Khanna News:  ਖੰਨਾ ਦੇ ਪਿੰਡ ਸਲੌਦੀ ਦੇ ਨੌਜਵਾਨ ਦੀ ਇਟਲੀ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਪਰਮਵੀਰ ਸਿੰਘ (24) ਪੁੱਤਰ ਮੇਜਰ ਸਿੰਘ ਪਿੰਡ ਸਲੌਦੀ ਡੇਢ ਮਹੀਨਾ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਇਟਲੀ ਗਿਆ ਸੀ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : Khanna News: ਖੰਨਾ ਦੀ ਅਨਾਜ ਮੰਡੀ 'ਚ ਮਜ਼ਦੂਰਾਂ ਨੇ ਸ਼ੁਰੂ ਕੀਤੀ ਹੜਤਾਲ; ਅਜੇ ਤੱਕ ਝੋਨੇ ਦੀ ਖ਼ਰੀਦ ਨਹੀਂ ਹੋਈ ਸ਼ੁਰੂ


ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਪਰਮਵੀਰ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੀ ਡਿਊਟੀ ਉਤੇ ਜਾ ਰਿਹਾ ਸੀ। ਜਦੋਂ ਉਹ ਆਪਣੇ ਤਿੰਨ ਹੋਰ ਦੋਸਤਾਂ ਨਾਲ  ਸਾਈਕਲ ਉਤੇ ਸੜਕ ਪਾਰ ਕਰ ਰਿਹਾ ਸੀ ਕਿ ਅਚਾਨਕ ਇੱਕ ਤੇਜ਼ ਰਫਤਾਰ ਗੱਡੀ ਨੇ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਜਿਸ ਦੀ ਮੌਕੇ ਉਤੇ ਹੀ ਮੌਤ ਹੋ ਗਈ। ਪਰਿਵਾਰ ਵਾਲਿਆਂ ਨੇ ਲਾਸ਼ ਨੂੰ ਭਾਰਤ ਲਿਆਉਣ ਲਈ ਸਰਕਾਰ ਤੋਂ ਮਦਦ ਦੀ ਮੰਗ ਕੀਤੀ।


ਦੂਜੇ ਪਾਸੇ ਅਮਰੀਕਾ ਦੇ ਕੈਲੀਫੋਰਨੀਆ 'ਚ ਇਕ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦਾ 18 ਅਕਤੂਬਰ ਨੂੰ ਵਿਆਹ ਹੋਣਾ ਸੀ, ਜਿਸ ਲਈ ਪਰਿਵਾਰ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਮ੍ਰਿਤਕ ਦੇ ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੇ ਲੜਕੇ ਦਾ ਕਤਲ ਕੀਤਾ ਗਿਆ ਹੈ ਪਰ ਅਮਰੀਕੀ ਪੁਲਿਸ ਨੇ ਪਰਿਵਾਰ ਨੂੰ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ।


ਮ੍ਰਿਤਕ ਨੌਜਵਾਨ ਦੀ ਪਛਾਣ 32 ਸਾਲਾ ਗੁਰਜੀਤ ਸਿੰਘ ਵਾਸੀ ਕਪੂਰਥਲਾ ਵਜੋਂ ਹੋਈ ਹੈ। ਮ੍ਰਿਤਕ ਵੀ ਪੰਜਾਬ ਪਰਤਣ ਵਾਲਾ ਸੀ। ਜਿਸ ਲਈ ਉਸ ਨੇ ਆਪਣਾ ਸਮਾਨ ਪੈਕ ਕਰ ਲਿਆ ਸੀ ਅਤੇ ਪੰਜਾਬ ਲਈ ਫਲਾਈਟ 'ਚ ਸਵਾਰ ਹੋਣ ਦੀ ਤਿਆਰੀ ਕਰ ਰਿਹਾ ਸੀ। ਪਰ ਫਲਾਈਟ ਵਿੱਚ ਸਵਾਰ ਹੋਣ ਤੋਂ ਪਹਿਲਾਂ ਉਹ ਆਪਣੇ ਦੋਸਤ ਨਾਲ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਿਆ ਸੀ। ਗੁਰਜੀਤ ਦੀ ਲਾਸ਼ ਕੈਲੀਫੋਰਨੀਆ ਦੇ ਇੱਕ ਪੁਲ ਦੇ ਹੇਠਾਂ ਤੋਂ ਬਰਾਮਦ ਹੋਈ ਹੈ।


ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਿਸ਼ਤੇਦਾਰ ਨੇ ਦੱਸਿਆ ਕਿ ਉਸ ਦਾ ਭਤੀਜਾ ਗੁਰਜੀਤ ਸਿੰਘ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਰਹਿੰਦਾ ਸੀ ਅਤੇ 6 ਮਹੀਨੇ ਪਹਿਲਾਂ ਹੀ ਪੰਜਾਬ ਤੋਂ ਚਲਾ ਗਿਆ ਸੀ ਅਤੇ ਹੁਣ ਉਸ ਦਾ ਵਿਆਹ ਹੋਣ ਕਾਰਨ ਉਸ ਨੂੰ ਪੰਜਾਬ ਆਉਣਾ ਪਿਆ। ਮ੍ਰਿਤਕ ਦੇ ਚਾਚਾ ਹਰਜਿੰਦਰ ਨੇ ਦੱਸਿਆ ਕਿ ਘਰ ਵਿੱਚ ਉਸ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ।


 


ਇਹ ਵੀ ਪੜ੍ਹੋ : Sarwan Pandher: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਬਿਆਨ 'ਤੇ ਸਰਵਣ ਪੰਧੇਰ ਦਾ ਪਲਟਵਾਰ; ਕਿਹਾ ਜੇ ਤੁਹਾਡੇ ਜੀਪ ਥੱਲੇ...