Chandigarh news: ਕੋਰੋਨਾ ਦੀ ਚਪੇਟ `ਚ ਆਈ ਕਿਰਨ ਖੇਰ, ਟਵੀਟ ਕਰ ਦਿਤੀ ਜਾਣਕਾਰੀ
ਦੱਸਣਯੋਗ ਹੈ ਕਿ ਸਾਲ 2021 ਵਿੱਚ ਕਿਰਨ ਨੂੰ ਮਲਟੀਪਲ ਮਾਈਲੋਮਾ, ਬਲੱਡ ਕੈਂਸਰ ਦੀ ਇੱਕ ਕਿਸਮ, ਦਾ ਪਤਾ ਲੱਗਿਆ ਸੀ।
Kirron Kher Covid-19 news: ਚੰਡੀਗੜ੍ਹ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਾਂਸਦ ਕਿਰਨ ਖੇਰ ਕੋਵਿਡ-19 ਦਾ ਸ਼ਿਕਾਰ ਹੋ ਗਈ ਹੈ। ਉਸ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ 'ਤੇ ਇਹ ਜਾਣਕਾਰੀ ਦਿੰਦੇ ਹੋਏ ਆਪਣੀ ਸਿਹਤ ਬਾਰੇ ਅਪਡੇਟ ਸਾਂਝੀ ਕੀਤੀ।
ਕੋਵਿਡ 19 ਮਹਾਂਮਾਰੀ ਦਾ ਖ਼ਤਰਾ ਅਜੇ ਵੀ ਪੂਰੀ ਤਰ੍ਹਾਂ ਟਲਿਆ ਨਹੀਂ ਹੈ। ਭਾਵੇਂ ਹੁਣ ਇਸ ਦੇ ਮਾਮਲੇ ਪਹਿਲਾਂ ਨਾਲੋਂ ਘੱਟ ਗਏ ਹਨ ਪਰ ਫਿਰ ਵੀ ਲੋਕ ਇਸ ਦਾ ਸ਼ਿਕਾਰ ਹੋ ਰਹੇ ਹਨ।
ਹੁਣ ਚੰਡੀਗੜ੍ਹ ਦੀ ਸਾਂਸਦ ਕਿਰਨ ਖੇਰ ਕੋਵਿਡ-19 ਦਾ ਸ਼ਿਕਾਰ ਹੋ ਗਈ ਹੈ। ਦੱਸ ਦਈਏ ਕਿ ਕਿਰਨ ਬਾਲੀਵੁੱਡ ਦੇ ਦਿੱਗਜ ਅਦਾਕਾਰ ਅਨੁਪਮ ਖੇਰ ਦੀ ਪਤਨੀ ਅਤੇ ਅਦਾਕਾਰ ਸਿਕੰਦਰ ਖੇਰ ਦੀ ਮਾਂ ਹੈ।
ਅਦਾਕਾਰਾ ਕਿਰਨ ਖੇਰ ਨੇ ਆਪਣੀ ਸਿਹਤ ਬਾਰੇ ਜਾਣਕਾਰੀ ਦੇਣ ਲਈ ਆਪਣੇ ਟਵਿੱਟਰ ਅਕਾਊਂਟ 'ਤੇ ਟਵੀਟ ਕੀਤਾ, "ਮੈਂ ਕੋਵਿਡ ਪਾਜ਼ੇਟਿਵ ਪਾਈ ਗਈ ਹਾਂ। ਇਸ ਲਈ ਜੋ ਵੀ ਮੇਰੇ ਸੰਪਰਕ ਵਿੱਚ ਆਇਆ ਹੈ ਕਿਰਪਾ ਕਰਕੇ ਆਪਣਾ ਟੈਸਟ ਕਰਵਾਓ।" ਜਦੋਂ ਤੋਂ ਇਹ ਪੋਸਟ ਸਾਹਮਣੇ ਆਈ ਹੈ, ਇੰਡਸਟਰੀ ਦੇ ਲੋਕ, ਉਸਦੇ ਪ੍ਰਸ਼ੰਸਕ ਅਤੇ ਫਾਲੋਅਰਜ਼ ਅਦਾਕਾਰਾ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰ ਰਹੇ ਹਨ।
ਇਹ ਵੀ ਪੜ੍ਹੋ: Operation Amritpal Singh latest news: ਅੰਮ੍ਰਿਤਪਾਲ ਸਿੰਘ ਮਾਮਲੇ ‘ਚ NIA ਦੀਆਂ 9 ਟੀਮਾਂ ਪਹੁੰਚੀਆਂ ਪੰਜਾਬ
ਦੱਸਣਯੋਗ ਹੈ ਕਿ ਸਾਲ 2021 ਵਿੱਚ ਕਿਰਨ ਨੂੰ ਮਲਟੀਪਲ ਮਾਈਲੋਮਾ, ਬਲੱਡ ਕੈਂਸਰ ਦੀ ਇੱਕ ਕਿਸਮ, ਦਾ ਪਤਾ ਲੱਗਿਆ ਸੀ। ਕੈਂਸਰ ਤੋਂ ਠੀਕ ਹੋਣ ਤੋਂ ਬਾਅਦ, ਉਹ ਵਾਪਸ ਪਰਤ ਆਈ ਅਤੇ ਰਿਐਲਿਟੀ ਸ਼ੋਅ 'ਇੰਡੀਆਜ਼ ਗੌਟ ਟੈਲੇਂਟ' ਦੀ ਜੱਜ ਸੀ। ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਕਿਰਨ ਦਾ ਕੈਂਸਰ ਹੁਣ ਪੂਰੀ ਤਰ੍ਹਾਂ ਠੀਕ ਹੋ ਗਿਆ ਹੈ ਪਰ ਫਿਰ ਵੀ ਉਸ ਦੇ ਕੋਵਿਡ ਪਾਜ਼ੀਟਿਵ ਪਾਏ ਜਾਣ ਦੀ ਖਬਰ ਤੋਂ ਬਾਅਦ ਉਸ ਦੇ ਪ੍ਰਸ਼ੰਸਕ ਉਸ ਨੂੰ ਲੈ ਕੇ ਚਿੰਤਤ ਹਨ।
(For more news apart from Kirron Kher Covid-19, stay tuned to Zee PHH)