Kiratpur Sahib News: ਸ਼੍ਰੀ ਅਨੰਦਪੁਰ ਸਾਹਿਬ ਦੇ ਡੀਐਸਪੀ ਅਜੇ ਸਿੰਘ ਵੱਲੋਂ ਅੱਜ ਕੀਰਤਪੁਰ ਸਾਹਿਬ ਦੇ ਨਜ਼ਦੀਕੀ ਚੰਗਰ ਇਲਾਕੇ ਦੇ ਪਿੰਡ ਮੱਸੇਵਾਲ ਵਿਖੇ ਇਲਾਕੇ ਦੀਆਂ ਪੰਜ ਪੰਚਾਇਤਾਂ ਦੇ ਸਰਪੰਚਾਂ ਪੰਚਾਂ ਅਤੇ ਹੋਰ ਇਲਾਕੇ ਦੇ ਮੋਹਤਬਰ ਵਿਅਕਤੀਆਂ ਨਾਲ ਨਸ਼ਿਆਂ ਨੂੰ ਠੱਲ ਪਾਉਣ ਲਈ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।


COMMERCIAL BREAK
SCROLL TO CONTINUE READING

ਡੀਐਸਪੀ ਅਜੇ ਸਿੰਘ ਨੇ ਕਿਹਾ ਕਿ ਪੁਲਿਸ ਨਸ਼ਿਆਂ ਨੂੰ ਠੱਲ ਪਾਉਣ ਵਿੱਚ ਆਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਪੂਰਨ ਤੌਰ ਤੇ ਕਾਮਯਾਬ ਨਹੀਂ ਹੋ ਸਕਦੀ। ਉਹਨਾਂ ਕਿਹਾ ਕਿ ਅਗਰ ਨਸ਼ਿਆਂ ਨੂੰ ਰੋਕਣਾ ਹੈ ਤਾਂ ਪਿੰਡਾਂ ਦੇ ਲੋਕਾਂ ਨੂੰ ਪੁਲਿਸ ਦਾ ਸਾਥ ਦੇਣਾ ਪਵੇਗਾ। ਉਹਨਾਂ ਕਿਹਾ ਕਿ ਅਗਰ ਤੁਹਾਡੇ ਇਲਾਕੇ ਪਿੰਡ ਅੰਦਰ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਹੈ ਜਾਂ ਕਰਦਾ ਹੈ ਤਾਂ ਉਸਦੀ ਜਾਣਕਾਰੀ ਤੁਸੀਂ ਸਿੱਧੇ ਤੌਰ ਤੇ ਉਹਨਾਂ ਨੂੰ ਜਾਂ ਪੁਲਿਸ ਥਾਣਾ ਕੀਰਤਪੁਰ ਸਾਹਿਬ ਦੇ ਐਸਐਚਓ ਨੂੰ ਦੇ ਸਕਦੇ ਹੋ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।


ਇਸ ਤੋਂ ਇਲਾਵਾ ਇਸ ਮੌਕੇ ਉਹਨਾਂ ਕਿਹਾ ਕਿ ਤੁਹਾਡੇ ਪਿੰਡਾਂ ਜਾਂ ਇਲਾਕੇ ਅੰਦਰ ਅਗਰ ਕੋਈ ਵੀ ਅਣਪਛਾਤੇ ਵਿਅਕਤੀ ਦਿਨ ਅਤੇ ਰਾਤ ਸਮੇਂ ਘੁੰਮਦੇ ਹਨ ਤਾਂ ਉਸਦੀ ਤੁਰੰਤ ਪੁਲਿਸ ਥਾਣਾ ਕੀਰਤਪੁਰ ਸਾਹਿਬ ਵਿਖੇ ਸੂਚਨਾ ਦਿੱਤੀ ਜਾਵੇ ਉਹਨਾਂ ਕਿਹਾ ਕਿ ਇੱਕ ਤਾਂ ਸਾਡਾ ਇਹ ਇਲਾਕਾ ਹਿਮਾਚਲ ਦੀ ਸਰਹੱਦ ਦੇ ਨਾਲ ਲੱਗਦਾ ਹੈ ਜਿਸ ਕਰਕੇ ਇਸ ਇਲਾਕੇ ਅੰਦਰ ਹਿਮਾਚਲ ਤੋਂ ਵੀ ਨਸ਼ੇ ਦੀ ਸਪਲਾਈ ਹੁੰਦੀ ਹੈ, ਜਿਸ ਨੂੰ ਠੱਲ ਪਾਉਣ ਲਈ ਪਿੰਡਾਂ ਵਿੱਚ ਕਮੇਟੀਆਂ ਦਾ ਗਠਨ ਵੀ ਕੀਤਾ ਹੋਇਆ ਹੈ।


ਇਸ ਮੌਕੇ ਵੱਖ ਵੱਖ ਪਿੰਡਾਂ ਤੋਂ ਆਏ ਸਰਪੰਚਾਂ ਅਤੇ ਲੋਕਾਂ ਨੇ ਕਿਹਾ ਕਿ ਰਾਤ ਸਮੇਂ ਉਹਨਾਂ ਦੇ ਪਿੰਡਾਂ ਅਤੇ ਇਲਾਕੇ ਅੰਦਰ ਪੁਲਿਸ ਦੀ ਗਸ਼ਤ ਵਧਾਈ ਜਾਣੀ ਚਾਹੀਦੀ ਹੈ ਤਾਂ ਜੋ ਇਲਾਕੇ ਅੰਦਰ ਕੋਈ ਵੀ ਅਣਪਛਾਤੇ ਵਿਅਕਤੀਆਂ ਦੀ ਹਰ ਇੱਕ ਗਤੀ ਵਿਧੀਆਂ ਤੇ ਨਜ਼ਰ ਰੱਖੀ ਜਾ ਸਕੇ ਇਸ ਮੌਕੇ ਪਿੰਡਾਂ ਦੇ ਲੋਕਾਂ ਨੇ ਅਨੰਦਪੁਰ ਸਾਹਿਬ ਦੇ ਡੀਐਸਪੀ ਅਜੇ ਸਿੰਘ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਨਸ਼ਿਆਂ ਨੂੰ ਠੱਲ ਪਾਉਣ ਲਈ ਪੁਲਿਸ ਦਾ ਹਰ ਤਰ੍ਹਾਂ ਨਾਲ ਸਹਿਯੋਗ ਦੇਣ ਲਈ ਤਿਆਰ ਹਨ।