Khedan Vatan Punjab Diyan: ਉਦਘਾਟਨੀ ਸਮਾਰੋਹ ਸ਼ਾਮ 4 ਵਜੇ ਤੋਂ ਖੇਡ ਸਟੇਡੀਅਮ ਵਿਖੇ ਹੋਵੇਗਾ। ਇਸ ਦੌਰਾਨ ਭਗਵੰਤ ਮਾਨ ਵਾਲੀਬਾਲ ਦਾ ਮੈਚ ਵੀ ਖੇਡਣਗੇ। ਅੱਜ ‘ਖੇਡਾ ਵਤਨ ਪੰਜਾਬ ਦੀਆ’ ਵਿੱਚ ਪਹਿਲੀ ਵਾਰ ਪੰਜਾਬ ਦੀਆਂ ਖੇਡਾਂ ਵਿੱਚ ਸ਼ਾਮਲ ਰਗਬੀ ਖੇਡ ਵੀ ਖਿੱਚ ਦਾ ਕੇਂਦਰ ਰਹੇਗੀ।
Trending Photos
Khedan Vatan Punjab Diyan: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant mann)ਅੱਜ ਬਠਿੰਡਾ 'ਚ 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-2 ਦਾ ਉਦਘਾਟਨ ਕਰਨਗੇ। ਉਦਘਾਟਨੀ ਸਮਾਰੋਹ ਸ਼ਾਮ 4 ਵਜੇ ਤੋਂ ਖੇਡ ਸਟੇਡੀਅਮ ਵਿਖੇ ਹੋਵੇਗਾ। ਇਸ ਦੌਰਾਨ ਭਗਵੰਤ ਮਾਨ ਵਾਲੀਬਾਲ ਦਾ ਮੈਚ ਵੀ ਖੇਡਣਗੇ। ਅੱਜ ‘ਖੇਡਾ ਵਤਨ ਪੰਜਾਬ ਦੀਆ’ ਵਿੱਚ ਪਹਿਲੀ ਵਾਰ ਪੰਜਾਬ ਦੀਆਂ ਖੇਡਾਂ ਵਿੱਚ ਸ਼ਾਮਲ ਰਗਬੀ ਖੇਡ ਵੀ ਖਿੱਚ ਦਾ ਕੇਂਦਰ ਰਹੇਗੀ।
ਇਸ ਤੋਂ ਇਲਾਵਾ ਵਾਲੀਬਾਲ ਅਤੇ ਰੱਸਾਕਸ਼ੀ ਦੇ ਪ੍ਰਦਰਸ਼ਨੀ ਮੈਚ ਖਿੱਚ ਦਾ ਕੇਂਦਰ ਹੋਣਗੇ। ਇਸ ਤੋਂ ਇਲਾਵਾ ਫਿਲਮ ਅਭਿਨੇਤਾ ਅਤੇ ਸਾਬਕਾ ਰਗਬੀ ਖਿਡਾਰੀ ਰਾਹੁਲ ਬੋਸ ਵੀ ਪ੍ਰਦਰਸ਼ਨ ਕਰਨਗੇ।
ਇਹ ਵੀ ਪੜ੍ਹੋ: Yaariyan 2: ਸਿੱਖ ਸੰਗਠਨ ਨੇ 'ਯਾਰੀਆਂ 2' 'ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਲਗਾਇਆ ਦੋਸ਼, ਨਿਰਦੇਸ਼ਕ ਨੇ ਦਿੱਤਾ ਸਪੱਸ਼ਟੀਕਰਨ
ਉਦਘਾਟਨੀ ਸਮਾਰੋਹ ਸ਼ੁਰੂ ਹੋਣ ਤੋਂ ਪਹਿਲਾਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰਨ ਤੋਂ ਬਾਅਦ ਖੇਡ ਮਸ਼ਾਲ ਬਠਿੰਡਾ ਲਿਆਂਦੀ ਜਾਵੇਗੀ, ਜਿਸ ਨੂੰ ਅੰਤਰਰਾਸ਼ਟਰੀ ਖਿਡਾਰੀ ਰੋਸ਼ਨ ਕਰਨਗੇ। ਮਾਰਚ ਪਾਸਟ ਵਿੱਚ ਸਾਰੇ ਜ਼ਿਲ੍ਹਿਆਂ ਦੇ ਖਿਡਾਰੀ ਭਾਗ ਲੈਣਗੇ ਅਤੇ ਖੇਡ ਭਾਵਨਾ ਨਾਲ ਖੇਡਣ ਦੀ ਸਹੁੰ ਚੁੱਕਣਗੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੋਮਵਾਰ ਨੂੰ ਹੀ ਫਾਈਨਲ ਰਿਹਰਸਲ ਸਮੇਤ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਇਹ ਵੀ ਪੜ੍ਹੋ: Punjabi Youth Death In Canada: 3 ਅਗਸਤ ਨੂੰ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਹੋਈ ਮੌਤ
ਸੱਭਿਆਚਾਰਕ ਪ੍ਰੋਗਰਾਮ ਦੌਰਾਨ ਲੋਕ ਗਾਇਕ ਕੁਲਵਿੰਦਰ ਬਿੱਲਾ, ਹਰਜੀਤ ਹਰਮਨ, ਯਾਸਿਰ ਹੁਸੈਨ, ਦਰਸ਼ਨਜੀਤ ਆਪਣੀ ਪੇਸ਼ਕਾਰੀ ਕਰਨਗੇ। ਇਸ ਤੋਂ ਇਲਾਵਾ ਗਤਕਾ, ਗਿੱਧਾ, ਭੰਗੜਾ, ਜਿਮਨਾਸਟਿਕ ਅਤੇ ਪੀ.ਟੀ.ਸ਼ੋਅ ਹੋਵੇਗਾ। ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਕਈ ਸਾਬਕਾ ਖਿਡਾਰੀ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੇਡਾਂ ਦਾ ਰਸਮੀ ਐਲਾਨ ਕਰਨ ਤੋਂ ਬਾਅਦ ਖੇਡਾਂ ਸ਼ੁਰੂ ਹੋ ਜਾਣਗੀਆਂ।
ਵੱਖ-ਵੱਖ ਉਮਰ ਵਰਗਾਂ ਵਿੱਚ ਬਲਾਕ ਤੋਂ ਲੈ ਕੇ ਰਾਜ ਪੱਧਰ ਤੱਕ 35 ਖੇਡ ਮੁਕਾਬਲੇ ਕਰਵਾਏ ਜਾਣਗੇ। ਰਾਜ ਪੱਧਰੀ ਜੇਤੂਆਂ ਨੂੰ ਕੁੱਲ 7 ਕਰੋੜ ਰੁਪਏ ਦਿੱਤੇ ਜਾਣਗੇ। ਦਰਅਸਲ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-1 ਦੀ ਸਫਲਤਾ ਤੋਂ ਬਾਅਦ ਪੰਜਾਬ ਸਰਕਾਰ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ।