Rail Roko Andolan: ਕਿਸਾਨ ਅੰਦੋਲਨ ਨੂੰ ਜਲਦੀ ਹੀ ਇੱਕ ਮਹੀਨਾ ਪੂਰਾ ਹੋਣ ਵਾਲਾ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਦਾਅਵਾ ਹੈ ਕਿ ਅੰਦੋਲਨ ਦਾ ਅਸਰ ਯੂਪੀ, ਬਿਹਾਰ, ਕੇਰਲਾ, ਮੱਧ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ ਅਤੇ ਆਂਧਰਾ ਪ੍ਰਦੇਸ਼ ਵਿੱਚ ਵੀ ਪਵੇਗਾ।
Trending Photos
Rail Roko Andolan: ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਕਿਸਾਨਾਂ ਵੱਲੋਂ ਅੰਦੋਲਨ ਲਗਾਤਾਰ ਜਾਰੀ ਹੈ। ਦਰਅਸਲ ਅੱਜ 10 ਮਾਰਚ ਨੂੰ ਕਿਸਾਨ ਅੰਦੋਲਨ-2 ਦਾ 27ਵਾਂ ਦਿਨ ਹੈ। ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਅੰਦੋਲਨ ਕਰ ਰਹੀ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜ ਫ਼ਸਲਾਂ ਕਪਾਹ, ਮੱਕੀ, ਅਰਹਰ, ਦਾਲਾਂ 'ਤੇ ਪੰਜ ਸਾਲ ਲਈ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ।
ਕਿਸਾਨਾਂ ਵੱਲੋਂ ਰੇਲ ਰੋਕੋ
ਇਸ ਦੌਰਾਨ ਅੱਜ ਕਿਸਾਨ ਦੇਸ਼ ਭਰ ਵਿੱਚ ਰੇਲ ਰੋਕੋ ਅੰਦੋਲਨ (Rail Roko Andolan) ਕਰਨਗੇ। ਇਸ ਸਬੰਧੀ ਕਿਸਾਨਾਂ ਨੇ ਤਿਆਰੀਆਂ ਕਰ ਲਈਆਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਰੇਲ ਰੋਕੋ ਅੰਦੋਲਨ ਦੀਆਂ ਮੁਕੰਮਲ ਤਿਆਰੀਆਂ ਕਰ ਲਈਆਂ ਗਈਆਂ ਹਨ। ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਕਈ ਥਾਵਾਂ ’ਤੇ ਰੇਲ ਗੱਡੀਆਂ ਨੂੰ ਰੋਕਿਆ ਜਾਣਾ ਹੈ। ਟਰੱਕ ਯੂਨੀਅਨ ਵੀ ਕਿਸਾਨਾਂ ਦੇ ਸਮਰਥਨ ਵਿੱਚ ਅੱਗੇ ਆਈ ਹੈ। ਪੰਜਾਬ ਤੋਂ ਇਲਾਵਾ ਦੇਸ਼ ਦੇ ਹੋਰ ਕਈ ਸੂਬਿਆਂ ਵਿੱਚ ਅੱਜ ਕਿਸਾਨਾਂ ਵੱਲੋਂ ਰੇਲਾਂ ਰੋਕੀਆਂ ਜਾਣਗੀਆਂ।
ਰੇਲ ਰੋਕੋ ਦਾ ਸਮਾਂ
ਕਿਸਾਨ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ ਵਿੱਚ ਰੇਲ ਗੱਡੀਆਂ ਨੂੰ ਰੋਕਣਗੇ। ਜਿਸ ਵਿੱਚ ਮਹਿਲਾ ਕਿਸਾਨ ਵੀ ਭਾਗ ਲੈਣਗੀਆਂ। ਪੰਜਾਬ ਵਿੱਚ 22 ਜ਼ਿਲ੍ਹਿਆਂ ਵਿੱਚ 52 ਥਾਵਾਂ ’ਤੇ ਕਿਸਾਨ ਪਟੜੀਆਂ ’ਤੇ ਬੈਠਣਗੇ। ਹਰਿਆਣਾ ਦੇ ਸਿਰਸਾ 'ਚ 3 ਥਾਵਾਂ 'ਤੇ ਰੇਲਵੇ ਟਰੈਕ ਜਾਮ ਕਰਨ ਦੀ ਤਿਆਰੀ ਹੈ। ਕਿਸਾਨ ਮਜ਼ਦੂਰ ਮੋਰਚਾ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਨੇ ਉੱਤਰੀ ਭਾਰਤ ਦੇ 30 ਜ਼ਿਲ੍ਹਿਆਂ ਵਿੱਚ ਰੇਲ ਗੱਡੀਆਂ ਰੋਕਣ ਦਾ ਸੱਦਾ ਦਿੱਤਾ ਹੈ।
ਇਹ ਵੀ ਪੜ੍ਹੋ: Delhi Protest: ਦਿੱਲੀ ਜਾਣ ਲਈ ਕਿਸਾਨਾਂ ਨੇ ਕੱਸੀ ਕਮਰ, ਟਰੈਕਟਰਾਂ 'ਤੇ ਨਹੀਂ...
ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ 'ਤੇ 10 ਮਾਰਚ ਨੂੰ ਕੀਤੇ ਜਾਣ ਵਾਲੇ ਰੇਲ ਆਵਾਜਾਈ ਰੋਕੂ ਅੰਦੋਲਨ ਨੂੰ ਸਫਲ ਬਣਾਉਣ ਲਈ ਅੰਮਿ੍ਤਸਰ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਅੰਮ੍ਰਿਤਸਰ ਵਿੱਚ ਦੇਵੀਦਾਸਪੁਰਾ, ਮਜੀਠਾ, ਰਈਆ, ਕੱਥੂਨੰਗਲ, ਜੈਂਤੀਪੁਰ, ਕੋਟਲਾ ਗੁੱਜਰਾਂ, ਪੰਧੇਰ ਫਾਟਕ ਅਤੇ ਜਹਾਂਗੀਰ ਵਿੱਚ ਕਿਸਾਨਾਂ ਵੱਲੋਂ ਰੋਸ ਧਰਨੇ ਦਿੱਤੇ ਜਾਣਗੇ। ਇਸੇ ਤਰ੍ਹਾਂ ਬੀਕੇਯੂ ਡੱਲੇਵਾਲ ਦੀ ਤਰਫੋਂ ਪਿੰਡ ਵੱਲਾ ਦੇ ਰੇਲਵੇ ਫਾਟਕ ਨੇੜੇ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਆਵਾਜਾਈ ਠੱਪ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Sangrur News: ਪਰਮਿੰਦਰ ਸਿੰਘ ਢੀਂਡਸਾ ਨੇ ਸੰਗਰੂਰ ਤੋਂ ਚੋਣ ਲੜ੍ਹਨ ਦਾ ਦਾਅਵਾ ਠੋਕਿਆ !
ਕਿਸਾਨ ਆਗੂ ਸਰਵਣ ਸਿੰਘ ਪੰਧੇਰ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਰੇਲ ਰੋਕੋ ਅੰਦੋਲਨ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਰੇਲ ਗੱਡੀ ਨੂੰ ਰੇਲਵੇ ਸਟੇਸ਼ਨ ਅਤੇ ਫਾਟਕ 'ਤੇ ਹੀ ਰੋਕਣਾ ਪੈਂਦਾ ਹੈ, ਕਿਉਂਕਿ ਜੇਕਰ ਤੁਸੀਂ ਟ੍ਰੈਕ ਦੇ ਵਿਚਕਾਰ ਬੈਠੋਗੇ ਤਾਂ ਨੁਕਸਾਨ ਹੋ ਸਕਦਾ ਹੈ | ਇਹ ਪ੍ਰਤੀਕਾਤਮਕ ਅੰਦੋਲਨ ਹੋਵੇਗਾ। ਕਿਸਾਨਾਂ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਗੱਡੀ ਰੋਕਣੀ ਚਾਹੀਦੀ ਹੈ।