Khanna News: ਖੰਨਾ ਪੁਲਿਸ ਨੇ ਨਕਲੀ ਡੀਐਸਪੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਖੰਨਾ ਪੁਲਿਸ ਨੇ ਨਕਲੀ ਵਿਜੀਲੈਂਸ ਡੀਐਸਪੀ ਮੁਲਜ਼ਮ ਦੀ ਪਛਾਣ ਰਮਨਦੀਪ ਸਿੰਘ ਵਾਸੀ ਆਹਲੂਵਾਲੀਆ ਮੁਹੱਲਾ ਖੰਨਾ ਕੀਤੀ ਹੈ।


COMMERCIAL BREAK
SCROLL TO CONTINUE READING

ਮੁਲਜ਼ਮ ਕਈ ਸਾਲਾਂ ਤੋਂ ਫਰਜ਼ੀ ਡੀਐਸਪੀ ਬਣ ਕੇ ਘੁੰਮ ਰਿਹਾ ਸੀ। ਉਸ ਖ਼ਿਲਾਫ਼ ਥਾਣਾ ਸਿਟੀ ਵਿੱਚ ਇੱਕ ਕੇਸ ਦਰਜ ਕੀਤਾ ਗਿਆ ਸੀ। ਜਾਣਕਾਰੀ ਅਨੁਸਾਰ ਰਮਨਦੀਪ ਸਿੰਘ ਰੰਮੀ ਆਪਣੇ ਆਪ ਨੂੰ ਪੰਜਾਬ ਵਿਜੀਲੈਂਸ ਬਿਊਰੋ ਵਿੱਚ ਡੀਐਸਪੀ ਦੱਸਦਾ ਸੀ। ਉਹ ਵੱਖ-ਵੱਖ ਅਧਿਕਾਰੀਆਂ ਨੂੰ ਧਮਕੀਆਂ ਦਿੰਦਾ ਸੀ।


ਉਸ ਨੂੰ ਕਈ ਵਾਰ ਤਹਿਸੀਲ ਦਫ਼ਤਰ ਅਤੇ ਸਿਵਲ ਹਸਪਤਾਲ ਵਿੱਚ ਅਫ਼ਸਰਾਂ ਦੇ ਕੋਲ ਬੈਠੇ ਦੇਖਿਆ ਗਿਆ ਸੀ। ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਪੁਲਿਸ ਨੂੰ ਕਿਸੇ ਮੁਖਬਰ ਵੱਲੋਂ ਸੂਚਨਾ ਮਿਲੀ ਸੀ ਕਿ ਮੁਲਜ਼ਮ ਰਮਨਦੀਪ ਸਿੰਘ ਆਪਣੇ ਕੰਮ ਕਰਵਾਉਣ ਲਈ ਵਿਜੀਲੈਂਸ ਦਾ ਡੀਐਸਪੀ ਦੱਸ ਕੇ ਲੋਕਾਂ ਨਾਲ ਠੱਗੀ ਮਾਰ ਰਿਹਾ ਹੈ। ਉਸ ਨੇ ਕਈ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਸੀ।


ਇਸ ਉਤੇ ਪੁਲਿਸ ਨੇ ਰਮਨਦੀਪ ਨੂੰ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਉਸ ਦਾ ਪਛਾਣ ਪੱਤਰ ਵੀ ਮਿਲਿਆ ਹੈ। ਪੁਲਿਸ ਨੇ 16 ਫਰਵਰੀ ਤੱਕ ਰਿਮਾਂਡ ਹਾਸਲ ਕਰ ਲਿਆ ਹੈ। ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਐਸਐਸਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਇਸ ਮੁਲਜ਼ਮ ਨੇ ਫਸਾਇਆ ਹੈ ਤਾਂ ਉਹ ਆ ਕੇ ਪੁਲਿਸ ਨੂੰ ਸੂਚਿਤ ਕਰਨ।


ਇਹ ਵੀ ਪੜ੍ਹੋ : Punjab Kisan Andolan Live Update: ਮੀਟਿੰਗ ਮਗਰੋਂ ਕਿਸਾਨ ਉਲੀਕਣਗੇ ਅਗਲੀ ਰੂਪਰੇਖਾ, ਹੋਰ ਜਥੇਬੰਦੀਆਂ ਵੀ ਹਮਾਇਤ 'ਚ ਨਿੱਤਰੀਆਂ


ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਰਮਨਦੀਪ ਸਿੰਘ ਦੇ ਨਾਂ 'ਤੇ ਪੁਆਇੰਟ 32 ਅਸਲਾ ਲਾਇਸੈਂਸ ਹੈ। ਹੁਣ ਉਸਨੂੰ ਆਪਣਾ ਲਾਇਸੈਂਸ ਅਪਗ੍ਰੇਡ ਕਰਵਾਉਣਾ ਪਿਆ। ਜਿਸ ਦੀ ਪੁਲਿਸ ਵੈਰੀਫਿਕੇਸ਼ਨ ਕੀਤੀ ਗਈ ਸੀ। ਵੈਰੀਫਿਕੇਸ਼ਨ ਵਿੱਚ ਵੀ ਰਮਨਦੀਪ ਸਿੰਘ ਨੇ ਆਪਣੇ ਆਪ ਨੂੰ ਪੰਜਾਬ ਪੁਲਿਸ ਅਫਸਰ ਲਿਖਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ 'ਤੇ ਪੁਲਿਸ ਅਧਿਕਾਰੀ ਦੇ ਦਸਤਖਤ ਵੀ ਸਨ ਪਰ ਜਦੋਂ ਉਸ ਕੋਲੋਂ ਉਸ ਦਾ ਆਈਡੀ ਕਾਰਡ ਮੰਗਿਆ ਗਿਆ ਤਾਂ ਉਹ ਫੜਿਆ ਗਿਆ।


ਇਹ ਵੀ ਪੜ੍ਹੋ : Farmers Protest: ਕੇਂਦਰੀ ਮੰਤਰੀ ਅਰਜੁਨ ਮੁੰਡਾ ਦਾ ਵੱਡਾ ਬਿਆਨ- 'ਅਸੀਂ ਅਗਲੀ ਗੱਲਬਾਤ ਰਾਹੀਂ ਲੱਭਾਂਗੇ ਹੱਲ'