Kiratpur News: ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ
Advertisement
Article Detail0/zeephh/zeephh2462923

Kiratpur News: ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ

Kiratpur News: ਸਫਾਈ ਸੇਵਕ ਯੂਨੀਅਨ ਪੰਜਾਬ ਦੇ ਆਗੂਆਂ ਵੱਲੋਂ ਵਾਰ-ਵਾਰ ਪੰਜਾਬ ਦੇ ਮੁੱਖ ਮੰਤਰੀ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਮੁੱਖ ਮੰਤਰੀ ਪੰਜਾਬ ਵੱਲੋਂ ਮੀਟਿੰਗ ਦਾ ਸਮਾਂ ਦੇਣ ਤੋਂ ਬਾਅਦ ਵੀ ਮੀਟਿੰਗ ਨਹੀਂ ਕੀਤੀ ਜਾ ਰਹੀ।

Kiratpur News: ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ

Kiratpur News (ਬਿਮਲ ਕੁਮਾਰ): ਨਗਰ ਪੰਚਾਇਤ ਕੀਰਤਪੁਰ ਸਾਹਿਬ ਵਿਖੇ ਸਫਾਈ ਸੇਵਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਪੰਚਾਇਤ ਦਫਤਰ ਦੇ ਮੁੱਖ ਗੇਟ ਅੱਗੇ ਇੱਕ ਰੋਸ ਧਰਨਾ ਦਿੱਤਾ ਗਿਆ ਅਤੇ ਇਸ ਦੌਰਾਨ ਉਹਨਾਂ ਵੱਲੋਂ ਪੰਜਾਬ ਸਰਕਾਰ ਦਾ ਘੜਾ ਵੀ ਭੰਨ੍ਹਿਆ ਗਿਆ। ਕਰਮਚਾਰੀਆਂ ਦਾ ਇਲਜ਼ਾਮ ਹੈ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਾਨੂੰ ਭੋਰਸਾ ਦਿੱਤਾ ਸੀ ਕਿ ਉਨ੍ਹਾਂ ਨੂੰ ਜਲਦ ਪੱਕਾ ਕੀਤਾ ਜਾਵੇਗਾ ਪਰ ਢਾਈ ਸਾਲ ਬੀਤ ਜਾਣ ਦੇ ਬਾਅਦ ਵੀ ਗੱਲ ਕੋਈ ਗੱਲ ਨਹੀਂ ਸੁਣੀ ਗਈ।

ਸਫਾਈ ਸੇਵਕ ਯੂਨੀਅਨ ਕੀਰਤਪੁਰ ਸਾਹਿਬ ਦੇ ਪ੍ਰਧਾਨ ਜਸਵੀਰ ਸਿੰਘ ਨੇ ਦੱਸਿਆ ਕਿ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਆਗੂਆਂ ਵੱਲੋਂ ਵਾਰ-ਵਾਰ ਪੰਜਾਬ ਦੇ ਮੁੱਖ ਮੰਤਰੀ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਮੁੱਖ ਮੰਤਰੀ ਪੰਜਾਬ ਵੱਲੋਂ ਵਾਰ-ਵਾਰ ਮੀਟਿੰਗ ਦੇਣ ਤੋਂ ਬਾਅਦ ਵੀ ਮੀਟਿੰਗ ਨਹੀਂ ਕੀਤੀ ਜਾ ਰਹੀ। ਜਿਸ ਕਰਕੇ ਅੱਜ ਸਮੁੱਚੇ ਪੰਜਾਬ ਦੇ ਵਿੱਚ ਵੱਖ-ਵੱਖ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਸਫਾਈ ਕਰਮਚਾਰੀਆਂ ਵੱਲੋਂ ਆਪਣੇ ਦਫਤਰਾਂ ਦੇ ਬਾਹਰ ਪੰਜਾਬ ਸਰਕਾਰ ਦੇ ਖਿਲਾਫ ਜਿੱਥੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ ਉੱਥੇ ਹੀ ਪੰਜਾਬ ਸਰਕਾਰ ਦਾ ਘੜਾ ਵੀ ਭੰਨਿਆ ਗਿਆ।

