Kisan Andolan: ਵੱਡੀ ਖ਼ਬਰ! ਸ਼ੰਭੂ ਬਾਰਡਰ `ਤੇ ਕਿਸਾਨ ਦੀ ਮੌਤ
ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ ਅਤੇ ਇਸ ਵਿਚਾਲੇ ਬੇਹੱਦ ਹੀ ਦੁੱਖਦਾਇਕ ਖ਼ਬਰ ਸਾਹਮਣੇ ਆਈ ਹੈ ਕਿ ਸ਼ੰਭੂ ਬਾਰਡਰ `ਤੇ ਕਿਸਾਨ ਦੀ ਮੌਤ ਹੋ ਗਈ ਹੈ। ਦਰਅਸਲ ਕਿਸਾਨ ਨੂੰ ਦਿਲ ਦਾ ਦੌਰਾ ਪੈਣ ਪਿਆ ਹੈ। ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਕਿਹਾ ਜਾ ਰਿਹਾ ਹੈ ਕਿ ਮ੍ਰਿਤਕ ਦੇਹ ਸ਼ੁੱਕਰਵਾਰ ਨੂੰ ਸ਼ੰਭੂ ਸਰਹੱਦ ‘ਤੇ ਲ
Kisan Andolan Breaking News: ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ ਅਤੇ ਇਸ ਵਿਚਾਲੇ ਬੇਹੱਦ ਹੀ ਦੁੱਖਦਾਇਕ ਖ਼ਬਰ ਸਾਹਮਣੇ ਆਈ ਹੈ ਕਿ ਸ਼ੰਭੂ ਬਾਰਡਰ 'ਤੇ ਕਿਸਾਨ ਦੀ ਮੌਤ ਹੋ ਗਈ ਹੈ। ਦਰਅਸਲ ਕਿਸਾਨ ਨੂੰ ਦਿਲ ਦਾ ਦੌਰਾ ਪੈਣ ਪਿਆ ਹੈ। ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਕਿਹਾ ਜਾ ਰਿਹਾ ਹੈ ਕਿ ਮ੍ਰਿਤਕ ਦੇਹ ਸ਼ੁੱਕਰਵਾਰ ਨੂੰ ਸ਼ੰਭੂ ਸਰਹੱਦ ‘ਤੇ ਲਿਆਂਦੀ ਜਾਵੇਗੀ ਅਤੇ ਕਿਸਾਨ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ।
ਜਾਣਕਾਰੀ ਅਨੁਸਾਰ ਇਹ ਕਿਸਾਨ 65 ਸਾਲਾ ਹੈ ਅਤੇ ਇਸਦੀ ਪਛਾਣ ਗਿਆਨ ਸਿੰਘ ਵਜੋਂ ਹੋਈ ਹੈ। ਇਹ ਕਿਸਾਨ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਪੁੱਜਿਆ ਸੀ। ਇੱਥੇ ਉਹ ਅੰਬਾਲਾ ਦੇ ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨ ਵਿਚ ਹਿੱਸਾ ਲੈ ਰਿਹਾ ਸੀ।
ਮਿਲੀ ਜਾਣਕਾਰੀ ਦੇ ਮੁਤਾਬਿਕ ਉਹ ਗੁਰਦਾਸਪੁਰ ਜ਼ਿਲ੍ਹੇ ਦਾ ਵਸਨੀਕ ਸੀ। ਵੀਰਵਾਰ ਦੇਰ ਸ਼ਾਮ ਛਾਤੀ ‘ਚ ਤੇਜ਼ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਸ ਨੂੰ ਨੇੜਲੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: Sambhu Border Clash: ਸ਼ੰਭੂ ਸਰਹੱਦ 'ਤੇ ਦੇਰ ਰਾਤ ਨਿਹੰਗ ਦੇ ਵੱਜੀ ਗੋਲੀ, ਮਚੀ ਭਗਦੜ ਵੇਖੋ ਹੁਣ ਹਾਲਤ
ਇਸ ਬਾਰੇ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਦਾਅਵਾ ਵੀ ਕੀਤਾ ਹੈ। ਉਹਨਾਂ ਨੇ ਮੈਨੂੰ ਇਹ ਦੱਸਦੇ ਹੋਏ ਬਹੁਤ ਦੁੱਖ ਹੋ ਰਿਹਾ ਹੈ ਕਿ ਧਰਨੇ ਵਾਲੀ ਥਾਂ 'ਤੇ ਇੱਕ ਕਿਸਾਨ ਗਿਆਨ ਸਿੰਘ ਪੁੱਤਰ ਗੁੱਜਰ ਸਿੰਘ ਉਮਰ 63 ਸਾਲ ਪਿੰਡ ਵੀ.ਚਾਚੋਕੇ ਜਿਲਾ ਗੁਰਦਾਸਪੁਰ ਦੀ ਮੌਤ ਦਾ ਪਹਿਲਾ ਹਾਦਸਾ ਵਾਪਰ ਗਿਆ ਹੈ ਹਾਲਾਂਕਿ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ: Bharat bandh Today: ਭਾਰਤ ਬੰਦ ਦੌਰਾਨ ਕੀ ਦੇਸ਼ ਭਰ ਦੇ ਸਕੂਲ ਰਹਿਣਗੇ ਬੰਦ, ਹੋਣਗੀਆਂ ਪ੍ਰੀਖਿਆਵਾਂ ਜਾ ਨਹੀਂ?