Khedan Halqa Sunam diyan: ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਦੇ ਸਵਰਗਵਾਸੀ ਪਿਤਾ ਅਤੇ ਸਾਬਕਾ ਮੰਤਰੀ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ’ਚ ਹਲਕਾ ਸੁਨਾਮ ’ਚ ਕਰਵਾਈਆਂ ਜਾ ਰਹੀਆਂ ਖੇਡਾਂ ਦਾ ਪੋਸਟਰ ਅੱਜ ਜਾਰੀ ਕੀਤਾ ਗਿਆ। 


COMMERCIAL BREAK
SCROLL TO CONTINUE READING


ਇਸ ਪੋਸਟਰ ਨੂੰ CM ਰਿਹਾਇਸ਼ ’ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਮਨ ਅਰੋੜਾ ਵਲੋਂ ਸਾਂਝੇ ਤੌਰ ’ਤੇ ਜਾਰੀ ਕੀਤਾ ਗਿਆ। ਪੋਸਟਰ ਰਿਲੀਜ਼ ਕਰਨ ਉਪਰੰਤ ਮੰਤਰੀ ਅਰੋੜਾ ਨੇ ਦੱਸਿਆ ਕਿ ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਸਪਾਂਸਰ ‘ਖੇਡਾਂ ਹਲਕਾ ਸੁਨਾਮ ਦੀਆਂ’ ਟੂਰਨਾਮੈਂਟ ਸ਼ਹੀਦ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ, ਲੌਂਗੋਵਾਲ ਵਿਖੇ 4 ਫਰਵਰੀ ਤੋਂ 5 ਫਰਵਰੀ, 2023 ਤੱਕ ਕਰਵਾਇਆ ਜਾਵੇਗਾ।  



 



‘ਖੇਡਾਂ ਹਲਕਾ ਸੁਨਾਮ ਦੀਆਂ’ ਬਾਰੇ ਜਾਣਕਾਰੀ ਸਾਂਝੀ ਕਰਦਿਆ ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਜੋ ਕਿ ਖੇਡ ਪ੍ਰੇਮੀ ਹੋਣ ਦੇ ਨਾਲ ਨਾਲ ਵਾਲੀਬਾਲ ਸ਼ੂਟਿੰਗ ਦੇ ਖ਼ੁਦ ਵੀ ਚੰਗੇ ਖਿਡਾਰੀ ਹਨ। ਜਿਸ ਕਾਰਨ ਖੇਡਾਂ ਨੂੰ ਜ਼ਮੀਨੀ ਪੱਧਰ ਉਤੇ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਤਹਿਤ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਤ ਕਰਨ ਲਈ ਇਸ ਟੂਰਨਾਮੈਂਟ ਵਿੱਚ ਵਾਲੀਬਾਲ ਸ਼ੂਟਿੰਗ, ਵਾਲੀਬਾਲ ਸਮੈਸ਼ਿੰਗ ਅਤੇ ਰੱਸਾਕਸ਼ੀ ਦੇ ਮੁਕਾਬਲੇ ਕਰਵਾਏ ਜਾਣਗੇ। 



ਇੱਥੇ ਦੱਸਣਾ ਲਾਜ਼ਮੀ ਹੋਵੇਗਾ ਕਿ ਮਾਨ ਸਰਕਾਰ ਵੱਲੋਂ ਹਾਲ ਹੀ ਵਿੱਚ 'ਖੇਡਾਂ ਵਤਨ ਪੰਜਾਬ ਦੀਆਂ' ਕਰਵਾਈਆਂ ਗਈਆਂ ਸਨ। ਜੋ ਤਿੰਨ ਮਹੀਨੇ ਚੱਲੀਆਂ ਸਨ, ਤਾਂ ਜੋ ਨੌਜਵਾਨਾਂ ਵਿੱਚ ਛੁਪੇ ਖੇਡ ਹੁਨਰ ਨੂੰ ਪਛਾਣ ਅਤੇ ਤਰਾਸ਼ ਕੇ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕੀਤੇ ਜਾ ਸਕਣ।



ਕੈਬਨਿਟ ਮੰਤਰੀ ਅਰੋੜਾ ਨੇ ਦੱਸਿਆ ਕਿ ਟੂਰਨਾਮੈਂਟ ਵਿੱਚ ਪਹਿਲੇ ਤਿੰਨ ਸਥਾਨਾਂ ਉਤੇ ਆਉਣ ਵਾਲੀਆਂ ਟੀਮਾਂ ਨੂੰ ਨਕਦ ਇਨਾਮ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਜਾਵੇਗਾ।



ਇਸ ਤੋਂ ਇਲਾਵਾ ਟੂਰਨਾਮੈਂਟ ਵਿੱਚ ਪਦਮ ਸ੍ਰੀ ਹੈਵੀਵੇਟ ਇੰਟਰਨੈਸ਼ਨਲ ਮੁੱਕੇਬਾਜ਼ ਕੌਰ ਸਿੰਘ (ਏਸ਼ੀਅਨ ਖੇਡਾਂ ਦੇ ਸੋਨ ਤਗ਼ਮਾ ਜੇਤੂ) ਅਤੇ ਪਦਮ ਸ੍ਰੀ ਅਥਲੀਟ ਸੁਨੀਤਾ ਰਾਣੀ (ਏਸ਼ੀਅਨ ਖੇਡਾਂ ਵਿੱਚੋ ਸੋਨ ਤਗ਼ਮਾ ਜੇਤੂ) ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਇਸ ਦੌਰਾਨ ਉਨ੍ਹਾਂ ਅਪੀਲ ਕੀਤੀ ਕਿ ਟੀਮਾਂ ਦੀ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 20 ਜਨਵਰੀ, 2023 ਹੈ, ਜੋ ਵੀ ਖਿਡਾਰੀ ਭਾਗ ਲੈਣਾ ਚਾਹੁੰਦਾ ਹੈ ਉਹ 20 ਜਨਵਰੀ ਤੋਂ ਪਹਿਲਾਂ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ।  


ਇਹ ਵੀ ਪੜ੍ਹੋ: ਪਹਿਲੇ 8 ਮਹੀਨਿਆਂ ਦੌਰਾਨ GST ਤੋਂ ਇਕੱਤਰ ਮਾਲੀਏ ’ਚ 24.5 ਫ਼ੀਸਦ ਦਾ ਵਾਧਾ: ਵਿੱਤ ਮੰਤਰੀ