Khanna News: ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਕਿਸਾਨਾਂ ਦੀ ਹੱਕ `ਚ ਗੱਲ ਕਰਦਿਆ ਕੇਂਦਰ ਸਰਕਾਰ `ਤੇ ਸਾਧਿਆ ਨਿਸ਼ਾਨਾ
Khanna News: ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਕਿਸਾਨਾਂ ਦੀਆਂ ਮੰਗਾਂ ਅਤੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਮਾਮਲੇ ਦੇ ਵਿੱਤਚ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।
Khanna News: ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਅੱਜ ਖੰਨਾ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।
ਉਨ੍ਹਾਂ ਕਿਹਾ ਕਿ ਪਹਿਲਾਂ ਨਰਿੰਦਰ ਮੋਦੀ ਤਿੰਨੋਂ ਕਿਸਾਨੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰਕੇ ਆਪਣੇ ਵਾਅਦਿਆਂ ਤੋਂ ਪਿੱਛੇ ਹਟ ਗਏ ਅਤੇ ਹੁਣ ਵੀ ਕਿਸਾਨੀ 'ਤੇ ਸਿਆਸਤ ਕੀਤੀ ਜਾ ਰਹੀ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੀ ਅਮਿਤ ਸ਼ਾਹ ਨਾਲ ਮੁਲਾਕਾਤ ਨੂੰ ਰਾਜਨੀਤਕ ਸਟੰਟ ਕਰਾਰ ਦਿੱਤਾ।
ਕੈਬਨਿਟ ਮੰਤਰੀ ਸੌਂਧ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਟੇਢੇ ਢੰਗ ਨਾਲ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਕਿਸਾਨ ਅੰਦੋਲਨ ਤੋਂ ਹਾਰ ਮੰਨਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਲਾਈਵ ਹੋ ਕੇ ਤਿੰਨੋਂ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ। ਫਿਰ ਕਿਸਾਨਾਂ ਦੀ ਮੰਗ 'ਤੇ ਉਨ੍ਹਾਂ ਨੂੰ ਸੰਸਦ 'ਚ ਰੱਦ ਕਰ ਦਿੱਤਾ ਗਿਆ। ਪਰ ਅੱਜ ਤੱਕ ਇਸ ਸਬੰਧੀ ਨੋਟੀਫਿਕੇਸ਼ਨ ਨੂੰ ਲਾਗੂ ਨਹੀਂ ਕੀਤਾ ਗਿਆ।
ਇਸ ਦੇ ਉਲਟ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਟੇਢੇ ਢੰਗ ਨਾਲ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਕਦੇ ਝੋਨੇ ਦੇ ਸੀਜ਼ਨ ਦੌਰਾਨ ਸਮੱਸਿਆਵਾਂ ਪੈਦਾ ਕੀਤੀਆਂ ਜਾਂਦੀਆਂ ਹਨ ਅਤੇ ਕਦੇ ਮੰਡੀਕਰਨ ਪ੍ਰਣਾਲੀ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਆਮ ਆਦਮੀ ਪਾਰਟੀ ਪੰਜਾਬ ਵਿੱਚ ਅਜਿਹਾ ਕਦੇ ਵੀ ਨਹੀਂ ਹੋਣ ਦੇਵੇਗੀ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅੱਜ ਹੋਈ ਮੁਲਾਕਾਤ 'ਤੇ ਕੈਬਨਿਟ ਮੰਤਰੀ ਸੌਂਧ ਨੇ ਕਿਹਾ ਕਿ ਕੈਪਟਨ ਦਾ ਦੌਰ ਖਤਮ ਹੋ ਗਿਆ ਹੈ। ਸੱਪ ਨਿਕਲਣ ਤੋਂ ਬਾਅਦ ਹੁਣ ਕੈਪਟਨ ਲਾਠੀਆਂ ਨਾਲ ਕੁੱਟ ਰਹੇ ਹਨ।