Kisan Andolan: ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਹਾਲ ਹੀ ਵਿੱਚ ਬੇਹੱਦ ਦੁਖਦਾਈ ਖ਼ਬਰ ਸਾਹਮਣੇੇ ਆਈ ਹੈ। ਦੱਸ ਦਈਏ ਕਿ ਖਨੌਰੀ ਸਰਹੱਦ 'ਤੇ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮੰਗਲਵਾਰ ਨੂੰ ਧਰਨੇ ਦੌਰਾਨ ਪਟਿਆਲਾ ਦੇ ਰਹਿਣ ਵਾਲੇ ਕਰਨੈਲ ਸਿੰਘ (50) ਦੀ ਸਿਹਤ ਵਿਗੜ ਗਈ। ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। 


COMMERCIAL BREAK
SCROLL TO CONTINUE READING

ਹੁਣ ਤੱਕ ਹੋ ਚੁੱਕੀਆਂ ਹਨ 8 ਮੌਤਾਂ 
15 ਦਿਨਾਂ ਤੋਂ ਚੱਲ ਰਹੇ ਅੰਦੋਲਨ ਦੌਰਾਨ 8 ਮੌਤਾਂ ਹੋ ਚੁੱਕੀਆ ਹਨ। ਇਹ 8ਵੀਂ ਮੌਤ ਹੈ। ਇਸ ਵਿੱਚ ਤਿੰਨ ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ।


ਕਿਸਾਨਾਂ ਦੇ ਨਾਂ
-ਪਹਿਲਾਂ 14 ਤਰੀਕ ਨੂੰ ਮਨਜੀਤ ਸਿੰਘ ਨਾਂਅ ਦੇ ਬਜ਼ੁਰਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ
- 21 ਫਰਵਰੀ ਨੂੰ ਹਰਿਆਣਾ ਪੁਲਿਸ ਦੀ ਗੋਲੀ ਲੱਗਣ ਕਾਰਨ ਸ਼ੁਭਕਰਨ ਨਾਂਅ ਦੇ ਨੌਜਵਾਨ ਦੀ ਮੌਤ ਹੋ ਗਈ ਸੀ 
-ਹੁਣ 22 ਫਰਵਰੀ ਦੀ ਰਾਤ ਨੂੰ ਜਰਨੈਲ ਸਿੰਘ ਨਾਂਅ ਦੇ ਬਜ਼ੁਰਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।


 


ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਬਲਾਕ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸ਼ੇਰਗੜ੍ਹ ਨੇ ਦੱਸਿਆ ਕਿ ਇਕਾਈ ਅਰਨੋ ਖੁਰਦ ਤਹਿਸੀਲ ਪਾਤੜਾਂ ਦੇ 64 ਸਾਲਾ ਜਨਰਲ ਸਕੱਤਰ ਕਰਨੈਲ ਸਿੰਘ 13 ਫਰਵਰੀ ਤੋਂ ਹੀ ਖਨੌਰੀ ਬਾਰਡਰ 'ਤੇ ਆਪਣੀ ਡਿਊਟੀ ਨਿਭਾ ਰਹੇ ਸਨ।


ਇਹ ਵੀ ਪੜ੍ਹੋ: Kisan Andolan Live: ਅੱਜ ਕਿਸਾਨ ਦਿੱਲੀ ਕੂਚ ਦੀ ਤਿਆਰੀ ਬਾਰੇ ਕਰਨਗੇ ਮੀਟਿੰਗ, ਤੈਅ ਹੋਵੇਗੀ ਅਗਲੀ ਰਣਨੀਤੀ


ਇਸ ਦੌਰਾਨ ਉਨ੍ਹਾਂ ਨੂੰ ਸਾਹ ਲੈਣ 'ਚ ਦਿੱਕਤ ਹੋਈ ਤਾਂ ਬੀਤੇ ਕੱਲ੍ਹ ਪਾਤੜਾਂ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਬਾਅਦ 'ਚ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫਰ ਕੀਤਾ ਗਿਆ। ਰਾਤ ਵੇਲੇ ਹਾਲਤ 'ਚ ਕੁੱਝ ਸੁਧਾਰ ਸੀ ਪਰ ਮੰਗਲਵਾਰ ਸਵੇਰੇ 3 ਵਜੇ ਦੇ ਕਰੀਬ ਦੁਬਾਰਾ ਤਕਲੀਫ਼ ਹੋਈ ਤਾਂ ਡਾਕਟਰਾਂ ਨੂੰ ਬੁਲਾਇਆ ਗਿਆ ਪਰੰਤੂ ਛੇਤੀ ਹੀ ਉਨ੍ਹਾਂ ਦੀ ਮੌਤ ਹੋ ਗਈ।


ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਕਿਸਾਨ ਅਜੇ ਵੀ ਡਟੇ ਹੋਏ ਹਨ। ਹਰਿਆਣਾ 'ਚ ਸਰਹੱਦ 'ਤੇ ਸੜਕਾਂ ਖੋਲ੍ਹੀਆਂ ਜਾ ਰਹੀਆਂ ਹਨ। ਅੱਜ ਕਿਸਾਨ ਮਜ਼ਦੂਰ ਮੋਰਚਾ (KMM) ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦਿੱਲੀ ਮਾਰਚ 'ਤੇ ਚਰਚਾ ਕਰਨਗੇ। ਅੰਤਿਮ ਫੈਸਲਾ 28 ਫਰਵਰੀ ਨੂੰ ਲਿਆ ਜਾਵੇਗਾ।