Canada Accident News: 3 ਮਹੀਨੇ ਪਹਿਲਾ ਕੈਨੇਡਾ ਗਏ ਭੈਣ-ਭਰਾ ਦੀ ਸੜਕ ਹਾਦਸੇ 'ਚ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Advertisement
Article Detail0/zeephh/zeephh2358509

Canada Accident News: 3 ਮਹੀਨੇ ਪਹਿਲਾ ਕੈਨੇਡਾ ਗਏ ਭੈਣ-ਭਰਾ ਦੀ ਸੜਕ ਹਾਦਸੇ 'ਚ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ


Canada Accident News: ਕੈਨੇਡਾ ਤੋਂ ਪੰਜਾਬ ਲਈ ਦੁਖ ਭਰੀ ਖਬਰ ਸਾਹਮਣੇ ਆ ਰਹੀ ਹੈ। ਕੈਨੇਡਾ ਵਿੱਚ ਹਾਦਸੇ ਵਿੱਚ ਭੈਣ-ਭਰਾ ਸਮੇਤ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਹੈ।

Canada Accident News: 3 ਮਹੀਨੇ ਪਹਿਲਾ ਕੈਨੇਡਾ ਗਏ ਭੈਣ-ਭਰਾ ਦੀ ਸੜਕ ਹਾਦਸੇ 'ਚ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Canada Accident News (ਧਰਮਿੰਦਰ ਸਿੰਘ): ਪੁਲਿਸ ਜ਼ਿਲ੍ਹਾ ਖੰਨਾ ਦੇ ਅਧੀਨ ਆਉਂਦੇ ਕਸਬਾ ਮਲੌਦ ਦੇ ਵਸਨੀਕ ਭੈਣ-ਭਰਾ ਦੀ ਕੈਨੇਡਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਦੋਵੇਂ ਚਚੇਰੇ ਭੈਣ-ਭਰਾ ਸਨ। ਉਨ੍ਹਾਂ ਦੇ ਨਾਲ ਸਮਾਣਾ ਦੀ ਇੱਕ ਲੜਕੀ ਦੀ ਵੀ ਮੌਤ ਹੋ ਗਈ। ਖੰਨਾ ਨਾਲ ਸਬੰਧਤ ਨਵਜੋਤ ਸਿੰਘ ਸੋਮਲ (19) ਅਤੇ ਉਸਦੀ ਚਚੇਰੀ ਭੈਣ ਹਰਮਨਜੋਤ ਕੌਰ ਸੋਮਲ (23) ਦੀ ਮੌਤ ਤੋਂ ਬਾਅਦ ਪਿੰਡ ਬੁਰਕੜਾ ਵਿਖੇ ਸੋਗ ਦੀ ਲਹਿਰ ਹੈ। ਪਰਿਵਾਰ ਨੂੰ ਜਿਵੇਂ ਹੀ ਇਸ ਦੀ ਜਾਣਕਾਰੀ ਮਿਲੀ ਤਾਂ ਪਹਿਲਾਂ ਤਾਂ ਕਿਸੇ ਨੂੰ ਯਕੀਨ ਨਹੀਂ ਹੋਇਆ। ਹਾਦਸੇ ਦੀ ਫੁਟੇਜ ਤੇ ਬੱਚਿਆਂ ਦੀਆਂ ਲਾਸ਼ਾਂ ਨੂੰ ਜਦੋਂ ਆਪਣੀਆਂ ਅੱਖਾਂ ਨਾਲ ਦੇਖਿਆ ਤਾਂ ਪਰਿਵਾਰ  ਉਪਰ ਦੁੱਖਾਂ ਦਾ ਪਹਾੜ ਟੁੱਟ ਪਿਆ। ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਪਿੰਡ ਦੇ ਲੋਕ ਪੁੱਜੇ।

