Khanna News: ਸ਼ਹੀਦੀ ਦਿਹਾੜੇ ਮੌਕੇ ਫ਼ਤਿਹਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੀ ਸੰਗਤ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਟਰੈਕਟਰ ਟਰਾਲੀ ਦੀ ਟਰਾਲੇ ਨਾਲ ਟੱਕਰ ਹੋ ਗਈ। ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਹਿਚਾਣ ਅਵਤਾਰ ਸਿੰਘ ਉਰਫ ਤਾਰੂ (32 ਸਾਲ) ਅਤੇ ਸੁਰਿੰਦਰ ਸਿੰਘ (15) ਵਜੋਂ ਹੋਈ ਹੈ। ਮ੍ਰਿਤਕ ਹਲਕਾ ਖੇਮਕਰਨ ਦੇ ਪਿੰਡ ਭਗਵਾਨਪੁਰਾ ਦੇ ਰਹਿਣ ਵਾਲੇ ਸਨ। ਹਾਦਸੇ ਚ 10 ਤੋਂ ਵੱਧ ਸ਼ਰਧਾਲੂ ਜਖਮੀ ਹੋਏ। ਹਾਦਸਾ ਖੰਨਾ ਦੇ ਪਿੰਡ ਭਾਦਲਾ ਨੇੜੇ ਵਾਪਰਿਆ। ਮੰਡੀ ਗੋਬਿੰਦਗੜ੍ਹ ਥਾਣਾ ਪੁਲਸ ਜਾਂਚ ਕਰ ਰਹੀ ਹੈ। 


COMMERCIAL BREAK
SCROLL TO CONTINUE READING

ਦੂਜੇ ਹਾਦਸੇ ਵਿੱਚ ਬੀਤੀ ਰਾਤ ਸ਼ਾਹਕੋਟ ਤੋਂ ਸ਼੍ਰੀ ਫ਼ਤਿਹਗੜ੍ਹ ਸਾਹਿਬ ਜੋੜ ਮੇਲ ਨੂੰ ਜਾ ਰਹੀ ਸ਼ਰਧਾਲੂਆਂ ਦੀ ਟਰੈਕਟਰ ਟਰਾਲੀ ਖੰਨਾ ਬੱਸ ਸਟੈਂਡ ਦੇ ਅੱਗੇ ਪੁਲ 'ਤੇ ਸੰਤੁਲਨ ਵਿਗੜਨ ਕਾਰਨ ਪਲਟ ਗਈ। ਸੰਤੁਲਨ ਗੁਆਉਣ ਤੋਂ ਬਾਅਦ ਟਰੈਕਟਰ ਸੜਕ 'ਤੇ ਪਲਟ ਗਿਆ ਅਤੇ ਸਾਈਡ 'ਤੇ ਲੱਗੀ ਲੋਹੇ ਦੀ ਗਰਿੱਲ ਨਾਲ ਟਕਰਾ ਗਿਆ। ਟਰੈਕਟਰ ਦੀ ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੈਕਟਰ ਵਿਚਕਾਰੋਂ ਟੁੱਟ ਗਿਆ। ਇਸ ਟਰੈਕਟਰ ਅਤੇ ਟਰਾਲੀ 'ਤੇ 25 ਤੋਂ 30 ਦੇ ਕਰੀਬ ਸ਼ਰਧਾਲੂ ਸਵਾਰ ਸਨ, ਜਿਨ੍ਹਾਂ 'ਚੋਂ ਇਕ ਜ਼ਖਮੀ ਹੋ ਗਿਆ, ਜਦਕਿ ਬਾਕੀ ਬਚ ਗਏ। ਹਾਦਸੇ ਤੋਂ ਬਾਅਦ ਜੀਟੀ ਰੋਡ ’ਤੇ ਫਲਾਈਓਵਰ ’ਤੇ ਜਾਮ ਲੱਗ ਗਿਆ। ਕਾਫੀ ਮੁਸ਼ੱਕਤ ਤੋਂ ਬਾਅਦ ਟ੍ਰੈਫਿਕ ਪੁਲਿਸ ਨੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾ ਕੇ ਆਵਾਜਾਈ ਨੂੰ ਸੁਚਾਰੂ ਕਰਵਾਇਆ।