Kisan Andolan 2.0: ਕਿਸਾਨ ਅੰਦੋਲਨ; ਮੋਹਾਲੀ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਅਲਰਟ `ਤੇ ਰੱਖੇ, ਐਬੂਲੈਂਸਾਂ ਤਾਇਨਾਤ
Kisan Andolan 2.0: ਕਿਸਾਨ ਅੰਦੋਲਨ ਨੂੰ ਵੇਖਦਿਆਂ ਪੰਜਾਬ ਵਿੱਚ ਸਰਕਾਰੀ ਹਸਪਤਾਲ ਅਲਰਟ ਉਤੇ ਰੱਖੇ ਗਏ ਹਨ। ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਤਿਆਰ ਰਹਿਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
Kisan Andolan 2.0: ਕਿਸਾਨਾਂ ਸ਼ੰਭੂ ਤੇ ਖਨੌਰੀ ਸਰਹੱਦਾਂ ਰਾਹੀਂ ਦਿੱਲੀ ਵੱਲ ਕੂਚ ਕਰਨ ਜਾ ਰਹੇ ਹਨ। ਕਿਸਾਨ ਅੰਦੋਲਨ ਨੂੰ ਵੇਖਦਿਆਂ ਸਰਕਾਰੀ ਹਸਪਤਾਲ ਅਲਰਟ ਉਤੇ ਰੱਖੇ ਗਏ ਹਨ। ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਤਿਆਰ ਰਹਿਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਜ਼ਖ਼ਮੀ ਕਿਸਾਨਾਂ ਨੂੰ ਜ਼ਰੂਰਤ ਮੁਤਾਬਕ ਜਲਦ ਤੋਂ ਜਲਦ ਮੈਡੀਕਲ ਸਹੂਲਤ ਦੇਣ ਲਈ ਬਾਰਡਰ ਦੇ ਆਸ-ਪਾਸ ਐਬੂਲੈਂਸ ਤਾਇਨਾਤ ਕੀਤੀਆਂ ਗਈਆਂ ਹਨ। ਹੰਝੂ ਗੈਸ ਦੇ ਗੋਲਿਆਂ, ਪਲਾਸਟਿਕ ਦੀਆਂ ਗੋਲੀਆਂ ਲਈ ਪ੍ਰਬੰਧ ਕੀਤੇ ਗਏ ਹਨ।
ਪੰਜਾਬ ਦੇ ਕਿਸਾਨ ਟਰੈਕਟਰ-ਟਰਾਲੀਆਂ ਵਿੱਚ ਦਿੱਲੀ ਵੱਲ ਕੂਚ ਕਰ ਰਹੇ ਹਨ। ਇਸ ਦੌਰਾਨ ਸ਼ੰਭੂ ਬਾਰਡਰ 'ਤੇ ਕਿਸਾਨ ਅਤੇ ਹਰਿਆਣਾ ਪੁਲਿਸ ਆਹਮੋ-ਸਾਹਮਣੇ ਹੋ ਗਏ ਹਨ। ਜਦੋਂ ਕਿਸਾਨਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਤੇ ਮਾਹੌਲ ਤਣਾਅਪੂਰਨ ਹੋ ਗਿਆ। ਇਸ ਦੌਰਾਨ ਵੱਡੀ ਖਬਰ ਸਾਹਮਣੇ ਆਈ ਹੈ ਕਿ ਪੰਜਾਬ ਸਰਕਾਰ ਨੇ ਸਰਹੱਦ ਨਾਲ ਲੱਗਦੇ ਹਸਪਤਾਲਾਂ ਨੂੰ ਅਲਰਟ ਜਾਰੀ ਕਰ ਦਿੱਤਾ ਹੈ।
ਸਰਹੱਦ 'ਤੇ ਤਾਇਨਾਤੀ ਵਧਾ ਦਿੱਤੀ ਗਈ ਹੈ ਤਾਂ ਜੋ ਜੇਕਰ ਕੋਈ ਕਿਸਾਨ ਜ਼ਖਮੀ ਹੋ ਜਾਵੇ ਤਾਂ ਉਸ ਦਾ ਤੁਰੰਤ ਇਲਾਜ ਕੀਤਾ ਜਾਵੇ। ਕਿਸਾਨਾਂ ਦੇ ਅੰਦੋਲਨ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਹਰਿਆਣਾ ਸਰਹੱਦ ਨਾਲ ਲੱਗਦੇ ਹਸਪਤਾਲਾਂ ਨੂੰ ਸਰਹੱਦ ਨੇੜੇ ਐਂਬੂਲੈਂਸਾਂ ਦੀ ਗਿਣਤੀ ਵਧਾਉਣ ਲਈ ਸੁਚੇਤ ਕੀਤਾ ਹੈ। ਡਾਕਟਰਾਂ ਅਤੇ ਸਟਾਫ਼ ਨੂੰ ਵੀ ਹਸਪਤਾਲਾਂ ਵਿੱਚ ਹੀ ਰਹਿਣ ਲਈ ਕਿਹਾ ਗਿਆ ਹੈ।
ਇਸ ਤੋਂ ਇਲਾਵਾ ਐਮਰਜੈਂਸੀ ਵਿਚ ਹਰ ਤਰ੍ਹਾਂ ਦੀ ਦਵਾਈ ਅਤੇ ਹੋਰ ਸਿਹਤ ਸੇਵਾਵਾਂ ਨਾਲ ਸਬੰਧਤ ਸਮੱਗਰੀ ਤਿਆਰ ਕਰ ਲਈ ਗਈ ਹੈ। ਪੰਜਾਬ ਸਰਕਾਰ ਵੱਲੋਂ ਦਿੱਲੀ ਕਿਸਾਨੀ ਮੋਰਚੇ ਦੇ ਮੱਦੇਨਜ਼ਰ ਸਰਕਾਰੀ ਮੈਡੀਕਲ ਕਾਲਜ ਅਧੀਨ ਆਉਣ ਵਾਲੇ ਹਸਪਤਾਲਾਂ ਨੂੰ ਆਪਣੀਆਂ ਐਮਰਜੈਂਸੀ ਸੇਵਾਵਾਂ ਤਿਆਰ ਰੱਖਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : Kisan Andolan Today:ਕਿਸਾਨ ਆਗੂਆਂ ਨੇ ਕਿਹਾ- ਜਾਂ ਤਾਂ ਸਾਡੀਆਂ ਮੰਗਾਂ ਮੰਨ ਲਓ ਜਾਂ ਫਿਰ ਸਾਨੂੰ ਸ਼ਾਂਤੀ ਨਾਲ ਜਾਣ ਦਿਓ ਦਿੱਲੀ