ਭੈਣ 5 ਸਾਲ ਤੇ ਭਰਾ 3 ਮਹੀਨੇ ਪਹਿਲਾਂ ਗਿਆ ਸੀ ਕੈਨੇਡਾ 
ਮ੍ਰਿਤਕ ਨਵਜੋਤ ਸਿੰਘ ਦੇ ਪਿਤਾ ਰਣਜੀਤ ਸਿੰਘ ਨੇ ਦੱਸਿਆ ਕਿ ਉਹ ਖੇਤੀਬਾੜੀ ਕਰਦੇ ਹਨ। ਉਸਦੀ ਭਤੀਜੀ ਕਰੀਬ 5 ਸਾਲ ਪਹਿਲਾਂ ਕੈਨੇਡਾ ਗਈ ਸੀ। ਕਰੀਬ ਤਿੰਨ ਮਹੀਨੇ ਪਹਿਲਾਂ 17 ਅਪ੍ਰੈਲ ਨੂੰ ਉਸਦਾ ਪੁੱਤਰ ਨਵਜੋਤ ਸਿੰਘ ਭਾਰਤ ਤੋਂ ਕੈਨੇਡਾ ਗਿਆ। ਉੱਥੇ ਮਾਂਟਰੀਅਲ ਵਿੱਚ ਰਹਿੰਦੇ ਸੀ। ਉੱਥੇ ਪੇਪਰ ਦੇਣ ਜਾ ਰਹੇ ਸਨ। ਉਨ੍ਹਾਂ ਨਾਲ ਸਮਾਣਾ ਦੀ ਇੱਕ ਲੜਕੀ ਵੀ ਸੀ। ਹਾਦਸਾ ਕਾਰ ਦਾ ਟਾਇਰ ਫਟਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ ਤੇ ਤਿੰਨਾਂ ਦੀ ਮੌਤ ਹੋ ਗਈ। ਪਰਿਵਾਰ ਨੂੰ ਇਹ ਜਾਣਕਾਰੀ ਐਤਵਾਰ ਸਵੇਰੇ 10 ਵਜੇ ਮਿਲੀ। ਇਸ ਤੋਂ ਬਾਅਦ ਉਹ ਲਗਾਤਾਰ ਕੈਨੇਡਾ ਵਿੱਚ ਰਹਿੰਦੇ ਆਪਣੇ ਰਿਸ਼ਤੇਦਾਰਾਂ ਤੇ ਦੋਸਤਾਂ ਦੇ ਸੰਪਰਕ ਵਿੱਚ ਹਨ ਤਾਂ ਜੋ ਬੱਚਿਆਂ ਦੀਆਂ ਲਾਸ਼ਾਂ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾ ਸਕੇ।

fallback

ਕੇਂਦਰ ਤੇ ਪੰਜਾਬ ਸਰਕਾਰ ਤੋਂ ਮਦਦ ਦੀ ਮੰਗ

ਰਣਜੀਤ ਸਿੰਘ ਨੇ ਕਿਹਾ ਕਿ ਪਰਿਵਾਰ ਉਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਇੱਕ ਪਰਿਵਾਰ ਦੇ ਦੋ ਜਵਾਨ ਬੱਚਿਆਂ ਦਾ ਜਾਣਾ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਹ ਦਰਦ ਉਨ੍ਹਾਂ ਨੂੰ ਸਾਰੀ ਉਮਰ ਸਤਾਉਂਦਾ ਰਹੇਗਾ। ਉਨ੍ਹਾਂ ਦੇ ਬੱਚਿਆਂ ਦਾ ਸੁਪਨਾ ਸੀ ਕਿ ਉਹ ਵਿਦੇਸ਼ ਜਾ ਕੇ ਸਖ਼ਤ ਮਿਹਨਤ ਕਰਨਗੇ। ਆਪਣੇ ਪੈਰਾਂ ਉਤੇ ਖੜ੍ਹੇ ਹੋ ਕੇ ਪੂਰੇ ਪਰਿਵਾਰ ਨੂੰ ਉੱਥੇ ਬੁਲਾਉਣਗੇ। ਬੱਚੇ ਕਹਿੰਦੇ ਰਹਿੰਦੇ ਸੀ ਕਿ ਅਸੀਂ ਉੱਥੇ ਨਾਮ ਕਮਾਵਾਂਗੇ ਅਤੇ ਆਪਣੀ ਧਰਤੀ ਪੰਜਾਬ ਦੀ ਸ਼ਾਨ ਵੀ ਵਧਾਵਾਂਗੇ।

ਬੱਚਿਆਂ ਨੇ ਦਿਨ ਰਾਤ ਮਿਹਨਤ ਕੀਤੀ। ਉਨ੍ਹਾਂ ਦੀ ਅਚਾਨਕ ਦੁਰਘਟਨਾ ਵਿੱਚ ਮੌਤ ਹੋ ਗਈ। ਇਹ ਪਰਿਵਾਰ ਲਈ ਅਸਹਿਣਯੋਗ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਆਪਣੇ ਬੱਚਿਆਂ ਨੂੰ ਆਖਰੀ ਵਾਰ ਦੇਖਣ ਲਈ ਤਰਸ ਰਹੇ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਵਿੱਚ ਹੀ ਕੀਤਾ ਜਾਵੇਗਾ। ਵਿਦੇਸ਼ ਤੋਂ ਲਾਸ਼ਾਂ ਲਿਆਉਣ ਲਈ ਲੱਖਾਂ ਰੁਪਏ ਖਰਚ ਹੁੰਦੇ ਹਨ। ਕੇਂਦਰ ਅਤੇ ਪੰਜਾਬ ਸਰਕਾਰ ਨੂੰ  ਪਰਿਵਾਰ ਦੀ ਮਦਦ ਕਰਨੀ ਚਾਹੀਦੀ ਹੈ। ਬੱਚਿਆਂ ਦੀਆਂ ਲਾਸ਼ਾਂ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ।

ਇਹ ਵੀ ਪੜ੍ਹੋ : Amritsar News: ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਭੁੱਖ ਹੜਤਾਲ 'ਤੇ ਬੈਠੇ ਵਿਦਿਆਰਥੀਆਂ ਨੂੰ ਪੰਜਾਬ ਪੁਲਿਸ ਵੱਲੋਂ ਧਰਨਾ ਚੁੱਕਣ ਦੀ ਦਿੱਤੀ ਧਮਕੀ

Trending news