Kisan Mahapanchayat: ਦੇਸ਼ ਭਰ ਦੇ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਅੱਜ (ਵੀਰਵਾਰ) ਦਿੱਲੀ ਦੇ ਰਾਮ ਲੀਲਾ ਮੈਦਾਨ ਵਿੱਚ ਮਹਾਪੰਚਾਇਤ ਕੀਤੀ ਜਾ ਰਹੀ ਹੈ।
Trending Photos
Kisan Mahapanchayat: ਦੇਸ਼ ਭਰ ਦੇ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਅੱਜ (ਵੀਰਵਾਰ) ਦਿੱਲੀ ਦੇ ਰਾਮ ਲੀਲਾ ਮੈਦਾਨ ਵਿੱਚ ਮਹਾਪੰਚਾਇਤ ਕੀਤੀ ਜਾ ਰਹੀ ਹੈ। ਮਹਾਪੰਚਾਇਤ ਲਈ ਕਈ ਦਿਨਾਂ ਤੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਖਾਸ ਤੌਰ ਉਤੇ ਪੰਜਾਬ ਅਤੇ ਹਰਿਆਣਾ ਵਿੱਚੋਂ ਕਿਸਾਨਾਂ ਦੀ ਦਿੱਲੀ ਵਿੱਚ ਆਉਣ ਦੀ ਕਵਾਇਦ ਜਾਰੀ ਹੈ।
400 ਜਥੇਬੰਦੀਆਂ ਲੈਣਗੀਆਂ ਹਿੱਸਾ
ਦੇਸ਼ ਦੀਆਂ ਲਗਭਗ 400 ਜਥੇਬੰਦੀਆਂ ਇਸ ਮਹਾਪੰਚਾਇਤ ਵਿੱਚ ਹਿੱਸਾ ਲੈ ਰਹੀਆਂ ਹਨ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ 'ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਅੱਜ (14 ਮਾਰਚ) 31ਵਾਂ ਦਿਨ ਹੈ। ਹਰਿਆਣਾ ਦੀ ਸਰਹੱਦਾਂ ਉਪਰ ਕਿਸਾਨ ਕਈ ਦਿਨਾਂ ਤੋਂ ਡਟੇ ਹੋਏ ਅਤੇ ਕੇਂਦਰ ਸਰਕਾਰ ਨੂੰ ਮੰਗਾਂ ਨੂੰ ਅਮਲੀਜਾਮਾ ਪਹਿਨਾਉਣ ਲਈ ਅੜੇ ਹੋਏ ਹਨ।
ਬੀਤੇ ਦਿਨ ਸ਼ੰਭੂ ਬਾਰਡਰ 'ਤੇ ਕਿਸਾਨਾਂ ਨੇ ਪ੍ਰੈਸ ਕਾਨਫਰੰਸ ਕਰਕੇ ਆਪਣੀ ਅਗਲੀ ਰਣਨੀਤੀ ਦਾ ਐਲਾਨ ਕਰਦਿਆਂ ਦੱਸਿਆ ਕਿ 15 ਮਾਰਚ ਨੂੰ ਕਿਸਾਨ ਅੰਦੋਲਨ 'ਚ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੀਆਂ ਅਸਥੀਆਂ ਸਾਰੀਆਂ ਸਰਹੱਦ 'ਤੇ ਲਿਆਂਦੀਆਂ ਜਾਣਗੀਆਂ।
ਸ਼ੁਭਕਰਨ ਸਿੰਘ ਦੀਆਂ ਅਸਥੀਆਂ ਦੀ ਕੱਢੀ ਜਾਵੇਗੀ ਕਲਸ਼ ਯਾਤਰਾ
ਅੱਜ ਅੰਦੋਲਨਕਾਰੀ ਕਿਸਾਨਾਂ ਨੇ ਦੇਸ਼ ਭਰ ਵਿੱਚ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਦੀਆਂ ਅਸਥੀਆਂ ਦੀ ਕਲਸ਼ ਯਾਤਰਾ ਕੱਢਣ ਦਾ ਐਲਾਨ ਕੀਤਾ ਹੈ, ਜਿਸ ਦਾ ਆਗਾਜ਼ 16 ਮਾਰਚ ਨੂੰ ਹਰਿਆਣਾ ਤੋਂ ਕੀਤਾ ਜਾਵੇਗਾ। ਇਹ ਵੀ ਕਿਹਾ ਗਿਆ ਹੈ ਕਿ 22 ਮਾਰਚ ਨੂੰ ਹਿਸਾਰ ਅਤੇ 31 ਮਾਰਚ ਨੂੰ ਅੰਬਾਲਾ ਦੀ ਮੋਹਰਾ ਅਨਾਜ ਮੰਡੀ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਜਾਵੇਗਾ।
ਦਿੱਲੀ 'ਚ ਅੱਜ ਮਹਾਪੰਚਾਇਤ
ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦੇ ਪ੍ਰਧਾਨ ਅਮਰਦੀਪ ਸਿੰਘ ਮੋਹਾਦੀ ਨੇ ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੱਤੀ ਕਿ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਵੀਰਵਾਰ ਨੂੰ ਨਵੀਂ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ 'ਕਿਸਾਨ-ਮਜ਼ਦੂਰ ਮਹਾਪੰਚਾਇਤ' ਕਰਨ ਜਾ ਰਿਹਾ ਹੈ। ਇਸ ਵਿੱਚ ਦੇਸ਼ ਭਰ ਦੀਆਂ 400 ਤੋਂ ਵੱਧ ਸੰਸਥਾਵਾਂ ਹਿੱਸਾ ਲੈਣਗੀਆਂ। ਦੂਜੇ ਪਾਸੇ ਦਿੱਲੀ ਪੁਲਿਸ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਸਖ਼ਤ ਪ੍ਰਬੰਧ ਕੀਤੇ ਹੋਏ ਹਨ। ਚੱਪੇ-ਚੱਪੇ ਉਤੇ ਪੁਲਿਸ ਬਲ ਤਾਇਨਾਤ ਹੈ।
ਦਿੱਲੀ ਪੁਲਿਸ ਕੋਲੋਂ ਮਿਲੀ ਚੁੱਕੀ ਹੈ ਮਨਜ਼ੂਰੀ
ਦਿੱਲੀ ਪੁਲਿਸ-ਪ੍ਰਸ਼ਾਸਨ ਨੇ 'ਕਿਸਾਨ ਮਜ਼ਦੂਰ ਮਹਾਪੰਚਾਇਤ' ਆਯੋਜਿਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਪੁਲਿਸ ਨੇ ਕਿਹਾ ਹੈ ਕਿ ਰਾਮਲੀਲਾ ਮੈਦਾਨ 'ਚ ਸਖਤ ਸ਼ਰਤਾਂ ਨਾਲ ਮਹਾਪੰਚਾਇਤ ਦੀ ਇਜਾਜ਼ਤ ਦਿੱਤੀ ਗਈ ਹੈ। ਮਹਾਪੰਚਾਇਤ ਵਿੱਚ ਮੋਦੀ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਮਤਾ ਪਾਸ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Shubhkaran Singh Kalash Yatra: ਕਿਸਾਨਾਂ ਦਾ ਐਲਾਨ; ਦੇਸ਼ ਭਰ ’ਚ ਸ਼ੁਭਕਰਨ ਸਿੰਘ ਦੀਆਂ ਅਸਥੀਆਂ ਦੀ ਕੱਢੀ ਜਾਵੇਗੀ ਕਲਸ਼ ਯਾਤਰਾ