Kisan Death News/ ਦਇਆ ਸਿੰਘ: ਸ਼ੰਭੂ ਬਾਰਡਰ 'ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ ਪਰ ਬੇਹੱਦ ਦੁੱਖਦਾਇਕ ਗੱਲ ਹੈ ਕਿ ਕਿਸਾਨਾਂ ਦੇ ਅੰਦੋਲਨ ਵਿੱਚ ਕਿਸਾਨਾਂ ਦੀ ਮੌਤ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ। ਦਰਅਸਲ ਬੀਤੇ ਦਿਨੀ ਇੱਕ ਹੋਰ ਕਿਸਾਨ ਦੀ ਸ਼ੰਭੂ ਬਾਰਡਰ ਵਿਖੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।


COMMERCIAL BREAK
SCROLL TO CONTINUE READING

ਸੂਤਰਾਂ ਅਨੁਸਾਰ ਇਸ ਦਾ ਕਾਰਨ ਅਜੇ ਪਤਾ ਨਹੀਂ ਚੱਲ ਸਕਿਆ ਕਿ ਕਿਸ ਤਰ੍ਹਾਂ ਉਹਨਾਂ ਦੀ ਮੌਤ ਹੋਈ ਹੈ। ਮ੍ਰਿਤਕ ਕਿਸਾਨ ਦੀ ਪਹਿਚਾਣ ਜਸਵੰਤ ਸਿੰਘ ਪੁੱਤਰ ਗੁਰਦਿੱਤ ਸਿੰਘ ਉਮਰ 70 ਸਾਲ ਪਿੰਡ ਸਾਹਬਾਜਪੁਰ ਤਹਿ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ।


ਇਹ ਵੀ ਪੜ੍ਹੋ: Lok Sabha Elections 2024: CM ਮਾਨ ਅੱਜ ਪਟਿਆਲਾ ਤੇ ਮਲੇਰਕੋਟਲਾ 'ਚ ਕਰਨਗੇ ਚੋਣ ਪ੍ਰਚਾਰ 
 


ਉਨਾਂ ਦੀ ਪਤਨੀ ਬਲਵਿੰਦਰ ਕੌਰ ਪੁੱਤਰ ਰਣਜੋਧ ਸਿੰਘ, ਲੜਕੀਆਂ ਸਤਿੰਦਰ ਕੌਰ, ਸਿਮਰਨਜੀਤ ਕੌਰ ਹਨ। ਗੌਰਤਲਬ ਹੈ ਕਿ ਅੱਜ ਸਵੇਰੇ ਤਰਨ ਤਰਨ ਨਾਲ ਸਬੰਧਤ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰ ਜਸਵੰਤ ਸਿੰਘ ਦੀ ਅਚਾਨਕ ਤਬੀਅਤ ਖਰਾਬ ਹੋ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਰਾਜਪੁਰਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ।


ਇਹ ਵੀ ਪੜ੍ਹੋ: Rajpura News: ਰਾਜਪੁਰਾ 'ਚ ਵਿਅਕਤੀਆਂ ਵੱਲੋਂ ਇੱਕ ਪਰਿਵਾਰ 'ਤੇ ਹਮਲਾ, 4 ਮੈਂਬਰਾਂ ਦੀ ਹਾਲਤ ਗੰਭੀਰ