Kiratpur Sahib: ਦੁਕਾਨਦਾਰ ਦਾ ਇਲਜ਼ਾਮ ਹੈ ਕਿ ਪ੍ਰਸ਼ਾਸਨ ਨੇ ਸਿਰਫ ਉਸ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਬਾਕੀ ਕਿਸੇ ਵੀ ਦੁਕਾਨਾਂ ਨੂੰ ਨਹੀਂ ਹਟਾਇਆ ਗਿਆ। ਉਸ ਨੇ ਕਿਹਾ ਕਿ ਨਗਰ ਪੰਚਾਇਤ ਅਤੇ ਨੈਸ਼ਨਲ ਹਾਈਵੇ ਦੀ ਮਿਲੀ ਭੁਗਤੀ ਨਾਲ ਉਸ ਨੂੰ ਨਿਸ਼ਾਨਾ ਬਣਾਇਆ ਗਿਆ ਹੈ।
Trending Photos
Kiratpur Sahib (ਬਿਮਲ ਸ਼ਰਮਾ):ਕੀਰਤਪੁਰ ਸਾਹਿਬ 'ਚ ਨੈਸ਼ਨਲ ਹਾਈਵੇ ਅਤੇ ਨਗਰ ਪੰਚਾਇਤ ਨੇ ਦੁਕਾਨਦਾਰਾਂ ਵੱਲੋਂ ਕੀਤੇ ਨਜਾਇਜ਼ ਕਬਜ਼ੇ ਛੁਡਵਾਏ ਗਏ। ਇਸ ਮੌਕੇ ਮਾਹੌਲ ਉਸ ਸਮੇਂ ਤਣਾਅ ਪੂਰਨ ਹੋ ਗਿਆ, ਜਦੋਂ ਇਕ ਦੁਕਾਨਦਾਰ ਨੇ ਨਗਰ ਪੰਚਾਇਤ ਦੇ ਅਧਿਕਾਰੀਆਂ ਦੇ ਨਾਲ ਬਹਿਸਬਾਜੀ ਸ਼ੁਰੂ ਕਰ ਦਿੱਤੀ। ਉਸ ਨੇ ਅਧਿਕਾਰੀਆਂ 'ਤੇ ਸਿਰਫ ਉਸ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਣ ਦਾ ਇਲਜ਼ਾਮ ਲਗਾਇਆ ਗਿਆ।
ਦੁਕਾਨਦਾਰ ਦਾ ਇਲਜ਼ਾਮ ਹੈ ਕਿ ਪ੍ਰਸ਼ਾਸਨ ਨੇ ਸਿਰਫ ਉਸ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਬਾਕੀ ਕਿਸੇ ਵੀ ਦੁਕਾਨਾਂ ਨੂੰ ਨਹੀਂ ਹਟਾਇਆ ਗਿਆ। ਉਸ ਨੇ ਕਿਹਾ ਕਿ ਨਗਰ ਪੰਚਾਇਤ ਅਤੇ ਨੈਸ਼ਨਲ ਹਾਈਵੇ ਦੀ ਮਿਲੀ ਭੁਗਤੀ ਨਾਲ ਉਸ ਨੂੰ ਨਿਸ਼ਾਨਾ ਬਣਾਇਆ ਗਿਆ ਹੈ।
ਇਸ ਮੌਕੇ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਬਾਰ-ਬਾਰ ਰੇੜੀ ਫੜੀ ਵਾਲਿਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਅਤੇ ਨੋਟਿਸ ਵੀ ਜਾਰੀ ਕੀਤੇ ਗਏ ਸੀ ਕਿ ਉਹ ਆਪਣਾ ਸਮਾਨ ਚੁੱਕ ਲੈਣ। ਪਰ ਕਿਸੇ ਵੀ ਦੁਕਾਨਦਾਰ ਨੇ ਆਪਣਾ ਸਮਾਨ ਨਹੀਂ ਚੁੱਕਿਆ। ਜਿਸ ਕਰਕੇ ਉਨ੍ਹਾਂ ਨੂੰ ਮਜ਼ਬੂਰ ਹੋਕੇ ਅੱਜ ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਇਹ ਕਾਰਵਾਈ ਕੀਤੀ ਹੈ।
ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਜੇਈ ਨੇ ਕਿਹਾ ਕਿ ਜੋ ਵੀ ਇਹ ਕਬਜ਼ੇ ਹੋਏ ਹਨ ਉਹ ਸੰਬੰਧ ਵਿੱਚ ਕਬਜ਼ਾ ਕਰਨ ਵਾਲਿਆਂ ਨੂੰ ਇਹ ਹਦਾਇਤ ਕਰ ਦਿੱਤੀ ਗਈ ਹੈ ਕਿ ਉਹ ਆਪਣਾ ਸਮਾਨ ਚੱਕ ਲੈਣ ਨਹੀਂ ਤਾਂ ਆਉਣ ਵਾਲੇ ਕੁਝ ਦਿਨਾਂ ਵਿੱਚ ਫਿਰ ਉਹਨਾਂ ਦਾ ਸਮਾਨ ਜ਼ਬਤ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਜਿਹੜੀ ਦੁਕਾਨ ਤੋਂ ਸਮਾਨ ਖਾਲੀ ਕਰਵਾਇਆ ਗਿਆ ਹੈ, ਉਸ ਦੁਕਾਨ ਦਾ ਕੇਸ ਐਸਡੀਐਮ ਕੋਲ ਚੱਲ ਰਿਹਾ ਹੈ ਜਿਸ ਕਰਕੇ ਐਸਡੀਐਮ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਹੀ ਨਜਾਇਜ਼ ਕਬਜ਼ੇ ਨੂੰ ਖਾਲੀ ਕਰਵਾਇਆ ਗਿਆ ਹੈ। ਉਹਨਾਂ ਕਿਹਾ ਕਿ ਬਾਕੀ ਨਜਾਇਜ਼ ਕਬਜ਼ਿਆਂ ਨੂੰ ਵੀ ਜਲਦ ਖਾਲੀ ਕਰਵਾ ਦਿੱਤਾ ਜਾਵੇਗਾ।