Rail Roko Andolan: ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅਤੇ ਦਿੱਲੀ ਜਾ ਰਹੇ ਕਿਸਾਨਾਂ ਤੇ ਕੀਤੇ ਅੱਤਿਆਚਾਰ ਦੇ ਰੋਸ ਵਜੋਂ ਅੱਜ ਪੰਜਾਬ ਭਰ ਵਿੱਚ 12 ਤੋਂ ਚਾਰ ਵਜੇ ਤੱਕ ਰੇਲਾਂ ਰੋਕ ਕੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਿਸਾਨਾਂ ਨੇ ਐਲਾਨ ਕੀਤਾ ਕਿ ਲੋਕ ਸਭਾ ਚੋਣ ਲੜਨ ਵਾਲੇ ਉਮੀਦਵਾਰਾਂ ਦਾ ਵਿਰੋਧ ਕੀਤਾ ਜਾਵੇਗਾ। ਵੋਟਾਂ ਮੰਗਣ ਆਏ ਉਮੀਦਵਾਰਾਂ ਦੇ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ।


COMMERCIAL BREAK
SCROLL TO CONTINUE READING

 ਮਾਨਸਾ ਵਿੱਚ ਵੀ ਕਿਸਾਨਾਂ ਵੱਲੋਂ ਰੇਲ ਰੋਕੋ ਪ੍ਰਦਰਸ਼ਨ ਜਾਰੀ ਹੈ। ਕੇਂਦਰ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਦਿੱਲੀ ਵੱਲ ਜਾ ਰਹੇ ਕਿਸਾਨ ਜਥੇਬੰਦੀਆਂ ਨੂੰ ਹਰਿਆਣਾ ਦੇ ਬਾਰਡਰ ਉੱਪਰ ਰੋਕ ਕੇ ਕੀਤੇ ਗਏ ਅੱਤਿਆਚਾਰ ਤੇ ਨੌਜਵਾਨ ਕਿਸਾਨ ਨੂੰ ਸ਼ਹੀਦ ਕੀਤੇ ਜਾਣ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਅੱਜ ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ 'ਚ 12 ਤੋਂ 4 ਵਜੇ ਤੱਕ ਰੇਲਾਂ ਰੋਕ ਕੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ।


ਮਾਨਸਾ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨ ਨੇਤਾਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨੀ ਮੰਗਾਂ ਨੂੰ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਅਜੇ ਤੱਕ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਗਿਆ ਜਿਸ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ।


ਇਹ ਵੀ ਪੜ੍ਹੋ : Jalandhar News: ਕੋਰੀਅਰ ਰਾਹੀਂ ਵਿਦੇਸ਼ 'ਚ ਨਸ਼ਾ ਸਪਲਾਈ ਕਰਨ ਵਾਲੇ 9 ਮੁਲਜ਼ਮ ਗ੍ਰਿਫ਼ਤਾਰ; 22 ਕਿਲੋ ਅਫੀਮ ਬਰਾਮਦ


ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨਾਂ ਦੇ ਦੌਰਾਨ ਕਿਸਾਨ ਜਥੇਬੰਦੀਆਂ ਤੇ ਹਰਿਆਣਾ ਦੇ ਬਾਰਡਰਾਂ ਤੇ ਅੱਤਿਆਚਾਰ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ 14 ਮਾਰਚ ਨੂੰ ਦਿੱਲੀ ਦੇ ਵਿੱਚ ਕਿਸਾਨ ਮਹਾਪੰਚਾਇਤ ਬੁਲਾਈ ਗਈ ਹੈ ਜਿਸ ਦੀਆਂ ਤਿਆਰੀਆਂ ਵੀ ਕਿਸਾਨਾਂ ਵੱਲੋਂ ਜਾਰੀ ਨੇ ਅਤੇ ਦਿੱਲੀ ਦੇ ਵਿੱਚ ਕਿਸਾਨ ਮਹਾਪੰਚਾਇਤ ਵਿਚੋਂ ਵੀ ਵੱਡੀ ਪੱਧਰ ਉਤੇ ਕਿਸਾਨ ਸ਼ਾਮਿਲ ਹੋਣਗੇ।


