Amritsar News (ਪਰਮਬੀਰ ਸਿੰਘ ਔਲਖ): ਅੱਜ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਕਿਸਾਨ ਜਥੇਬੰਦੀਆਂ ਜਿਨ੍ਹਾਂ ਵਿੱਚ ਕਿਸਾਨ ਬੀਬੀਆਂ ਵੀ ਸ਼ਾਮਿਲ ਸਨ, ਸ਼ੰਭੂ ਬਾਰਡਰ ਲਈ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਈਆਂ। ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਮੀਡੀਆ ਨਾਲ ਪ੍ਰੈਸ ਕਾਨਫਰਸ ਕਰਦੇ ਹੋਏ ਕਿਹਾ ਗਿਆ ਕਿ ਪਹਿਲਾਂ ਜੱਥਾ 10 ਮਾਰਚ ਨੂੰ ਰਵਾਨਾ ਕੀਤਾ ਗਿਆ ਸੀ।


COMMERCIAL BREAK
SCROLL TO CONTINUE READING

ਅੱਜ ਦੂਜਾ ਜੱਥਾ ਰਵਾਨਾ ਕੀਤਾ ਜਾ ਰਿਹਾ ਹੈ ਤੇ ਤੀਜਾ ਜੱਥਾ 30 ਮਾਰਚ ਨੂੰ ਰਵਾਨਾ ਕੀਤਾ ਜਾਵੇਗਾ। ਹਰ ਮਹੀਨੇ ਦੀ 10 ਤੇ 20 ਅਤੇ 30 ਤਰੀਕ ਨੂੰ ਇਹ ਜਿੱਥੇ ਕਿਸਾਨਾਂ ਦੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੇ ਬੱਸ ਸਟੈਂਡ ਤੋਂ ਰਵਾਨਾ ਹੋਇਆ ਕਰਨਗੇ। ਉਨ੍ਹਾਂ ਨੇ ਕਿਹਾ ਕਿ ਅੱਜ ਵੀ ਕਿਸਾਨਾਂ ਦਾ ਇੱਕ ਜੱਥਾ ਸ਼ੰਭੂ ਬਾਰਡਰ ਲਈ ਰਵਾਨਾ ਹੋ ਰਿਹਾ ਹੈ। ਪੰਜਾਬ ਵਿੱਚ 11 ਥਾਵਾਂ ਤੋਂ ਕਿਸਾਨ ਜਥੇ ਦੇ ਰੂਪ ਵਿੱਚ ਰਵਾਨਾ ਹੋ ਰਹੇ ਹਨ। ਜਿਹੜੇ ਕਿਸਾਨ ਪਹਿਲਾਂ ਗਏ ਸਨ ਉਹ ਵਾਪਸ ਆ ਜਾਣਗੇ।


ਉਨ੍ਹਾਂ ਨੇ ਕਿਹਾ ਕਿ 23 ਤਰੀਕ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਦਿਹਾੜੇ 'ਤੇ ਨੌਜਵਾਨਾਂ ਨੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਕਿਸਾਨ ਅੰਦੋਲਨ ਨਾਲ ਜੁੜਨ ਦੀ ਅਪੀਲ ਕੀਤੀ ਹੈ। ਆਉਣ ਵਾਲੇ ਦਿਨਾਂ ਵਿੱਚ ਇਹ ਅੰਦੋਲਨ ਹੋਰ ਵਿਸ਼ਾਲ ਰੂਪ ਧਾਰਨ ਕਰੇਗਾ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੇ ਸਰਕਾਰ ਨੂੰ ਸਮਾਂ ਦਿੱਤਾ ਸੀ ਅਤੇ ਕਿਸਾਨਾਂ ਲਈ ਪਹਿਲੀ ਵਾਰ ਅਜਿਹਾ ਹੋਵੇਗਾ ਕਿ ਇੱਕ ਪਾਸੇ ਲੋਕ ਦੇਸ਼ ਦੇ ਪ੍ਰਧਾਨ ਮੰਤਰੀ ਦਾ ਸਾਥ ਦੇਣਗੇ।


ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਲੋਕ ਸਭਾ ਚੋਣਾਂ ਵਿੱਚ ਜਦੋਂ ਵੀ ਵੋਟ ਪਾਉਣ ਜਾਣਗੇ ਤਾਂ ਲੋਕਾਂ ਨੂੰ ਅਪੀਲ ਵੀ ਕਰਨਗੇ ਕਿ ਕਿਸ ਕਿਸਾਨ ਦੀਆਂ ਮੰਗਾਂ ਦਾ ਹੱਲ ਕਰਨਗੇ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ 'ਤੇ ਹਮਲੇ ਕੀਤੇ ਗਏ ਤੇ ਪੰਜਾਬ ਦੇ ਮੁੱਖ ਮੰਤਰੀ ਨੇ ਇਸ ਮਾਮਲੇ ਵਿੱਚ ਕੁਝ ਨਹੀਂ ਕੀਤਾ।


ਇਹ ਵੀ ਪੜ੍ਹੋ : Ferozepur News: ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਵੱਲੋਂ ਅਸਲਾ ਲਾਇਸੰਸੀਆਂ ਨੂੰ ਹਥਿਆਰ ਜਮ੍ਹਾਂ ਕਰਵਾਉਣ ਦੀ ਅਪੀਲ


ਉਹ ਲੰਬੇ ਸਮੇਂ ਤੋਂ ਅੰਦੋਲਨ ਜਾਰੀ ਰੱਖਣ ਲਈ ਤਿਆਰ ਹਨ ਤੇ ਕਿਸਾਨ ਵੀ ਤਿਆਰ ਹਨ। ਕਿਸਾਨਾਂ ਦੀਆਂ ਮੰਗਾਂ ਸਾਂਝੀਆਂ ਹਨ, ਲੋਕਾਂ ਦੀਆਂ ਮੰਗਾਂ ਲੋਕਾਂ ਦੇ ਮੁੱਦੇ ਹਨ, ਉਹ ਕਿਸਾਨਾਂ ਨਾਲ ਵੀ ਜੁੜੇ ਹੋਏ ਹਨ, ਉਨ੍ਹਾਂ ਦੇ ਪ੍ਰੋਗਰਾਮ ਪੂਰੇ ਦੇਸ਼ ਵਿੱਚ ਚੱਲਣਗੇ ਤੇ ਉਹ ਕਲਸ਼ ਯਾਤਰਾ ਕੱਢ ਕੇ ਲੋਕਾਂ ਨੂੰ ਜਾਗਰੂਕ ਵੀ ਕਰਨਗੇ।


ਇਹ ਵੀ ਪੜ੍ਹੋ : Fazilka News: ਫਾਜ਼ਿਲਕਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 2 ਗ੍ਰਿਫ਼ਤਾਰ