾਵੇਗੀ। ਇਸ ਤੋਂ ਬਾਅਦ ਜੇਕਰ ਕੇਂਦਰ ਸਰਕਾਰ ਨੇ ਚੌਲਾਂ ਨਾ ਚੁੱਕਿਆ ਤਾਂ ਆਮ ਆਦਮੀ ਪਾਰਟੀ ਵੱਡਾ ਅੰਦੋਲਨ ਕਰੇਗੀ। 'ਆਪ' ਸਰਕਾਰ ਕਿਸਾਨਾਂ ਅਤੇ ਆੜ੍ਹਤੀਆਂ ਦੇ ਨਾਲ ਹੈ।