ਉਨ੍ਹਾਂ ਨੇ ਕਿਹਾ ਕਿ 13 ਮਾਰਚ ਨੂੰ ਕਿਸਾਨ ਦਿੱਲੀ ਨੂੰ ਰਵਾਨਾ ਹੋਣਗੇ ਅਤੇ 14 ਮਾਰਚ ਨੂੰ ਦਿੱਲੀ ਦੇ ਵਿੱਚ ਕੇਂਦਰ ਸਰਕਾਰ ਖਿਲਾਫ ਦੇਸ਼ ਪੱਧਰੀ ਮਹਾਪੰਚਾਇਤ ਵਿਚੋਂ ਹਿੱਸਾ ਲੈ ਕੇ ਕੇਂਦਰ ਸਰਕਾਰ ਖਿਲਾਫ ਸੰਘਰਸ਼ ਦਾ ਬਿਗੁਲ ਵਜਾਇਆ ਜਾਵੇਗਾ।


 



ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਦੋਂ ਤਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤਕ ਸਾਡਾ ਧਰਨਾ ਜਾਰੀ ਰਹੇਗਾ। ਅਸੀਂ ਅੱਜ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ 4 ਘੰਟੇ ਲਈ ਰੇਲ ਗੱਡੀਆਂ ਨੂੰ ਰੋਕਾਂਗੇ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਨਾਲ ਸਾਡਾ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਅਸੀਂ ਇਹ ਵਿਰੋਧ ਸ਼ੁਰੂ ਕੀਤਾ ਸੀ ਤਾਂ ਸਾਨੂੰ ਪਤਾ ਸੀ ਕਿ ਅਸੀਂ 40 ਦਿਨਾਂ 'ਚ ਇਹ ਵਿਰੋਧ ਨਹੀਂ ਜਿੱਤ ਸਕਾਂਗੇ। ਅਸੀਂ ਆਪਣੀ ਤਾਕਤ ਵਧਾਉਣਾ ਜਾਰੀ ਰੱਖਾਂਗੇ।



ਅੱਜ ਇੱਥੇ ਜਾਰੀ ਕੀਤੇ ਗਏ ਸਾਂਝੇ ਬਿਆਨ ਰਾਹੀਂ ਜਥੇਬੰਦੀਆਂ ਦੇ ਮੁੱਖ ਆਗੂਆਂ ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ ਧਨੇਰ, ਡਾ: ਦਰਸ਼ਨਪਾਲ, ਮਲੂਕ ਸਿੰਘ ਹੀਰਕੇ ਅਤੇ ਹਰਬੰਸ ਸਿੰਘ ਸੰਘਾ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਬਠਿੰਡਾ ਜੰਕਸ਼ਨ,ਮਾਨਸਾ, ਬਰਨਾਲਾ, ਸੰਗਰੂਰ, ਹੁਸ਼ਿਆਰਪੁਰ,ਵੱਲਾ ਫਾਟਕ (ਅੰਮ੍ਰਿਤਸਰ), ਪਟਿਆਲਾ ਛਾਉਣੀ, ਅਜੀਤਵਾਲ (ਮੋਗਾ), ਮੰਡੀ ਅਹਿਮਦਗੜ੍ਹ (ਲੁਧਿਆਣਾ) ਅਤੇ ਜਲਾਲਾਬਾਦੇ ਪੱਛਮੀ (ਫਾਜ਼ਿਲਕਾ) ਵਿਖੇ ਕੁੱਲ ਮਿਲਾ ਕੇ ਸੈਂਕੜਿਆਂ ਦੀ ਤਾਦਾਦ ਵਿੱਚ ਔਰਤਾਂ ਤੇ ਭਾਰੀ ਗਿਣਤੀ ਨੌਜਵਾਨਾਂ ਸਮੇਤ ਹਜ਼ਾਰਾਂ ਕਿਸਾਨ ਮਜ਼ਦੂਰ ਸ਼ਾਮਲ ਹੋਏ।


ਇਹ ਵੀ ਪੜ੍ਹੋ : Amritsar News: ਅੰਮ੍ਰਿਤਸਰ ਆਉਣ ਵਾਲੇ ਯਾਤਰੀਆਂ ਨੂੰ ਟ੍ਰੈਫਿਕ ਜਾਮ ਤੋਂ ਰਾਹਤ! ਫਲਾਈਓਵਰ 24 ਮਹੀਨਿਆਂ 'ਚ ਤਿਆਰ