Khemkaran Mamla News: HC ਨੇ ਮਹਿਲਾ ਨੂੰ ਨਗਨ ਘੁੰਮਾਉਣ ਦੇ ਮਾਮਲੇ `ਚ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ
Khemkaran Mamla News: ਹਾਈ ਕੋਰਟ ਨੇ ਹੁਣ ਤੱਕ ਕੀਤੀ ਗਈ ਕਾਰਵਾਈ ਦੀ ਸਟੇਟਸ ਰਿਪੋਰਟ ਮਾਮਲੇ ਦੀ ਅਗਲੀ ਸੁਣਵਾਈ ਲਈ 30 ਅਪ੍ਰੈਲ ਨੂੰ ਪੇਸ਼ ਕਰਨ ਦੇ ਆਦੇਸ਼ ਦਿੱਤੇ ਹਨ।
Khemkaran Mamla News: ਪੰਜਾਬ ਹਰਿਆਣਾ ਹਾਈ ਕੋਰਟ ਨੇ ਵਲਟੋਹਾ ਵਿਚ ਇੱਕ ਔਰਤ ਨੂੰ ਨਗਨ ਅਵਸਥਾ ਵਿਚ ਘੁੰਮਾਉਣ ਦੇ ਮਾਮਲੇ 'ਤੇ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ ਹੈ। ਹਾਈ ਕੋਰਟ ਨੇ ਕਿਹਾ ਕਿ ਇਹ ਘਿਨਾਉਣੀ ਘਟਨਾ ਹੈ, ਇਸ 'ਤੇ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਹਾਲਾਂਕਿ, ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਇਸ ਮਾਮਲੇ ਵਿਚ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਹੁਣ ਤੱਕ ਸਾਰੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਜਿਸ ਮੋਬਾਈਲ ਫੋਨ ਤੋਂ ਇਹ ਸਾਰੀ ਵੀਡੀਓ ਬਣਾਈ ਗਈ ਸੀ, ਉਸ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਦੇ ਬਾਵਜੂਦ ਹਾਈ ਕੋਰਟ ਨੇ ਹੁਣ ਤੱਕ ਕੀਤੀ ਗਈ ਕਾਰਵਾਈ ਦੀ ਸਟੇਟਸ ਰਿਪੋਰਟ ਮਾਮਲੇ ਦੀ ਅਗਲੀ ਸੁਣਵਾਈ ਲਈ 30 ਅਪ੍ਰੈਲ ਨੂੰ ਪੇਸ਼ ਕਰਨ ਦੇ ਆਦੇਸ਼ ਦਿੱਤੇ ਹਨ। ਹਾਈ ਕੋਰਟ ਨੇ ਕਿਹਾ ਕਿ ਇਹ ਬਹੁਤ ਹੀ ਘਿਨਾਉਣਾ ਕੰਮ ਹੈ, ਅਜਿਹੀਆਂ ਘਟਨਾਵਾਂ ਨੂੰ ਰੋਕਣ ਦੀ ਜ਼ਰੂਰਤ ਹੈ ਅਤੇ ਅਜਿਹੀ ਮਾਨਸਿਕਤਾ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ: Congress Meeting: ਕਾਂਗਰਸ ਜਲਦ ਜਾਰੀ ਕਰੇਗੀ ਉਮੀਦਵਾਰਾਂ ਦੀ ਸੂਚੀ
ਪੂਰਾ ਮਾਮਲਾ ਕੀ ਹੈ?
ਪਿੰਡ ਵਲਟੋਹਾ ਦੀ ਰਹਿਣ ਵਾਲੀ ਔਰਤ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੋਸ਼ ਲਾਇਆ ਕਿ ਉਸ ਦੇ ਲੜਕੇ ਨੇ ਗੁਆਂਢ ਰਹਿੰਦੀ ਲੜਕੀ ਨਾਲ ਕਰੀਬ ਇਕ ਮਹੀਨਾ ਪਹਿਲਾਂ ਵਿਆਹ ਕਰਵਾ ਲਿਆ ਸੀ। ਇਸ ਦੀ ਰੰਜਿਸ਼ ਦੇ ਚੱਲਦਿਆਂ 31 ਮਾਰਚ ਦੀ ਸ਼ਾਮ ਲੜਕੀ ਦੇ ਭਰਾ 'ਤੇ ਮਾਂ ਤੋਂ ਇਲਾਵਾ ਦੋ ਅਣਪਛਾਤੇ ਵਿਅਕਤੀ ਉਨ੍ਹਾਂ ਦੇ ਘਰ ਦੇ ਬਾਹਰ ਆ ਕੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਉਹ ਘਰੋਂ ਬਾਹਰ ਆਈ ਤਾਂ ਉਕਤ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕਰਨ ਤੋਂ ਇਲਾਵਾ ਉਸ ਦੇ ਕੱਪੜੇ ਪਾੜ ਕੇ ਉਸ ਨੂੰ ਨਿਰਵਸਤਰ ਕਰ ਦਿੱਤਾ ਸੀ। ਅਤੇ ਉਸ ਦੀ ਵੀਡੀਓ ਬਣਾਕੇ ਸੋਸ਼ਲ ਮੀਡੀਆ ਉੱਤੇ ਪੋਸਟ ਕਰ ਦਿੱਤਾ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਸ਼ਾਮਿਲ 5 ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ।
ਇਹ ਵੀ ਪੜ੍ਹੋ: Doraha News: ਕਮਿਊਨਿਟੀ ਹਾਲ ਨੂੰ ਕਿਰਾਏ 'ਤੇ ਦੇਣ ਦਾ ਮਾਮਲਾ, HC ਨੇ FIR ਦਰਜ ਕਰਨ ਦੇ ਹੁਕਮ ਦਿੱਤੇ