Khanna News(Dharmindr Singh): ਖੰਨਾ 'ਚ ਇਕ ਸਰਕਾਰੀ ਅਧਿਆਪਕ ਵੱਲੋਂ ਵਿਸ਼ਵ ਬੈਂਕ 'ਚ ਨੌਕਰੀ ਦਿਵਾਉਣ ਦੇ ਨਾਂਅ 'ਤੇ 4 ਲੋਕਾਂ ਤੋਂ ਕਰੀਬ 1 ਕਰੋੜ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਹਿਲਾ ਅਧਿਆਪਕ ਵੱਲੋਂ ਲੁੱਟ ਦਾ ਸ਼ਿਕਾਰ ਹੋਏ ਲੋਕਾਂ ਨੇ ਸਰਕਾਰੀ ਸਕੂਲ ਦੇ ਬਾਹਰ ਧਰਨਾ ਦਿੱਤਾ, ਜਿੱਥੇ ਅਧਿਆਪਕ ਡਿਊਟੀ 'ਤੇ ਸੀ। ਲੋਕਾਂ ਦੇ ਵੱਲੋਂ ਇਨਸਾਫ਼ ਦੀ ਮੰਗ ਕਰਦੇ ਹੋਏ ਅਧਿਆਪਕ ਦੇ ਖਿਲਾਫ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਗਈ।


COMMERCIAL BREAK
SCROLL TO CONTINUE READING

ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਵਿਸ਼ਵ ਬੈਂਕ ਵਿੱਚ ਨੌਕਰੀ ਦਿਵਾਉਣ ਦੇ ਨਾਂ ’ਤੇ ਉਨ੍ਹਾਂ ਨਾਲ ਠੱਗੀ ਮਾਰੀ ਗਈ ਹੈ। ਪੈਸੇ ਵਾਪਸ ਮੰਗਣ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। ਜੇਕਰ ਜਲਦੀ ਇਨਸਾਫ਼ ਨਾ ਦਿੱਤਾ ਗਿਆ ਤਾਂ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਡੀਜੀਪੀ ਗੌਰਵ ਯਾਦਵ ਤੋਂ ਇਨਸਾਫ਼ ਦੀ ਮੰਗ ਕੀਤੀ ਜਾਵੇਗੀ।


ਪੀੜਤਾਂ ਨੇ ਦੱਸਿਆ ਕਿ ਉਨ੍ਹਾਂ ਨਾਲ ਠੱਗੀ ਮਾਰਨ ਦੇ ਨਾਲ-ਨਾਲ ਅਧਿਆਪਕ ਨੇ ਵਿਸ਼ਵ ਬੈਂਕ ਦਾ ਜਾਅਲੀ ਸ਼ਨਾਖਤੀ ਕਾਰਡ ਵੀ ਤਿਆਰ ਕੀਤਾ, ਜਿਸ ਨਾਲ ਉਨ੍ਹਾਂ ਦਾ ਵਿਸ਼ਵਾਸ਼ ਬਣਾਉਣ ਵਿੱਚ ਮਦਦ ਮਿਲੀ। ਇਸ ਤੋਂ ਇਲਾਵਾ ਅਧਿਆਪਕ ਨੇ ਆਪਣੇ ਦਿੱਲੀ ਅਤੇ ਖੰਨਾ ਦੇ ਘਰਾਂ ਵਿੱਚ ਵੀ ਕਈ ਮੀਟਿੰਗਾਂ ਕੀਤੀਆਂ। ਉਸ ਨੂੰ ਨਿੱਜੀ ਤੌਰ 'ਤੇ ਹਵਾਈ ਟਿਕਟ ਦਿੱਤੀ ਗਈ ਅਤੇ ਚੇਨਈ ਦੇ ਇੱਕ ਹੋਟਲ ਵਿੱਚ ਬੁਲਾਇਆ ਗਿਆ ਅਤੇ ਸਿਖਲਾਈ ਲੈਣ ਲਈ ਕਿਹਾ ਗਿਆ। ਜਦੋਂ ਉਸ ਨੇ ਪਛਾਣ ਪੱਤਰ ਦੀ ਜਾਂਚ ਕੀਤੀ ਤਾਂ ਇਹ ਜਾਅਲੀ ਪਾਇਆ ਗਿਆ। ਜਦੋਂ ਪੈਸੇ ਵਾਪਸ ਮੰਗੇ ਤਾਂ ਅਧਿਆਪਕ ਨੇ ਫੋਨ ਕਰਕੇ ਪੈਸੇ ਵਾਪਸ ਕਰਨ ਦਾ ਭਰੋਸਾ ਦਿੱਤਾ। ਜਿਸ ਦੀ ਰਿਕਾਰਡਿੰਗ ਵੀ ਉਪਲਬਧ ਹੈ। ਹੁਣ ਜਦੋਂ ਉਨ੍ਹਾਂ ਕੋਲੋਂ ਪੈਸੇ ਮੰਗੇ ਜਾਂਦੇ ਹਨ ਤਾਂ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾਂਦੀਆਂ ਹਨ।


ਦੂਜੇ ਪਾਸੇ ਇਸ ਮਾਮਲੇ ਸਬੰਧੀ ਸ਼ਿਕਾਇਤ ਦੀ ਜਾਂਚ ਕਰ ਰਹੇ ਡੀਐਸਪੀ ਸੁੱਖ ਅੰਮ੍ਰਿਤ ਸਿੰਘ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਕੋਈ ਖੁਲਾਸਾ ਕੀਤਾ ਜਾ ਸਕੇਗਾ।