ਉਹਨਾਂ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੇ ਵੱਖ-ਵੱਖ ਚੌਂਕਾਂ ਵਿੱਚ ਜਾ ਕੇ ਪੰਜਾਬ ਸਰਕਾਰ ਖਿਲਾਫ ਜਿੱਥੇ ਰੋਸ ਪ੍ਰਦਰਸ਼ਨ ਕਰਨਗੇ। ਉਹਨਾਂ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਸਫਾਈ ਸੇਵਕ ਦੇ ਤੌਰ ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਕਰਦੇ ਆ ਰਹੇ ਹਨ ਅਤੇ ਉਹਨਾਂ ਦੀ ਤਨਖਾਹ ਦੇ ਵਿੱਚ ਡੀਸੀ ਰੇਟ ਤਹਿਤ ਵਾਧਾ ਕੀਤਾ ਜਾਵੇ। ਉਹਨਾਂ ਕਿਹਾ ਕਿ ਜੋ ਬੀਤੇ ਸਮੇਂ ਦੌਰਾਨ ਇਸ ਸਰਕਾਰ ਵੱਲੋਂ ਸਫਾਈ ਸੇਵਕਾਂ ਨਾਲ ਇੱਕ ਕੋਝਾ ਮਜ਼ਾਕ ਕਰਕੇ 163 ਦਾ ਵਾਧਾ ਕੀਤਾ ਗਿਆ ਉਹ ਇੱਕ ਹਾਸੀ ਹੋਣੀ ਗੱਲ ਹੈ.

ਪ੍ਰਧਾਨ ਜਸਵੀਰ ਸਿੰਘ ਨੇ ਮੰਗ ਕੀਤੀ ਕਿ ਉਹਨਾਂ ਦੀ ਜਿੱਥੇ ਤਨਖਾਹਾਂ ਦੇ ਵਿੱਚ ਵਾਧਾ ਕੀਤਾ ਜਾਵੇ ਉੱਥੇ ਹੀ ਉਹਨਾਂ ਨੂੰ ਸਿਹਤ ਸਹੂਲਤਾਂ ਜੋ ਕਿ ਇੱਕ ਸਰਕਾਰੀ ਕਰਮਚਾਰੀ ਨੂੰ ਮਿਲਦੀਆਂ ਹਨ ਉਹ ਦਿੱਤੀਆਂ ਜਾਣ ਇਸ ਤੋਂ ਇਲਾਵਾ ਉਨਾਂ ਨੂੰ ਸਰਕਾਰੀ ਭੱਤੇ ਵੀ ਦਿੱਤੇ ਜਾਣ। ਉਹਨਾਂ ਕਿਹਾ ਕਿ ਅੱਜ ਜੇ ਸ਼ਹਿਰਾਂ ਅੰਦਰ ਸਾਫ ਸਫਾਈ ਹੁੰਦੀ ਹੈ ਤਾਂ ਇਹ ਸਿਰਫ ਤਾਂ ਸਿਰਫ ਸਫਾਈ ਸੇਵਕਾਂ ਦੀ ਬਦੌਲਤ ਹੈ ਜੋ ਤੜਕੇ ਉੱਠ ਕੇ ਗਲੀਆਂ ਨਾਲੀਆਂ ਦੇ ਵਿੱਚ ਕਈ ਗੰਦਗੀ ਨੂੰ ਆਪਣੇ ਹੱਥਾਂ ਨਾਲ ਸਾਫ ਕਰਦੇ ਹਨ। ਉਹਨਾਂ ਕਿਹਾ ਸਰਕਾਰ ਸਫਾਈ ਸੇਵਕਾਂ ਵੱਲ ਬਿਲਕੁਲ ਵੀ ਧਿਆਨ ਨਹੀਂ ਦੇ ਰਹੀ ਨਾ ਤਾਂ ਸਾਨੂੰ ਕੋਈ ਮੈਡੀਕਲ ਭੱਤਾ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਸਾਡੀਆਂ ਮੰਗਾਂ ਜੋ ਕਿ ਜਾਇਜ਼ ਹਨ ਉਹ ਮੰਨੀਆਂ ਜਾ ਰਹੀਆਂ ਹਨ।

Trending news