Khanna News: ਖੰਨਾ ਪੁਲਿਸ ਨੇ ਦੋ ਵਿਅਕਤੀ ਤਿੰਨ ਪਿਸਤੌਲਾਂ ਸਮੇਤ ਕਾਬੂ ਕੀਤੇ
Advertisement
Article Detail0/zeephh/zeephh2195339

Khanna News: ਖੰਨਾ ਪੁਲਿਸ ਨੇ ਦੋ ਵਿਅਕਤੀ ਤਿੰਨ ਪਿਸਤੌਲਾਂ ਸਮੇਤ ਕਾਬੂ ਕੀਤੇ

Khanna News: ਡੀਐਸਪੀ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ 3 ਅਪ੍ਰੈਲ ਨੂੰ ਥਾਣਾ ਸਦਰ ਦੀ ਪੁਲਿਸ ਨੇ ਹਰਪ੍ਰੀਤ ਸਿੰਘ ਵਾਸੀ ਪਿੰਡ ਬੱਲ (ਗੁਰਦਾਸਪੁਰ) ਨੂੰ ਕਾਬੂ ਕੀਤਾ ਸੀ। 

Khanna News: ਖੰਨਾ ਪੁਲਿਸ ਨੇ ਦੋ ਵਿਅਕਤੀ ਤਿੰਨ ਪਿਸਤੌਲਾਂ ਸਮੇਤ ਕਾਬੂ ਕੀਤੇ

 

Khanna Crime News: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਵਧਾਈ ਗਈ ਚੌਕਸੀ ਦੇ ਤਹਿਤ ਖੰਨਾ ਪੁਲਿਸ ਨੂੰ ਵੱਡਾ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ 2 ਵਿਅਕਤੀਆਂ ਨੂੰ ਨਜਾਇਜ ਅਸਲੇ ਸਮੇਤ ਕਾਬੂ ਕੀਤਾ ਹੈ। ਜਿਹਨਾਂ ਕੋਲੋਂ ਤਿੰਨ ਪਿਸਤੌਲ ਬਰਾਮਦ ਕੀਤੇ ਗਏ। ਇਨ੍ਹਾਂ ਖ਼ਿਲਾਫ਼ ਥਾਣਾ ਸਦਰ ਵਿੱਚ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ।

ਡੀਐਸਪੀ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ 3 ਅਪ੍ਰੈਲ ਨੂੰ ਥਾਣਾ ਸਦਰ ਦੀ ਪੁਲਿਸ ਨੇ ਹਰਪ੍ਰੀਤ ਸਿੰਘ ਵਾਸੀ ਪਿੰਡ ਬੱਲ (ਗੁਰਦਾਸਪੁਰ) ਨੂੰ ਕਾਬੂ ਕੀਤਾ ਸੀ। ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਦਾ ਧੰਦਾ ਕਰਨ ਵਾਲਾ ਹਰਪ੍ਰੀਤ ਲਿਬੜਾ ਵਿਖੇ ਬਲਦੇਵ ਢਾਬਾ ਨੇੜੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਆਇਆ ਸੀ। ਪੁਲਿਸ ਨੇ ਤੁਰੰਤ ਉਥੇ ਛਾਪਾ ਮਾਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉਸ ਦੇ ਕਬਜ਼ੇ ਵਿੱਚੋਂ ਇੱਕ ਪਿਸਟਲ ਅਤੇ ਇੱਕ ਦੇਸੀ ਪਿਸਤੌਲ ਬਰਾਮਦ ਹੋਇਆ ਸੀ।

ਪੁਲਿਸ ਵੱਲੋਂ ਪੁੱਛਗਿੱਛ ਤੋਂ ਪਤਾ ਲੱਗਾ ਕਿ ਹਰਪ੍ਰੀਤ ਸਿੰਘ ਨੇ ਪ੍ਰਭਜੋਤ ਸਿੰਘ ਨੂੰ ਨਾਜਾਇਜ਼ ਪਿਸਤੌਲ ਵੇਚਿਆ ਸੀ। ਉਨ੍ਹਾਂ ਦੱਸਿਆ ਕਿ ਪ੍ਰਭਜੋਤ ਸਿੰਘ ਨੂੰ 3 ਅਪਰੈਲ 2024 ਨੂੰ ਦਰਜ ਹੋਏ ਕੇਸ ਵਿੱਚ ਨਾਮਜ਼ਦ ਕੀਤਾ ਗਿਆ। ਜਿਸ ਮਗਰੋਂ ਸੀਆਈਏ ਸਟਾਫ ਦੀ ਟੀਮ ਨੇ ਬਟਾਲਾ ਰੋਡ ਅੰਮ੍ਰਿਤਸਰ ਵਿਖੇ ਰੇਡ ਕਰਕੇ ਉਸਨੂੰ ਗ੍ਰਿਫ਼ਤਾਰ ਕੀਤਾ। ਉਸ ਕੋਲੋਂ ਨਾਜਾਇਜ਼ ਪਿਸਤੌਲ ਵੀ ਬਰਾਮਦ ਹੋਇਆ । ਮੁੱਢਲੀ ਜਾਂਚ ਦੌਰਾਨ ਪ੍ਰਭਜੋਤ ਨੇ ਮੰਨਿਆ ਕਿ ਉਸਨੇ ਇਹ ਪਿਸਤੌਲ ਹਰਪ੍ਰੀਤ ਸਿੰਘ ਤੋਂ ਆਪਣੇ ਸ਼ੌਕ ਨੂੰ ਪੂਰਾ ਕਰਨ ਲਈ ਖਰੀਦਿਆ ਸੀ।

ਪੁਲਿਸ ਨੇ ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ। ਰਿਮਾਂਡ ਦੌਰਾਨ ਪੁਲਿਸ ਵੱਲੋਂ ਇਸ ਗੱਲ ਦੀ ਜਾਂਚ ਕੀਤੀ ਜਾਵੇਗੀ ਕਿ ਇਹ ਵਿਅਕਤੀ ਇਹ ਹਥਿਆਰ ਕਿੱਥੋਂ ਲੈਕੇ ਆਅ ਸਨ। ਇਸ ਦੇ ਨਾਲ ਪੰਜਾਬ ਤੋਂ ਬਾਹਰ ਬੈਠੇ ਨਜਾਇਜ਼ ਹਥਿਆਰ ਸਪਲਾਇਰ ਲੋਕਾਂ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ। ਹਰਪ੍ਰੀਤ ਸਿੰਘ ਨੇ ਪੰਜਾਬ ਵਿੱਚ ਕਿੱਥੇ-ਕਿੱਥੇ ਨਜਾਇਜ਼ ਹਥਿਆਰ ਵੇਚੇ ਹਨ, ਇਸ ਦਾ ਪਤਾ ਲਗਾਉਣ ਤੋਂ ਬਾਅਦ ਇਨ੍ਹਾਂ ਲੋਕਾਂ ਨੂੰ ਵੀ ਕਾਬੂ ਕੀਤਾ ਜਾਵੇਗਾ।

 

Trending news